Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਖੇਡਾਂ

ਪੀਵੀ ਸਿੰਧੂ ਨੇ ਚੀਨ ਦੀ ਖਿਡਾਰਨ ਨੂੰ ਹਰਾ ਕੇ ਸਿੰਗਾਪੁਰ ਓਪਨ ਦਾ ਖ਼ਿਤਾਬ ਜਿੱਤਿਆ

July 18, 2022 12:21 AM

ਸਿੰਗਾਪੁਰ, 17 ਜੁਲਾਈ, (ਪੋਸਟ ਬਿਊਰੋ)- ਦੋ ਵਾਰ ਦੀ ਓਲੰਪਿਕ ਮੈਡਲ ਜੇਤੂਭਾਰਤੀ ਖਿਡਾਰਨ ਪੀਵੀ ਸਿੰਧੂ ਨੇ ਅੱਜ ਐਤਵਾਰ ਨੂੰ ਏਥੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਚੀਨ ਦੀ ਵਾਂਗ ਝੀ ਯੀ ਨੂੰ ਤਿੰਨ ਗੇਮਾਂ ਤੱਕ ਚੱਲਦੇ ਰਹੇ ਸਖ਼ਤ ਮੁਕਾਬਲੇ ਵਿਚ ਹਰਾ ਕੇ ਸਿੰਗਾਪੁਰ ਓਪਨ ਬੈਡਮਿੰਟਨ ਸੁਪਰ 500 ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ।
ਪੀ ਵੀ ਸਿੰਧੂ ਨੇ ਗ਼ਲਤੀਆਂ ਪਿੱਛੋਂਮਹੱਤਵ ਪੂਰਨ ਸਮੇਂਧੀਰਜ ਰੱਖ ਕੇ ਏਸ਼ੀਆਈ ਚੈਂਪੀਅਨਸ਼ਿਪ ਦੀ ਮੌਜੂਦਾ ਚੈਂਪੀਅਨ ਚੀਨੀ ਖਿਡਾਰਨ ਨੂੰ 21-9, 11-21, 21-15 ਨਾਲ ਹਰਾਇਆ।ਸਿੰਧੂ ਨੇ ਇਸ ਤੋਂ ਪਹਿਲਾਂ ਵਾਂਗ ਦੇ ਖ਼ਿਲਾਫ਼ ਆਪਣਾ ਇੱਕੋ ਇੱਕ ਮੈਚ ਜਿੱਤਿਆ ਸੀ। ਉਨ੍ਹਾਂ ਨੇ ਇਸੇ ਸਾਲ ਆਲ ਇੰਗਲੈਂਡ ਚੈਂਪੀਅਨਸ਼ਿਪ ਵਿੱਚ ਵੀ ਚੀਨੀ ਖਿਡਾਰਨ ਨੂੰ ਹਰਾਇਆ ਸੀ।ਅੱਜ ਦੀ ਖ਼ਿਤਾਬੀ ਜਿੱਤ ਨਾਲ ਸਿੰਧੂ ਦਾ ਹੌਸਲਾ ਵਧੇਗਾ ਅਤੇ ਬਰਮਿੰਘਮ ਵਿਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਕਾਮਨਵੈੱਲਥ ਗੇਮਜ਼ ਵਿਚ ਭਾਰਤ ਦੀ ਅਗਵਾਈ ਕਰੇਗੀ।ਸਿੰਧੂ ਓਲੰਪਿਕ ਵਿਚ ਸਿਲਵਰ ਅਤੇ ਕਾਂਸੇ ਦੇ ਮੈਡਲ ਤੋਂ ਇਲਾਵਾ ਵਿਸ਼ਵ ਚੈਂਪੀਅਨਸ਼ਿਪ ਦਾ ਇੱਕ ਗੋਲਡ, ਦੋ ਸਿਲਵਰ ਤੇ ਦੋ ਕਾਂਸੇ ਦੇ ਮੈਡਲ ਵੀ ਜਿੱਤ ਚੁੱਕੀ ਹੈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ