Welcome to Canadian Punjabi Post
Follow us on

29

March 2024
 
ਪੰਜਾਬ

ਜਾਅਲੀ ਦਸਤਾਵੇਜ਼ਾਂ ਨਾਲ ਜ਼ਮਾਨਤਾਂ ਕਰਵਾਉਣ ਵਾਲੇ ਕਾਬੂ

June 30, 2022 04:53 PM

ਬਠਿੰਡਾ, 30 ਜੂਨ (ਪੋਸਟ ਬਿਊਰੋ)- ਜ਼ਿਲ੍ਹਾ ਅਦਾਲਤ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜ਼ਮਾਨਤ ਕਰਾਉਣ ਵਾਲੇ ਇੱਕ ਗਿਰੋਹ ਦਾ ਪਰਦਾ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਫਾਸ਼ ਕੀਤਾ ਹੈ। ਪੁਲਸ ਨੇ ਇੱਕ ਔਰਤ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਤਿੰਨ ਹੋਰਨਾਂ ਦੀ ਗ੍ਰਿ੍ਰਫਤਾਰੀ ਬਾਕੀ ਹੈ।
ਨਜ਼ਦੀਕੀ ਪਿੰਡ ਬੱਲੂਆਣਾ ਦੇ ਹਰਜੀਤ ਸਿੰਘ ਨੇ ਥਾਣਾ ਸਿਵਲ ਲਾਈਨ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ ਅਤੇ ਉਸ ਦੇ ਪਿੰਡ ਦਾ ਵਕੀਲ ਰਾਕੇਸ਼ ਕੁਮਾਰ ਮੰਗਲਾ ਕੋਰਟ ਕੰਪਲੈਕਸ ਵਿੱਚ ਪ੍ਰੈਕਟਿਸ ਕਰਦਾ ਹੈ। ਬੀਤੀ 28 ਜੂਨ ਨੂੰ ਉਹ ਆਪਣੇ ਵਕੀਲ ਰਾਕੇਸ਼ ਕੁਮਾਰ ਮੰਗਲਾ ਨੂੰ ਮਿਲਣ ਅਦਾਲਤ ਗਿਆ ਤਾਂ ਇੱਕ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੁਰੀ ਵਾਸੀ ਗੋਨਿਆਣਾ ਖਰੁਦ ਅਤੇ ਸੀਮਾ ਰਾਣੀ ਵਾਸੀ ਨਰੂਆਣਾ ਬਠਿੰਡਾ ਉਥੇ ਆ ਗਏ। ਉਹ ਦੋਵੇਂ ਸ਼ੇਰਾ ਉਰਫ ਗੈਂਡਾ ਵਾਸੀ ਦੁੱਗਲ ਪੈਲੇਸ ਗੁਰੂਕੁਲ ਰੋਡ ਬਠਿੰਡਾ ਦੀ ਜ਼ਮਾਨਤ ਦੇਣ ਆਏ ਸਨ। ਉਨ੍ਹਾਂਦੇ ਬਣਾਏ ਜਾਅਲੀ ਕਾਗਜ਼ਾਤ ਜਦੋਂ ਵਕੀਲ ਨੇ ਦੇਖੇ ਤਾਂ ਸ਼ਿਕਾਇਤ ਕਰਤਾ ਹਰਜੀਤ ਸਿੰਘ ਵਾਸੀ ਬੱਲੂਆਣਾ ਦੇ ਨਾਂਅ ਉੱਤੇ ਜ਼ਮੀਨ ਦੀ ਜਮ੍ਹਾਂਬੰਦੀ ਸੀ। ਉਨ੍ਹਾਂ ਲੋਕਾਂ ਨੇ ਅਦਾਲਤ ਕੰਪਲੈਕਸ ਵਿੱਚ ਬੈਠੇ ਕੁਝ ਕੰਪਿਊਟਰ ਅਪਰੇਟਰਾਂ ਨਾਲ ਮਿਲੀਭੁਗਤ ਕਰ ਕੇ ਉਸ ਦੇ ਨਾਂਅ ਉੱਤੇ ਜਾਅਲੀ ਆਧਾਰ ਕਾਰਡ ਬਣਾਇਆ ਅਤੇ ਉਸ ਨਾਲ ਜ਼ਮੀਨ ਦੀ ਜਮ੍ਹਾਂਬੰਦੀ ਕਰਵਾ ਲਈ ਸੀ। ਇਸ ਬਾਰੇ ਵਕੀਲ ਨੇ ਸ਼ਿਕਾਇਤਕਰਤਾ ਨੂੰ ਸਾਰੀ ਜਾਣਕਾਰੀ ਦਿੱਤੀ ਤਾਂ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੁਰੂ, ਸੀਮਾ ਰਾਣੀ, ਕੈਲਾਸ਼ ਚੰਦ, ਰਾਕੇਸ਼ ਕੁਮਾਰ ਉਰਫ ਕਾਲਾ ਮਿਲ ਕੇ ਜਾਅਲੀ ਕਾਗਜ਼ਾਂ ਨਾਲ ਜ਼ਮਾਨਤ ਕਰਵਾਉਣਾ ਚਾਹੁੰਦੇ ਸਨ। ਪੁਲਸ ਨੇ ਮੁਲਜ਼ਮਾਂ ਰਾਕੇਸ਼ ਕੁਮਾਰ, ਨਿਰਮਲ ਸਿੰਘ, ਸੀਮਾ ਰਾਣੀ ਨੂੰ ਇੱਕ-ਇੱਕ ਹਜ਼ਾਰ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਉਕਤ ਵਿਅਕਤੀਆਂ ਕੋਲੋਂ ਜਾਅਲੀ ਦਸਤਾਵੇਜ਼ ਵੀ ਮਿਲੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ