Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਮਹਿਲਾ ਤੇ ਟੀਨੇਜਰ ਉੱਤੇ ਹਮਲਾ ਕਰਨ ਵਾਲੇ ਆਰਸੀਐਮਪੀ ਅਧਿਕਾਰੀ ਨੂੰ ਪੁਲਿਸ ਨੇ ਮਾਰੀ ਗੋਲੀ

July 27, 2022 10:51 PM

ਕਿਊਬਿਕ, 27 ਜੁਲਾਈ (ਪੋਸਟ ਬਿਊਰੋ) : ਕਿਊਬਿਕ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਆਰਸੀਐਮਪੀ ਅਧਿਕਾਰੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਆਰਸੀਐਮਪੀ ਅਧਿਕਾਰੀ ਉੱਤੇ ਸੇਂਟ ਜੀਨ ਸੁਰ ਰਿਚੇਲਿਊ ਸਥਿਤ ਆਪਣੇ ਘਰ ਵਿੱਚ ਇੱਕ ਮਹਿਲਾ ਤੇ ਟੀਨੇਜਰ ਉੱਤੇ ਕਥਿਤ ਤੌਰ ਉੱਤੇ ਹਮਲਾ ਕਰਨ ਦਾ ਦੋਸ਼ ਸੀ।
ਇਸ ਮਾਮਲੇ ਦੀ ਜਾਂਚ ਕਿਊਬਿਕ ਬਿਊਰੋ ਆਫ ਇਨਵੈਸਟੀਗੇਸ਼ਨ (ਬੀਈਆਈ) ਵੱਲੋਂ ਕੀਤੀ ਜਾ ਰਹੀ ਹੈ। ਬੀਈਆਈ ਅਨੁਸਾਰ ਸੇਂਟ ਜੀਨ ਸੁਰ ਰਿਚੇਲਿਊ ਪੁਲਿਸ (ਐਸਜੇਐਸਆਰ) ਨੂੰ ਤੜ੍ਹਕੇ 2:05 ਉੱਤੇ 911 ਕਾਲ ਆਈ। ਇਹ ਕਾਲ ਇੱਕ ਵਿਅਕਤੀ ਵੱਲੋਂ ਕੀਤੀ ਗਈ ਸੀ ਤੇ ਉਸ ਨੇ ਦੱਸਿਆ ਕਿ ਉਸ ਤੋਂ ਵੱਡੀ ਗੜਬੜ ਹੋ ਗਈ ਹੈ। ਜਦੋਂ ਪੁਲਿਸ ਬਾਇਟ ਸਟਰੀਟ ਉੱਤੇ ਸਥਿਤ ਘਰ ਪਹੁੰਚੀ ਤਾਂ ਇੱਕ ਵਿਅਕਤੀ, ਜੋ ਕਿ ਆਰਸੀਐਮਪੀ ਅਧਿਕਾਰੀ ਸੀ, ਹੱਥ ਵਿੱਚ ਚਾਕੂ ਲਈ ਖੜ੍ਹਾ ਸੀ। ਪੁਲਿਸ ਅਧਿਕਾਰੀਆਂ ਵੱਲੋਂ ਗੋਲੀ ਚਲਾਈ ਗਈ ਤੇ 48 ਸਾਲਾ ਇਹ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਘਰ ਦੇ ਅੰਦਰੋਂ ਪੁਲਿਸ ਨੂੰ ਇੱਕ ਮਹਿਲਾ ਤੇ ਟੀਨੇਜਰ ਮਿਲੇ, ਜੋ ਬੁਰੀ ਤਰ੍ਹਾਂ ਜ਼ਖ਼ਮੀ ਸਨ। ਉਨ੍ਹਾਂ ਨੂੰ ਵੀ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਗੁਆਂਢੀਆਂ ਨੇ ਦੱਸਿਆ ਕਿ ਉਹ ਬਹੁਤ ਵਧੀਆ ਪਰਿਵਾਰ ਸੀ। ਉਹ ਚੰਗੇ ਲੋਕ ਸਨ। ਇਹ ਸਾਰਾ ਕੁੱਝ ਉਨ੍ਹਾਂ ਦੇ ਘਰ ਵਾਪਰੇਗਾ ਇਸ ਦਾ ਕੋਈ ਅੰਦਾਜ਼ਾ ਵੀ ਨਹੀਂ ਸੀ ਲਗਾ ਸਕਦਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ