Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਕੀਤਾ ਜਾਵੇਗਾ

August 04, 2022 04:21 PM

ਨਵੀਂ ਦਿੱਲੀ, 4 ਅਗਸਤ (ਪੋਸਟ ਬਿਊਰੋ)- ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੱਲ੍ਹ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਬਦਲਣ ਦੀ ਤਜਵੀਜ਼ ਬਾਰੇ ਪੁੱਛਿਆ ਤਾਂ ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਸਾਫ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ।
ਸਾਹਨੀ ਨੇ ਪੁੱਛਿਆ ਕਿ ਕੀ ਮੰਤਰਾਲਾ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਬਦਲਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਜੇ ਅਜਿਹੀ ਮਨਸ਼ਾ ਹੈ ਤਾਂ ਇਸ ਬਾਰੇ ਵੇਰਵੇ ਦੱਸੇ ਜਾਣ। ਇਹ ਯੂਨੀਵਰਸਿਟੀ ਪੰਜਾਬ ਯੂਨੀਵਰਸਿਟੀ ਐਕਟ 1947 ਹੇਠ ਬਣਾਈ ਗਈ ਸੀ ਤੇ ਪੰਜਾਬ ਰੀਆਰਗੇਨਾਈਜੇਸ਼ਨ ਐਕਟ 1966 ਦੀ 72 ਧਾਰਾ ਦੀ ਵਿਵਸਥਾ ਤਹਿਤ ਇਹ ਅੰਤਰ ਰਾਜੀ ਸੰਸਥਾ ਹੈ। ਵਰਨਣ ਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਕੀਤੇ ਜਾਣ ਬਾਰੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ ਅਤੇ ਕੇਂਦਰ ਅੱਗੇ ਮਜ਼ਬੂਤੀ ਨਾਲ ਪੰਜਾਬ ਦਾ ਪੱਖ ਰੱਖਿਆ ਸੀ। ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਬਾਰੇ ਮਤਾ ਪਾਸ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼