Welcome to Canadian Punjabi Post
Follow us on

01

July 2025
 
ਕੈਨੇਡਾ

ਪੌਲੀਏਵਰ ਦੇ ਹੱਕ ਵਿੱਚ ਨਿੱਤਰੇ ਹਾਰਪਰ

July 25, 2022 11:19 PM

ਓਟਵਾ, 25 ਜੁਲਾਈ (ਪੋਸਟ ਬਿਊਰੋ) : ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਵੱਲੋਂ ਪਾਰਟੀ ਦੇ ਅਗਲੇ ਆਗੂ ਵਜੋਂ ਪਿਏਰ ਪੌਲੀਏਵਰ ਦੀ ਹਮਾਇਤ ਕੀਤੀ ਗਈ ਹੈ।
ਪਾਰਟੀ ਪਾਲੀਟਿਕਸ ਬਾਰੇ ਗੱਲ ਕਰਦਿਆਂ ਹਾਰਪਰ ਵੱਲੋਂ ਟਵਿੱਟਰ ਉੱਤੇ ਇੱਕ ਨਿੱਕੀ ਜਿਹੀ ਵੀਡੀਓ ਪਾਈ ਗਈ ਹੈ ਜਿਸ ਵਿੱਚ ਉਹ ਪੌਲੀਏਵਰ ਨੂੰ ਸਮਰਥਨ ਦੇਣ ਦੀ ਗੱਲ ਕਰ ਰਹੇ ਹਨ। ਇਸ ਵੀਡੀਓ ਵਿੱਚ ਉਨ੍ਹਾਂ ਆਖਿਆ ਕਿ ਪਾਰਟੀ ਦੀ ਅਗਵਾਈ ਲਈ ਮੁਕਾਬਲਾ ਭਾਵੇਂ ਫਸਵਾਂ ਹੈ ਪਰ ਇਨ੍ਹਾਂ ਸਾਰੇ ਉਮੀਦਵਾਰਾਂ ਵਿੱਚੋਂ ਇੱਕ ਬਿਹਤਰ ਹੈ ਤੇ ਉਹ ਹੈ ਪੌਲੀਏਵਰ।
ਸਾਬਕਾ ਪ੍ਰਧਾਨ ਮੰਤਰੀ ਨੇ ਆਖਿਆ ਕਿ 2015 ਵਿੱਚ ਲਿਬਰਲ ਆਗੂ ਜਸਟਿਨ ਟਰੂਡੋ ਵੱਲੋਂ ਹਰਾਏ ਜਾਣ ਤੋਂ ਪਹਿਲਾਂ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੌਲੀਏਵਰ ਨੇ ਉਨ੍ਹਾਂ ਦੀ ਅਗਵਾਈ ਵਿੱਚ ਬਿਹਤਰੀਨ ਮੰਤਰੀ ਵਜੋਂ ਕੰਮ ਕੀਤਾ ਸੀ।ਹਾਰਪਰ ਦਾ ਕਹਿਣਾ ਹੈ ਕਿ ਪੌਲੀਏਵਰ ਨੇ ਪਿਛਲੇ ਕੁੱਝ ਸਾਲਾਂ ਵਿੱਚ ਵਿਰੋਧੀ ਧਿਰ ਵਿੱਚ ਰਹਿੰਦਿਆਂ ਵੀ ਸੱਭ ਤੋਂ ਪ੍ਰਭਾਵਸ਼ਾਲੀ ਕ੍ਰਿਟਿਕ ਦੀ ਭੂਮਿਕਾ ਨਿਭਾਈ ਹੈ।
ਉਨ੍ਹਾਂ ਆਖਿਆ ਕਿ ਪੌਲੀਏਵਰ ਨੇ ਆਰਥਿਕ ਮਸਲਿਆਂ ਜਿਵੇਂ ਕਰਜ਼ੇ ਤੇ ਮਹਿੰਗਾਈ ਨੂੰ ਹੱਲ ਕਰਨ ਬਾਰੇ ਵੀ ਗੱਲ ਕੀਤੀ ਹੈ ਤੇ ਇਨ੍ਹਾਂ ਮਸਲਿਆਂ ਦੇ ਅਜਿਹੇ ਹੱਲ ਪੇਸ਼ ਕੀਤੇ ਹਨ ਜਿਹੜੇ ਕੰਜ਼ਰਵੇਟਿਵ ਵਿਚਾਰਾਂ ਮੁਤਾਬਕ ਢੁਕਵੇਂ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ