Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੇਬਲ ਅਪਰੇਟਰਾਂ ਨੇ ਪੰਜਾਬ ਸਰਕਾਰ ਨੂੰ 7.21 ਕਰੋੜ ਦਾ ਚੂਨਾ ਲਾ ਛੱਡਿਆ

June 30, 2022 04:52 PM

ਚੰਡੀਗੜ੍ਹ, 30 ਜੂਨ (ਪੋਸਟ ਬਿਊਰੋ)- ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਸਰਕਾਰ ਦੌਰਾਨ ਕੇਬਲ ਅਪਰੇਟਰਾਂ ਨੇ ਪੰਜਾਬ ਪਾਵਰਕਾਮ ਨੂੰ 7.21 ਕਰੋੜ ਰੁਪਏ ਦਾ ਘਾਟਾ ਪਾਇਆ ਹੋਇਆ ਸੀ। ਇਸ ਬਾਰੇ ਸਾਰਾ ਖੁਲਾਸਾ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਨਾਲ ਹੋਇਆ ਹੈ।
ਪਤਾ ਲੱਗਾ ਹੈ ਕਿ ਇੱਕ ਕੰਪਨੀ ਨੇ ਬਿਜਲੀ ਦੇ ਕੰਮ ਲਈ ਬਿਜਲੀ ਦੇ ਖੰਬੇ ਕਿਰਾਏ ਉੱਤੇ ਲਏ ਸਨ। ਕੰਪਨੀ ਨੇ 1,21,25 ਖੰਬਿਆਂ ਬਾਰੇ 150 ਰੁਪਏ ਪ੍ਰਤੀ ਖੰਬਾ ਪ੍ਰਤੀ ਵਰ੍ਹਾ ਦਾ ਸਮਝੌਤਾ ਕੀਤਾ ਹੈ। ਇਸ ਪਿੱਛੋਂ ਕੰਪਨੀ 2,74,098 ਖੰਬਿਆਂ ਦੀ ਵਰਤੋਂ ਕਰਦੀ ਰਹੀ। ਕੈਗ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆ, ਪਰ ਸਤੰਬਰ 2021 ਤਕ ਸਰਕਾਰ ਨੇ ਜਵਾਬ ਨਹੀਂ ਦਿੱਤਾ। ਇਸ ਕਾਰਨ ਪਾਵਰਕਾਮ ਨੂੰ 7.21 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਕੇਬਲ ਮਾਫੀਆ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦਾ ਸਿਆਸੀ ਮੁੱਦਾ ਬਣਿਆ ਹੋਇਆ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਤੇ ਲੋਕਲ ਬਾਡੀਜ਼ ਦੇ ਸਾਬਕਾਮੰਤਰੀ ਨਵਜੋਤ ਸਿੱਧੂ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਨੂੰ ਹੀ ਨਹੀਂ, ਸਗੋਂ ਆਪਣੀ ਸਰਕਾਰ ਨੂੰ ਵੀ ਮਾਫੀਆ ਦੇ ਮੁੱਦੇ ਉੱਤੇ ਘੇਰਿਆ ਸੀ। ਵਿਰੋਧੀ ਧਿਰ ਵਿੱਚ ਰਹਿੰਦਿਆਂ ਆਮ ਆਦਮੀ ਪਾਰਟੀ ਵੀ ਇਹ ਮੁੱਦਾ ਚੁੱਕਦੀ ਰਹੀ। ਕੱਲ੍ਹ ਵਿਧਾਨ ਸਭਾ ਵਿੱਚ ਪੇਸ਼ ਕੀਤੀ ਕੈਗ ਦੀ ਰਿਪੋਰਟ ਤੋਂਭੇਦ ਖੁੱਲ੍ਹਾ ਕਿ ਕੇਬਲ ਅਪਰੇਟਰਾਂ ਨੇ ਸਰਕਾਰੀ ਵਸੀਲਿਆਂ ਦੀ ਦੁਰਵਰਤੋਂ ਕੀਤੀ ਹੈ। ਰਿਪੋਰਟ ਮੁਤਾਬਕ ਕੰਪਨੀ ਨੇ ਪਾਵਰਕਾਮ ਨਾਲ ਦਸੰਬਰ 2016 ਵਿੱਚ 1.21 ਲੱਖ ਖੰਬਿਆਂ ਦਾ ਸਮਝੌਤਾ ਕੀਤਾ ਸੀ। ਇਸ ਹੇਠ ਜੇ ਕੰਪਨੀ ਤੈਅ ਖੰਬਿਆਂ ਤੋਂ ਪੰਜ ਫੀਸਦੀ ਵੱਧ ਖੰਬਿਆਂ ਦੀ ਵਰਤੋਂ ਕਰਦੀ ਹੈ ਤਾਂ ਉਸ ਕੋਲੋਂ ਸਾਲਾਨਾ ਕਿਰਾਏ ਤੋਂ ਇਲਾਵਾ ਦੁੱਗਣਾ ਜੁਰਮਾਨਾ ਵਸੂਲਿਆ ਜਾਣਾ ਸੀ। ਕੰਪਨੀ ਨੇ ਖੰਬਿਆਂ ਨੂੰ ਸਰਟੀਫਾਈ ਕਰਨ ਲਈ ਸੱਤ ਮਹੀਨੇ ਦਾ ਸਮਾਂ ਲਿਆ, ਪਰ ਬਾਅਦ ਵਿੱਚ 1.21 ਲੱਖ ਦੀ ਥਾਂ 2.74 ਲੱਖ ਖੰਬੇ ਵਰਤਦੀ ਰਹੀ। ਪਾਵਰਕਾਮ ਨੇ ਕੰਪਨੀ ਤੋਂ 2.68 ਕਰੋੜ ਰੁਪਏ ਦਾ ਬਣਦਾ ਜੁਰਮਾਨਾ ਵਸੂਲਣਾ ਸੀ, ਪਰ ਸਰਕਾਰ ਨੇ ਨੋਟਿਸ ਭੇਜ ਕੇ ਦੋ ਸਾਲ ਦਾ ਵਕਤ ਦੇ ਦਿੱਤਾ। ਮਈ 2019 ਵਿੱਚ ਕੰਪਨੀ ਨੇ ਨੋਟਿਸ ਭੇਜਿਆ ਸੀ। ਇਸ ਕਾਰਨ 109 ਕਰੋੜ ਰੁਪਏ ਦੇ ਵਿਆਜ ਦਾ ਨੁਕਸਾਨ ਵੀ ਹੋਇਆ ਹੈ।ਅਪ੍ਰੈਲ 2021 ਵਿੱਚ ਆਡੀਟਰ ਜਨਰਲ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਸੀ, ਪਰ ਸਤੰਬਰ 2021 ਤਕ ਪੰਜਾਬ ਸਰਕਾਰ ਨੇ ਜਵਾਬ ਨਹੀਂ ਦਿੱਤਾ ਸੀ। ਕੈਗ ਨੇ ਪਾਵਰਕਾਮ ਵੱਲੋਂ ਸਾਲਾਂ ਬਾਅਦ ਭੇਜੇ ਨੋਟਿਸ ਦਾ ਹਵਾਲਾ ਦਿੱਤਾ ਹੈ। ਦੱਸ ਦੇਈਏ ਕਿ 2021 ਤੋਂ 2017 ਤਕ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਸੀ ਅਤੇ 2017 ਤੋਂ 2022 ਤਕ ਕਾਂਗਰਸ ਪਾਰਟੀ ਨੇ ਰਾਜ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ