Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਪਤੀ ਦੀ ਕੁੱਟ ਤੋਂ ਦੁਖੀ ਮਨਦੀਪ ਕੌਰ ਵੱਲੋਂ ਖ਼ੁਦਕੁਸ਼ੀ

August 06, 2022 04:31 PM

ਨਿਊਯਾਰਕ, 6 ਅਗਸਤ (ਪੋਸਟ ਬਿਊਰੋ)- ਸੋਸ਼ਲ ਮੀਡੀਆ ਉੱਤੇ ਇੱਕ ਦਿਲ ਹਿਲਾਉਣ ਵਾਲੀ ਵੀਡੀਓ ਸ਼ੇਅਰ ਕਰਨ ਪਿੱਛੋਂ ਰਿਚਮੰਡ ਹਿੱਲ, ਨਿਊਯਾਰਕ ਵਿੱਚ ਪਰਵਾਰ ਸਮੇਤ ਰਹਿੰਦੀ ਮਨਦੀਪ ਕੌਰ (30) ਨੇ ਪਤੀ ਰਣਜੋਧ ਸਿੰਘ ਸੰਧੂ ਦੀ ਕੁੱਟਮਾਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ। ਇੰਟਰਨੈਟ ਉੱਤੇ ਵਾਇਰਲ ਹੋਈ ਦਿਲ ਦਹਿਲਾਉਣ ਵਾਲੀ ਵੀਡੀਓ ਵਿੱਚ ਉਸ ਨੇ ਦੁਨੀਆ ਨੂੰ ਆਪਣੀ ਜ਼ਿੰਦਗੀ ਦੀਆਂ ਮੁਸ਼ਕਲਾਂ ਬਾਰੇ ਖੁਦਕੁਸ਼ੀ ਤੋਂ ਪਹਿਲਾਂ ਖੁੱਲ੍ਹਕੇ ਦੱਸਿਆ ਹੈ।
ਇੱਥੇ ਅਮਰੀਕਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਮ੍ਰਿਤਕ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ, ਜਿਸ ਨੇ ਪਿਛਲੇ ਅੱਠ ਸਾਲਾਂ ਤੋਂ ਪਤੀ ਅਤੇ ਉਸ ਦੇ ਪਰਵਾਰ ਦੀ ਘਰੇਲੂ ਹਿੰਸਾ ਬਾਰੇ ਵੀਡੀਓ ਵਿੱਚ ਆਪਣੇ ਦੁੱਖਾਂ ਦੀ ਗੱਲ ਕੀਤੀ ਹੈ, ਜੋ ਉਹ ਇੰਨੇ ਸਾਲਾਂ ਤੋਂ ਉਹ ਝੱਲ ਰਹੀ ਸੀ।ਮਨਦੀਪ ਕੌਰ ਨੇ ਵੀਡੀਓ ਵਿੱਚ ਆਪਣੇ ਮਾਤਾ-ਪਿਤਾ ਅਤੇ ਪਰਵਾਰ ਕੋਲੋਂ ਖ਼ੁਦਕੁਸ਼ੀ ਤੋਂ ਪਹਿਲਾਂ ਮੁਆਫੀ ਵੀ ਮੰਗੀ ਤੇ ਕਿਹਾ ਕਿ ਉਸ ਨੇ ਆਪਣੀ ਜ਼ਿੰਦਗੀ ਖਤਮ ਕਰਨ ਦਾ ਆਖ਼ਰੀ ਫੈਸਲਾ ਲੈ ਲਿਆ ਹੈ। ਉਸ ਨੇ ਵੀਡੀਓ ਵਿੱਚ ਇਹ ਵੀ ਦੱਸਿਆ ਕਿ ਉਸਦੇ ਪਤੀ ਰਣਜੋਧਬੀਰ ਸਿੰਘ ਸੰਧੂ ਦੇ ਵਿਆਹ ਤੋਂ ਪਿੱਛੋਂ ਵੀ ਕਈਆਂ ਔਰਤਾਂ ਨਾਲ ਸਬੰਧ ਸਨ। ਗਵਾਹਾਂ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਆਪਣੇ ਬੱਚਿਆਂ ਨੂੰ ਆਖਰੀ ਵਾਰ ਆਪਣੇ ਗਲੇ ਲਾਇਆ। ਕੇਸ ਦੀ ਜਾਂਚ ਅੱਗੇ ਵਧਣ ਦੇ ਨਾਲ ਹੋਰ ਕਈ ਵੇਰਵਿਆਂ ਦਾ ਖੁਲਾਸਾ ਅਜੇ ਹੋਣਾ ਬਾਕੀ ਹੈ। ਉਹ ਆਪਣੇ ਪਿੱਛੇ ਦੋ ਅਤੇ ਚਾਰ ਸਾਲ ਦੀਆਂ ਦੋ ਧੀਆਂ ਛੱਡ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ