Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਲੰਡਨ ਵਿੱਚ ਬਲੋਚਾਂ ਵੱਲੋਂ ਪਾਕਿ ਵਿਰੁੱਧ ਮੁਜ਼ਾਹਰਾ

August 04, 2022 04:03 PM

ਲੰਡਨ, 4 ਅਗਸਤ (ਪੋਸਟ ਬਿਊਰੋ)- ਬਲੋਚਾਂ ਉੱਤੇ ਵੱਧਦੇ ਜ਼ੁਲਮਾਂ ਦੇ ਵਿਰੁੱਧ ਪਾਕਿਸਤਾਨ ਖਿਲਾਫ ਲੰਡਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਬਲੋਚ ਕਾਰਕੰੁਨਾਂ ਨੇ ਲੰਡਨ ਦੇ ਪਾਕਿਸਤਾਨੀ ਦੂਤਘਰ ਅੱਗ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਫਰਜ਼ੀ ਮੁਕਾਬਲੇ ਵਿੱਚ ਬਲੋਚਾਂ ਨੂੰ ਲਗਾਤਾਰ ਮਾਰਿਆ ਜਾ ਰਿਹਾ ਹੈ।
ਪਾਕਿਸਤਾਨੀ ਦੂਤਘਰ ਦੇ ਬਾਹਰ ਬਲੋਚ ਨੈਸ਼ਨਲ ਮੂਵਮੈਂਟ ਦੇ ਕਾਰਕੰੁਨਾਂ ਨੇ ਪੋਸਟਰ ਤੇ ਬੈਨਰ ਲੈ ਕੇ ਮੁਜ਼ਾਹਰਾ ਕੀਤਾ। ਇਨ੍ਹਾਂ ਪੋਸਟਰਾਂ-ਬੈਨਰਾਂ ਉੱਤੇ ‘ਬਲੋਚਿਸਤਾਨ ਵਿੱਚ ਮਨੁੱਖੀ ਅਧਿਕਾਰ ਬਹਾਲ ਕਰੋ’ ਅਤੇ ‘ਬਲੋਚਿਸਤਾਨ ਵਿੱਚ ਕਤਲੇਆਮ ਬੰਦ ਕਰੋ’ ਵਰਗੇ ਨਾਅਰੇ ਲਿਖੇ ਸਨ। ਕਾਰਕੁੰਨਾਂ ਨੇ ਕਿਹਾ ਕਿ ਬਲੋਚ ਨਾਗਰਿਕਾਂ ਨੂੰ ਜਬਰੀ ਗਾਇਬ ਕਰ ਕੇ ਉਨ੍ਹਾਂ ਦੇ ਕਤਲ ਕੀਤੇ ਜਾਂਦੇ ਹਨ। ਤਾਜ਼ਾ ਘਟਨਾ ਬਲੋਚਿਸਤਾਨ ਦੇ ਜਿ਼ਆਰਤ ਜ਼ਿਲ੍ਹੇ ਦੀ ਹੈ। ਇੱਥੇ ਨੌਂ ਲੋਕਾਂ ਨੂੰ ਗਾਇਬ ਕੀਤਾ ਗਿਆ ਤੇ ਫਿਰ ਉਨ੍ਹਾਂ ਨੂੰ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ। ਮੁਜ਼ਾਹਰਾਕਾਰੀਆਂ ਨੇ ਪਾਕਿਸਤਾਨੀ ਫੌਜ ਨੂੰ ਬਲੋਚ ਨਾਗਰਿਕਾਂ ਦੀ ਕਾਤਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਘਾਣ ਵਿੱਚ ਪਾਕਿ ਫੌਜ ਸਭ ਤੋਂ ਅੱਗੇ ਹੈ। ਬਲੋਚ ਨਾਗਰਿਕਾਂ ਨੂੰ ਇਨਸਾਫ ਦਿਵਾਉਣ ਲਈ ਕੌਮਾਂਤਰੀ ਸੰਸਥਾਵਾਂ ਨੂੰ ਦਖਲ ਦੇਣ ਦੀ ਲੋੜ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ