Welcome to Canadian Punjabi Post
Follow us on

01

July 2025
 
ਕੈਨੇਡਾ

ਜਗਮੀਤ ਸਿੰਘ ਨੇ ਟਰੂਡੋ ਸਰਕਾਰ ਤੋਂ ਹੈਲਥ ਕੇਅਰ ਸਿਸਟਮ ਵਿੱਚ ਸਟਾਫ ਦੀ ਘਾਟ ਦੇ ਮਸਲੇ ਨੂੰ ਹੱਲ ਕਰਨ ਦੀ ਕੀਤੀ ਮੰਗ

August 04, 2022 11:38 PM

ਓਟਵਾ, 4 ਅਗਸਤ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਲਿਬਰਲ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਕੈਨੇਡਾ ਦੇ ਹੈਲਥ ਕੇਅਰ ਸਿਸਟਮ ਵਿੱਚ ਸਟਾਫ ਦੀ ਘਾਟ ਦੇ ਮਸਲੇ ਨੂੰ ਫੌਰੀ ਤੌਰ ਉੱਤੇ ਹੱਲ ਕੀਤਾ ਜਾਵੇ।ਉਨ੍ਹਾਂ ਵੱਲੋਂ ਇਹ ਸੁਝਾਅ ਵੀ ਦਿੱਤਾ ਗਿਆ ਹੈ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਕੌਮਾਂਤਰੀ ਪੱਧਰ ਉੱਤੇ ਟਰੇਨਡ ਵਰਕਰਜ਼ ਤੇ ਲਾਂਗ ਟਰਮ ਕੇਅਰ ਵਰਕਰਜ਼ ਨੂੰ ਹਾਇਰ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ।
ਵੀਰਵਾਰ ਨੂੰ ਓਨਟਾਰੀਓ ਨਰਸਿਜ਼ ਐਸੋਸਿਏਸ਼ਨ ਦੀ ਪ੍ਰੈਜ਼ੀਡੈਂਟ ਕੈਥਰੀਨ ਹੋਏ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਗਮੀਤ ਸਿੰਘ ਵੱਲੋਂ ਇਹ ਮੰਗ ਕੀਤੀ ਗਈ। ਦੇਸ਼ ਭਰ ਵਿੱਚ ਕਈ ਐਮਰਜੰਸੀ ਰੂਮਜ਼ ਨੂੰ ਆਰਜ਼ੀ ਤੌਰ ਉੱਤੇ ਬੰਦ ਕੀਤੇ ਜਾਣ ਤੇ ਸਟਾਫ ਦੀ ਘਾਟ ਕਾਰਨ ਸੇਵਾਵਾਂ ਵਿੱਚ ਆਈ ਕਮੀ ਤੇ ਸਟਾਫ ਨਰਸਾਂ ਵੱਲੋਂ ਕੰਮ ਛੱਡਣ ਦੇ ਮੱਦੇਨਜ਼ਰ ਜਗਮੀਤ ਸਿੰਘ ਵੱਲੋਂ ਇਹ ਮੰਗ ਕੀਤੀ ਗਈ ਹੈ।
ਜਗਮੀਤ ਸਿੰਘ ਨੇ ਆਖਿਆ ਕਿ ਪ੍ਰਧਾਨ ਮੰਤਰੀ ਟਰੂਡੋ ਇਸ ਨੂੰ ਪ੍ਰੋਵਿੰਸ਼ੀਅਲ ਮਸਲਾ ਦੱਸ ਕੇ ਆਪਣੇ ਹੱਥ ਪਿੱਛੇ ਨਹੀਂ ਖਿੱਚ ਸਕਦੇ, ਫੈਡਰਲ ਸਰਕਾਰ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਅੱਗੇ ਆਉਣਾ ਹੋਵੇਗਾ। ਟਰੂਡੋ ਨੂੰ ਲੀਡਰ ਬਣ ਕੇ ਵਿਖਾਉਣਾ ਹੋਵੇਗਾ।ਉਨ੍ਹਾਂ ਆਖਿਆ ਕਿ ਫੈਡਰਲ ਸਰਕਾਰ ਨੂੰ ਕੌਮਾਂਤਰੀ ਪੱਧਰ ਉੱਤੇ ਟਰੇਨਡ ਹੈਲਥ ਕੇਅਰ ਵਰਕਰਜ਼ ਦੇ ਦਸਤਾਵੇਜ਼ਾਂ ਨੂੰ ਮਾਨਤਾ ਦੇਣ ਦੀ ਪ੍ਰਕਿਰਿਆ ਤੇਜ਼ ਕਰਨੀ ਹੋਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ