Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਏਸ਼ੀਆ ਕੱਪ ਕ੍ਰਿਕਟ ਵਿੱਚ ਭਾਰਤ-ਪਾਕਿ ਮੁਕਾਬਲਾ 28 ਅਗਸਤ ਨੂੰ

August 03, 2022 03:40 PM

ਦੁਬਈ, 3 ਅਗਸਤ (ਪੋਸਟ ਬਿਊਰੋ)- ਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ ਵਿੱਚ 28 ਅਗਸਤ ਨੂੰ ਪਾਕਿਸਤਾਨ ਨਾਲ ਭਿੜੇਗੀ। ਦੋਵੇਂ ਟੀਮਾਂ ਵਿਚਾਲੇ ਚਾਰ ਸਤੰਬਰ ਨੂੰ ਸੁਪਰ ਫੋਰ ਗੇੜ ਵਿੱਚ ਦੂਜੇ ਮੁਕਾਬਲਾ ਹੋ ਸਕਦਾ ਹੈ।
ਇਸ ਬਾਰੇ ਭਾਰਤ ਦੇ ਕ੍ਰਿਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਦੇ ਸੈਕਟਰੀ ਜੈ ਸ਼ਾਹ ਨੇ ਸੰਯੁਕਤ ਅਰਬ ਅਮੀਰਾਤ (ਯੂ ਏ ਈ) ਦੇ ਦੁਬਈ ਵਿੱਚ 27 ਅਗਸਤ ਤੋਂ 11 ਸਤੰਬਰ ਤੱਕ ਟੀ-20 ਵਜੋਂ ਖੇਡੇ ਜਾਣ ਵਾਲੇ ਟੂਰਨਾਮੈਂਟ ਦੇ ਪ੍ਰੋਗਰਾਮ ਦਾ ਐਲਾਨ ਟਵਿਟਰ ਉੱਤੇ ਕੀਤਾ ਹੈ। ਜੈ ਸ਼ਾਹ ਏਸ਼ੀਆਈ ਕ੍ਰਿਕਟ ਕੌਂਸਲ ਦਾ ਮੁਖੀ ਹੈ। ਇਸ ਮੌਕੇ ਉਨ੍ਹਾ ਨੇ ਕਿਹਾ, ‘‘ਉਡੀਕ ਦੀਆਂ ਘੜੀਆਂ ਖ਼ਤਮ। 27 ਅਗਸਤ ਤੋਂ ਏਸ਼ੀਆਈ ਕ੍ਰਿਕਟ ਵਿੱਚ ਵੱਕਾਰੀ ਮੁਕਾਬਲਾ। ਫਾਈਨਲ 11 ਸਤੰਬਰ ਨੂੰ ਹੋਵੇਗਾ। ਏਸ਼ੀਆ ਕੱਪ ਦਾ 15ਵਾਂ ਸੈਸ਼ਨ ਟੀ-20 ਵਿਸ਼ਵ ਕੱਪ ਦੀ ਤਿਆਰੀ ਲਈ ਆਦਰਸ਼ ਹੋਵੇਗਾ।''
ਪ੍ਰੋਗਰਾਮ ਮੁਤਾਬਕ ਭਾਰਤ ਗਰੁੱਪ-ਏ ਵਿੱਚ ਪਾਕਿਸਤਾਨ ਤੇ ਕੁਆਲੀਫਾਇਰ ਟੀਮ ਨਾਲ ਹੈ, ਜਿਸ ਵਿੱਚ ਭਾਰਤ ਤੇ ਪਾਕਿਸਤਾਨ ਦਾ ਭੇੜ 28 ਅਗਸਤ ਨੂੰ ਹੋਵੇਗਾ। ਭਾਰਤੀ ਟੀਮ 31 ਅਗਸਤ ਨੂੰ ਗਰੁੱਪ ਦੀ ਤੀਜੀ ਟੀਮ ਕੁਆਲੀਫਾਇਰ ਨਾਲ ਭਿੜੇਗੀ ਅਤੇ ਪਾਕਿਸਤਾਨ ਟੀਮ ਕੁਆਲੀਫਾਇਰ ਵਿਰੁੱਧ ਦੋ ਸਤੰਬਰ ਨੂੰ ਖੇਡੇਗੀ। ਗਰੁੱਪ-ਬੀ ਵਿੱਚ ਬੰਗਲਾ ਦੇਸ਼, ਸ਼੍ਰੀਲੰਕਾ ਤੇ ਅਫ਼ਗਾਨਿਸਤਾਨ ਦੀਆਂ ਟੀਮਾਂ ਹਨ। ਦੋਵੇਂ ਗਰੁੱਪਾਂ ਦੀਆਂ ਚੋਟੀ ਦੀਆਂ 2-2 ਟੀਮਾਂ ਸੁਪਰ ਫੋਰ ਗੇੜ ਦੇ ਲਈ ਕੁਆਲੀਫਾਈ ਕਰਨਗੀਆਂ। ਇਸ ਦੀ ਕਾਫੀ ਸੰਭਾਵਨਾ ਹੈ ਕਿ ਗਰੁੱਪ-ਏ ਤੋਂ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਸੁਪਰ ਫੋਰ ਲਈ ਕੁਆਲੀਫਾਈ ਕਰਨਗੀਆਂ, ਜਿਨ੍ਹਾਂ ਵਿੱਚ ਦੋਵੇਂ ਟੀਮਾਂ ਚਾਰ ਸਤੰਬਰ ਨੂੰ ਫਿਰ ਇੱਕ-ਦੂਜੇ ਨਾਲ ਭਿੜਨਗੀਆਂ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ