Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਜਿਨਸੀ ਹਮਲੇ ਸਬੰਧੀ ਚੱਲ ਰਹੀ ਸੁਣਵਾਈ ਵਿੱਚ ਅੱਜ ਆਪਣਾ ਪੱਖ ਰੱਖਣਗੇ ਹਾਕੀ ਕੈਨੇਡਾ ਦੇ ਚੀਫ

July 27, 2022 09:07 AM

ਓਟਵਾ, 27 ਜੁਲਾਈ (ਪੋਸਟ ਬਿਊਰੋ) : ਹਾਕੀ ਕੈਨੇਡਾ ਦੇ ਪ੍ਰੈਜ਼ੀਡੈਂਟ ਅੱਜ ਹਾਊਸ ਆਫ ਕਾਮਨਜ਼ ਦੀ ਹੈਰੀਟੇਜ ਕਮੇਟੀ ਸਾਹਮਣੇ ਪੇਸ਼ ਹੋਣਗੇ। ਇਸ ਸਮੇਂ ਕਮੇਟੀ ਸਾਹਮਣੇ ਇਹ ਸੁਣਵਾਈ ਚੱਲ ਰਹੀ ਹੈ ਕਿ ਜਿਨਸੀ ਹਮਲੇ ਦੇ ਦੋਸ਼ਾਂ ਨਾਲ ਹਾਕੀ ਕੈਨੇਡਾ ਕਿਸ ਤਰ੍ਹ੍ਰੁਾਂ ਨਜਿੱਠ ਰਹੀ ਸੀ।
ਮਈ ਵਿੱਚ ਇਹ ਖਬਰ ਨਸ਼ਰ ਹੋਈ ਸੀ ਕਿ 2018 ਵਿੱਚ ਲੰਡਨ, ਓਨਟਾਰੀਓ ਵਿੱਚ ਇੱਕ ਗਾਲਾ ਈਵੈਂਟ ਤੋਂ ਬਾਅਦ ਵਰਲਡ ਜੂਨੀਅਰ ਹਾਕੀ ਟੀਮ ਦੇ ਮੈਂਬਰਾਂ ਵੱਲੋਂ ਕਥਿਤ ਜਿਨਸੀ ਹਮਲਾ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਹਾਕੀ ਕੈਨੇਡਾ ਨੂੰ ਨੁਕਤਾਚੀਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਸਮੇਂ ਪੁਲਿਸ ਵੱਲੋਂ ਕਿਸੇ ਤਰ੍ਹਾਂ ਦੇ ਚਾਰਜਿਜ਼ ਨਹੀਂ ਸਨ ਲਾਏ ਗਏ ਪਰ ਇਹ ਦੋਸ਼ ਲਾਉਣ ਵਾਲੀ ਮਹਿਲਾ ਨੇ ਹਾਕੀ ਕੈਨੇਡਾ, ਕੈਨੇਡੀਅਨ ਹਾਕੀ ਲੀਗ ਤੇ ਕਈ ਖਿਡਾਰੀਆਂ ਉੱਤੇ ਮੁਕੱਦਮਾ ਕਰ ਦਿੱਤਾ ਸੀ।
ਇਸ ਮਗਰੋਂ ਹਾਕੀ ਕੈਨੇਡਾ ਨੇ ਅਣਦੱਸੀ ਰਕਮ ਦੇ ਕੇ ਮਾਮਲਾ ਰਫਾ-ਦਫਾ ਕੀਤਾ। ਹੁਣ ਕਮੇਟੀ ਵਿੱਚ ਮੌਜੂਦ ਐਮਪੀਜ਼ ਇਹ ਜਾਂਚ ਕਰ ਰਹੇ ਹਨ ਕਿ ਇਨ੍ਹਾਂ ਦੋਸ਼ਾਂ ਅਤੇ ਕੇਸ ਨਾਲ ਉਨ੍ਹਾਂ ਕਿਵੇਂ ਸਿੱਝਿਆ।ਹਾਕੀ ਕੈਨੇਡਾ ਦੇ ਪ੍ਰੈਜ਼ੀਡੈਂਟ ਤੇ ਚੀਫ ਆਪਰੇਟਿੰਗ ਆਫੀਸਰ ਸਕੌਟ ਸਮਿੱਥ ਤੇ ਪਿੱਛੇ ਜਿਹੇ ਰਿਟਾਇਰ ਹੋਏ ਸੀਈਓ ਟੌਮ ਰੈਨੀ ਅੱਜ ਕਮੇਟੀ ਸਾਹਮਣੇ ਪੇਸ਼ ਹੋ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ