Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਡਿਪਟੀ ਕਮਿਸ਼ਨਰ ਨੇ ਠੱਗ ਟ੍ਰੈਵਲ ਏਜੰਟਾਂ ਉੱਤੇ ਸਖਤੀ ਸ਼ੁਰੂ ਕੀਤੀ

June 30, 2022 04:51 PM

ਜਲੰਧਰ, 30 ਜੂਨ (ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚੋਂਵਿਦੇਸ਼ ਭੇਜਣ ਅਤੇ ਸੈਂਟਲ ਕਰਨ ਦੇ ਬਹਾਨੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟਾਂ ਦੇ ਖ਼ਿਲਾਫ਼ ਪਿੱਛਲੇ ਸਖ਼ਤ ਰੁਖ ਧਾਰਨ ਕੀਤਾ ਹੋਇਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਦੇ ਹੁਕਮ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਛੋਟੀ ਬਾਰਾਦਰੀ ਦੀ ਆਇਰਨ ਅਕੈਡਮੀ ਦੇ ਖ਼ਿਲਾਫ਼ ਸਖਤ ਕਾਰਵਾਈ ਕਰਦੇ ਹੋਏ ਉਸ ਲਾਈਸੈਂਸ ਸਸਪੈਂਡ ਕਰ ਦਿੱਤਾ ਹੈ। ਡੀ ਸੀ ਨੇ ਇਸ ਕੇਸ ਦੀ ਜਾਂਚ ਐਡੀਸ਼ਨਲ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੂੰ ਸੌਂਪ ਦਿੱਤੀ ਸੀ।
ਸ਼ਿਕਾਇਤਕਰਤਾ ਨੇ ਇਸ ਅਕੈਡਮੀ ਵੱਲੋਂ ਫੇਸਬੁੱਕ ਉੱਤੇ ਪਾਈ ਇਸ ਦੀ ਐਡ ਦਾ ਜ਼ਿਕਰ ਵੀ ਕੀਤਾ ਸੀ, ਜਿਸ ਉੱਤੇ ਪ੍ਰਸ਼ਾਸਨ ਨੇ ਅਕੈਡਮੀ ਨੂੰ ਨੋਟਿਸ ਜਾਰੀ ਕਰਨ ਬਾਰੇ ਰਿਕਾਰਡ ਵੇਖਿਆ ਤਾਂ ਅਕੈਡਮੀ ਨੂੰ ਲਾਇਸੈਂਸ ਕਿਸੇ ਹੋਰ ਥਾਂ ਦਾ ਜਾਰੀ ਹੋਇਆ ਸੀ।ਇਸ ਬਾਰੇ ਏ ਡੀ ਸੀ ਅਮਿਤ ਸਰੀਨ ਨੇ ਆਇਰਨ ਅਕੈਡਮੀ ਤੋਂ ਜਵਾਬ ਮੰਗਿਆ ਤਾਂ ਅਕੈਡਮੀ ਦੇ ਸੰਚਾਲਕ ਨੇ ਪ੍ਰਸ਼ਾਸਨ ਨੂੰ ਸਪੱਸ਼ਟੀਕਰਨ ਦਿੱਤਾ ਕਿ ਉਸ ਨੇ ਆਪਣਾ ਦਫ਼ਤਰ ਸ਼ਿਫਟ ਕਰ ਲਿਆ ਸੀ, ਪਰ ਕੋਰੋਨਾ ਦੀ ਮਹਾਮਾਰੀ ਕਾਰਨ ਉਹ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਬੰਧਤ ਵਿਭਾਗ ਨੂੰ ਜਾਣਕਾਰੀ ਨਹੀਂ ਦੇ ਸਕੇ। ਇਸ ਉੱਤੇ ਏ ਡੀ ਸੀ ਜਵਾਬ ਤੋਂ ਸੰਤੁਸ਼ਟ ਨਹੀਂ ਹੋਏ।ਉਨ੍ਹਾਂ ਦੀ ਰਾਏ ਸੀ ਕਿ ਕੋਰੋਨਾ ਦੇ ਕਹਿਰ ਘਟੇ ਲੰਬਾ ਸਮਾਂ ਬੀਤ ਚੁੱਕਾ ਹੈ ਅਤੇ ਉਨ੍ਹਾਂ ਨੇ ਅਕੈਡਮੀ ਦਾ ਲਾਇਸੈਂਸ ਨੂੰ ਸਸਪੈਂਡ ਕਰ ਦਿੱਤਾ ਹੈ।
ਇਸੇ ਤਰ੍ਹਾਂ ਦੇ ਇੱਕ ਕੇਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਟ੍ਰੈਵਲ ਏਜੰਸੀ ਆਰ ਐਸ ਗਲੋਬਲ ਉੱਤੇ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕੀਤਾ ਹੈ। ਇਸ ਦੇ ਖ਼ਿਲਾਫ਼ ਪ੍ਰਸ਼ਾਸਨ ਨੂੰ ਸ਼ਿਕਾਇਤ ਮਿਲੀ ਸੀ ਕਿ ਸੰਚਾਲਕ ਬਿਨਾ ਪਰਮਿਸ਼ਨ ਦੇ ਆਈਲੇਟਸ ਕਰਵਾ ਰਿਹਾ ਹੈ। ਸ਼ਿਕਾਇਤ ਦੇ ਨਾਲ ਏਜੰਟ ਵੱਲੋਂ ਆਈਲੇਟਸ ਸੈਂਟਰ ਸਬੰਧੀ ਸ਼ਿਕਾਇਤ ਵੀ ਨੱਥੀ ਸੀ। ਜਦੋਂ ਇਸ ਦੇ ਰਿਕਾਰਡ ਦੀ ਪੜਤਾਲ ਕੀਤੀ ਤਾਂ ਆਰ ਐਸ ਗਲੋਬਲ ਨੂੰ ਕੰਸਲੇਟੈਂਸੀ ਅਤੇ ਟ੍ਰੈਵਲ ਏਜੰਸੀ ਦਾ ਲਾਇਸੈਂਸ ਮਿਲਿਆ ਸੀ, ਜਦਕਿ ਆਰ ਐਸ ਗਲੋਬਲ ਬਿਨਾਂ ਲਾਇਸੈਂਸ ਦੇ ਆਈਲੇਟਸ ਸੈਂਟਰ ਚਲਾ ਰਿਹਾ ਸੀ। ਇਸੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਉਕਤ ਟ੍ਰੈਵਲ ਏਜੰਟ ਨੂੰ ਵੀ ਇਸ ਮਾਮਲੇ ਵਿੱਚ ਸ਼ੋਅ-ਕਾਜ ਨੋਟਿਸ ਜਾਰੀ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ