Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ ਉਪਾਸਨਾ ਸਿੰਘ ਵੱਲੋਂ ਕੇਸ ਦਾਇਰ

August 04, 2022 11:23 PM

* ਵੱਡਾ ਰੁਤਬਾ ਮਿਲਣ ਪਿੱਛੋਂ ਵਾਅਦੇ ਤੋਂ ਭੱਜਣ ਦਾ ਦੋਸ਼


ਚੰਡੀਗੜ੍ਹ, 4 ਅਗਸਤ, (ਪੋਸਟ ਬਿਊਰੋ)- ਪੰਜਾਬੀ ਤੇ ਹਿੰਦੀ ਫਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਅੱਜ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ-2021 ਹਰਨਾਜ਼ ਕੌਰ ਸੰਧੂਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਵੱਡਾ ਰੁਤਬਾ ਮਿਲਣ ਦੇ ਬਾਅਦ ਵਾਅਦੇ ਤੋਂ ਭੱਜਣ ਦਾ ਦੋਸ਼ ਲਾਇਆ ਹੈ।
ਉਪਾਸਨਾ ਸਿੰਘ ਨੇ ਆਪਣੇ ਵਕੀਲ ਕਰਨ ਸਚਦੇਵਾ ਰਾਹੀਂ ਸਿਵਲ ਅਦਾਲਤ ਵਿੱਚ ਪਟੀਸ਼ਨ ਰਾਹੀਂਦੱਸਿਆ ਕਿ ਹਰਨਾਜ ਕੌਰ ਸੰਧੂ ਉਨ੍ਹਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫਿਲਮ ‘ਬਾਈ ਜੀ ਕੁੱਟਣਗੇ’ ਦੀ ਹੀਰੋਇਨ ਹੈ, ਪਰ ਮਿਸ ਯੂਨੀਵਰਸ ਬਣਨ ਪਿੱਛੋਂ ਉਹ ਇਸਦੇ ਪ੍ਰਚਾਰ ਵਿੱਚ ਕੋਈ ਸਹਿਯੋਗ ਨਹੀਂ ਕਰ ਰਹੀ ਤੇ ਨਾ ਲਿਖਤੀ ਕਾਨੂੰਨੀ ਵਾਅਦੇ ਮੁਤਾਬਕ ਫਿਲਮ ਦੀ ਪ੍ਰਮੋਸ਼ਨ ਲਈ ਸਮਾਂ ਦੇ ਰਹੀ ਹੈ।ਸ਼ੂਟਿੰਗ ਤੋਂ ਪਹਿਲਾਂ ਹਰਨਾਜ਼ ਸੰਧੂਨੇਫਿਲਮ ਬਣਾਉਣ ਵਾਲੀ ਕੰਪਨੀ ‘ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼’ ਨਾਲ ਐਗਰੀਮੈਂਟ ਕੀਤਾ ਸੀ, ਜਿਸ ਮੁਤਾਬਕ ਉਸ ਨੇ ਇਸ ਫਿਲਮ ਦੇ ਪ੍ਰਮੋਸ਼ਨ ਪਲੈਨ ਮੁਤਾਬਕ ਕੁਝ ਦਿਨਦੇਣੇ ਸਨ, ਪਰ ਉਹ ਇਸਤੋਂ ਪਾਸਾ ਵੱਟ ਰਹੀ ਹੈ। ਉਪਾਸਨਾ ਸਿੰਘ ਮੁਤਾਬਕ ਉਨ੍ਹਾਂ ਨੇ ‘ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼’ ਦੇ ਬੈਨਰ ਹੇਠ ਇਹ ਫਿਲਮਕਰੋੜਾਂ ਰੁਪਏ ਦੀ ਲਾਗਤ ਨਾਲਬਣਾਈ ਹੈ। ਹਰਨਾਜ਼ ਸੰਧੂ ਇਸਦੀ ਹੀਰੋਇਨ ਹੈ। ਪਟੀਸ਼ਨ ਮੁਤਾਬਕ ਉਹ ਹਰਨਾਜ਼ ਕੌਰ ਸੰਧੂ ਨੂੰ ਫਿਲਮ ਪ੍ਰਮੋਸ਼ਨ ਬਾਰੇ ਈ-ਮੇਲ ਅਤੇ ਬਹੁਤ ਵਾਰ ਫ਼ੋਨ ਵੀ ਕਰ ਚੁੱਕੇ ਹਨ, ਪਰ ਉਹ ਨਾ ਫ਼ੋਨ ਉੱਤੇ ਗੱਲ ਕਰਦੀ ਹੈ ਤੇ ਨਾ ਈ-ਮੇਲ ਦਾ ਜਵਾਬ ਦੇਂਦੀ ਹੈ। ਫਿਲਮ ਡਾਇਰੈਕਟਰ ਸਮੀਪ ਕੰਗ ਵੀ ਕਈ ਵਾਰ ਹਰਨਾਜ਼ ਸੰਧੂ ਨੂੰ ਫ਼ੋਨ ਕਰ ਚੁੱਕੇ ਹਨ, ਪਰ ਉਹ ਫਿਲਮ ਟੀਮ ਦੇ ਕਿਸੇ ਮੈਂਬਰ ਦਾ ਫ਼ੋਨ ਨਹੀਂ ਕਰ ਰਹੀ।ਉਪਾਸਨਾ ਸਿੰਘ ਨੇ ਕਿਹਾ ਕਿ ਹਰਨਾਜ਼ਸੰਧੂ ਦੀ ਇਹ ਪਹਿਲੀ ਪੰਜਾਬੀ ਫਿਲਮ ਹੈ, ਹਰ ਕਲਾਕਾਰ ਲਈ ਉਸ ਦੀ ਪਹਿਲੀ ਫਿਲਮ ਬੇਹੱਦ ਅਹਿਮ ਤੇ ਯਾਦਗਾਰੀ ਹੁੰਦੀ ਹੈ, ਪਰ ਹਰਨਾਜ਼ ਪੰਜਾਬੀ ਹੋਣ ਦੇ ਬਾਵਜੂਦ ਮਾਂ ਬੋਲੀ ਦੀ ਫਿਲਮ ਨੂੰ ਪ੍ਰਮੋਟ ਨਹੀਂ ਕਰ ਰਹੀ। ਉਸ ਨੇ ਆਪਣੇ ਸ਼ੋਸ਼ਲ ਮੀਡੀਆ ਉੱਤੇ ਫਿਲਮਬਾਰੇ ਕੋਈ ਪੋਸਟ ਵੀ ਨਹੀਂ ਪਾਈ, ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਪੰਜਾਬੀ ਫਿਲਮ ਦਾ ਹਿੱਸਾ ਬਣਨ ਉੱਤੇ ਸ਼ਰਮ ਅਤੇ ਛੋਟਾਪਣ ਮਹਿਸੂਸ ਕਰਦੀ ਹੈ, ਜਦਕਿ ਭਾਰਤ ਦੇ ਨਾਮੀ ਚਿਹਰਿਆਂ ਨੇ ਸ਼ੁਰੂਆਤ ਪੰਜਾਬੀ ਸਿਨੇਮਾ ਤੋਂ ਕੀਤੀ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ