Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਨਹੀਂ ਹੋਵੇਗਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ : ਮੀਤ ਹੇਅਰ

August 04, 2022 07:33 AM

ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ

ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ।
ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’
ਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਾਰਲੀਮੈਂਟ ਦੇ ਉਪਰਲੇ ਸਦਨ ਵਿੱਚ ਇਹ ਮਾਮਲਾ ਉਠਾਇਆ ਜਿਸ ਉੱਤੇ ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ ਹੈ। ਇਹ ਸੂਬਾ ਸਰਕਾਰ ਦੀ ਇਸ ਮਾਮਲੇ ਵਿੱਚ ਵੱਡੀ ਜਿੱਤ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ