Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਮੇਅਰ ਦੀ ਚੋਣ ਨਹੀਂ ਲੜੇਗੀ ਰੂਬੀ ਸਹੋਤਾ

August 04, 2022 11:36 PM

ਬਰੈਂਪਟਨ, 4 ਅਗਸਤ (ਪੋਸਟ ਬਿਊਰੋ) :ਬਰੈਂਪਟਨ ਨੌਰਥ ਤੋਂ ਲਿਬਰਲ ਐਮਪੀ ਰੂਬੀ ਸਹੋਤਾ ਨੇ ਇਸ ਸਾਲ ਦੇ ਅੰਤ ਵਿੱਚ ਹੋਣ ਜਾ ਰਹੀਆਂ ਮਿਊਂਸਪਲ ਇਲੈਕਸ਼ਨ ਵਿੱਚ ਮੇਅਰ ਵਜੋਂ ਖੜ੍ਹੇ ਨਾ ਹੋਣ ਦਾ ਫੈਸਲਾ ਕੀਤਾ ਹੈ।
2015 ਤੋਂ ਤਿੰਨ ਵਾਰੀ ਫੈਡਰਲ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੀ ਸਹੋਤਾ ਪੈਟ੍ਰਿਕ ਬ੍ਰਾਊਨ ਖਿਲਾਫ ਮੇਅਰ ਦੀ ਚੋਣ ਵਿੱਚ ਨਿੱਤਰਣ ਬਾਰੇ ਵਿਚਾਰ ਕਰ ਰਹੀ ਸੀ। ਪਰ ਵੀਰਵਾਰ ਨੂੰ ਉਨ੍ਹਾਂ ਟਵਿੱਟਰ ਉੱਤੇ ਪੋਸਟ ਪਾ ਕੇ ਇਹ ਸਪਸ਼ਟ ਕੀਤਾ ਕਿ ਉਹ ਐਮਪੀ ਵਜੋਂ ਆਪਣੀ ਮੌਜੂਦਾ ਭੂਮਿਕਾ ਨਿਭਾਉਂਦੀ ਰਹੇਗੀ। ਇਸ ਰਲੀਜ਼ ਵਿੱਚ ਉਨ੍ਹਾਂ ਆਖਿਆ ਕਿ ਪਿਛਲੇ ਕਈ ਹਫਤਿਆਂ ਤੋਂ ਉਨ੍ਹਾਂ ਵੱਲੋਂ ਕਈ ਲੋਕਾਂ, ਕਮਿਊਨਿਟੀ ਆਗੂਆਂ ਤੇ ਕਮਿਊਨਿਟੀ ਇੰਟਰਸਟ ਗਰੁੱਪਜ਼ ਨਾਲ ਇਸ ਬਾਬਤ ਗੱਲ ਕੀਤੀ ਗਈ। ਉਨ੍ਹਾਂ ਆਖਿਆ ਕਿ ਆਪਣੇ ਪਰਿਵਾਰ, ਕੁਲੀਗਜ਼ ਤੇ ਦੋਸਤਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਇਹ ਫੈਸਲਾ ਕੀਤਾ ਹੈ ਕਿ ਉਹ ਫੈਡਰਲ ਪੱਧਰ ਉੱਤੇ ਬਰੈਂਪਟਨ ਦੀ ਬਿਹਤਰ ਨੁਮਾਇੰਦਗੀ ਕਰ ਸਕਦੀ ਹੈ।
ਜਿ਼ਕਰਯੋਗ ਹੈ ਕਿ ਇਸ ਸਮੇਂ ਮੇਅਰ ਦੇ ਅਹੁਦੇ ਦੀ ਚੋਣ ਲਈ ਪੰਜ ਉਮੀਦਵਾਰ ਮੈਦਾਨ ਵਿੱਚ ਨਿੱਤਰ ਚੁੱਕੇ ਹਨ ਤੇ ਇਨ੍ਹਾਂ ਵਿੱਚ ਪੈਟ੍ਰਿਕ ਬ੍ਰਾਊਨ, ਜਰਮੇਨ ਚੇਂਬਰਜ਼, ਕੋਡੀ ਵਾਚਰ, ਵਿੱਦਿਆ ਸਾਗਰ ਗੌਤਮ ਤੇ ਬੌਬ ਦੋਸਾਂਝ ਸਿੰਘ ਸ਼ਾਮਲ ਹਨ।ਮੇਅਰ ਦੇ ਅਹੁਦੇ ਲਈ ਚੋਣ 24 ਅਕਤੂਬਰ ਨੂੰ ਹੋਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ