* ਮੁੱਖ ਮੰਤਰੀ ਨੇ ਕਿਹਾ: ਟੈਕਸਾਂ ਦਾ ਪੈਸਾ ਬਚਾਉਣੈ
ਚੰਡੀਗੜ੍ਹ, 3 ਅਗਸਤ, (ਪੋਸਟ ਬਿਊਰੋ)- ਪੰਜਾਬ ਦਾ ਟੈਕਸਾਂ ਦਾ ਪੈਸਾ ਬਚਾਉਣ ਲਈਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੇ ਲਈ ਬਾਕਾਇਦਾ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਪੀਪੀਐਸਸੀ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਅਤੇ ਹੋਰ ਸੇਵਾਖਰਚ ਨਾਲ ਪੰਜਾਬ ਦੇ ਖ਼ਜ਼ਾਨੇ ਉਤੇ ਵਾਧੂ ਬੋਝ ਪੈ ਰਿਹਾ ਹੈ।
ਇਸ ਬਾਰੇਮੁੱਖ ਮੰਤਰੀ ਭਗਵੰਤ ਮਾਨ ਨੇਕਿਹਾ ਕਿ ਕਮਿਸ਼ਨ ਦੇ ਕੰਮਾਂਵਿੱਚ ਕੁਸ਼ਲਤਾ ਵਧਾਉਣ ਲਈ ਮੈਂਬਰਾਂ ਦੀ ਗਿਣਤੀ ਘੱਟ ਕੀਤੀ ਹੈ।ਉਨ੍ਹਾ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਮੈਂਬਰਾਂ ਦੀ ਮੌਜੂਦਾ ਗਿਣਤੀ ਘਟਾ ਕੇ ਅੱਧੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਇੱਕ ਪਾਸੇ ਕਮਿਸ਼ਨ ਦਾ ਕੰਮ ਸੁਚਾਰੂ ਹੋਵੇਗਾਅਤੇ ਦੂਸਰੇ ਪਾਸੇ ਟੈਕਸ ਦਾਤਿਆਂ ਦੇ ਪੈਸੇ ਬਚਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਮੈਂਬਰਾਂ ਦਾ ਕਾਰਜਕਾਲ ਮੁੱਕਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹਿ ਗਈ ਤਾਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।