Welcome to Canadian Punjabi Post
Follow us on

11

August 2022
ਪੰਜਾਬ

ਅਦਾਕਾਰਾ ਉਪਾਸਨਾ ਸਿੰਘ ਪਹੁੰਚੇ ਕੋਰਟ, ਮਿਸ ਯੂਨੀਵਰਸ ਹਰਨਾਜ਼ ਸੰਧੂ `ਤੇ ਕੀਤਾ ਕੇਸ

August 04, 2022 07:40 AM

ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ): ਮਸ਼ਹੂਰ ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ `ਤੇ ੋਜਿ਼ਲ੍ਹਾ ਅਦਾਲਤ ਚੰਡੀਗੜ੍ਹ ਵਿਚ ਕੇਸ ਦਰਜ ਕਰਵਾਇਆ ਹੈ। ਉਪਾਸਨਾ ਸਿੰਘ ਨੇ ਆਪਣੇ ਵਕੀਲਾਂ ਕਰਨ ਸਚਦੇਵਾ ਅਤੇ ਇਰਵਿਨੀਤ ਕੌਰ ਰਾਹੀਂ ਸਿਵਲ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ਼ ਕੌਰ ਸੰਧੂ ਉਸ ਦੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ ’ ਦੀ ਹੀਰੋਇਨ ਹੈ, ਜੋ ਕਿ 19 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫਿਲਮ ਦੀ ਪ੍ਰਚਾਰ ‘ਚ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦੇ ਰਹੀ ਅਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇ ਮੁਤਾਬਕ ਫਿਲਮ ਦੀ ਪ੍ਰਮੋਸ਼ਨ ਲਈ ਸਮਾਂ ਦੇ ਰਹੀ ਹੈ।

Have something to say? Post your comment