Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਜੋਤੀ ਨੂਰਾਂ ਲਏਗੀ ਤਲਾਕ, ਪਤੀ ਉੱਤੇ ਕੁੱਟਣ ਦੇ ਲਾਏ ਦੋਸ਼, ਨਸ਼ੇੜੀ ਵੀ ਕਿਹਾ, 20 ਕਰੋੜ ਰੁਪਏ ਗਾਇਬ ਕਰਨ ਦਾ ਵੀ ਦੋਸ਼ ਲਗਾਇਆ

August 06, 2022 04:45 PM

ਚੰਡੀਗੜ੍ਹ, 6 ਅਗਸਤ (ਪੋਸਟ ਬਿਊਰੋ): ਦੁਨੀਆ ਭਰ ‘ਚ ਨੂਰਾਂ ਸਿਸਟਰਜ਼ ਦੇ ਨਾਂ ਨਾਲ ਮਸ਼ਹੂਰ ਮਹਿਲਾ ਸੂਫੀ ਗਾਇਕਾਂ ਦੀ ਜੋੜੀ ਦੀ ਮੈਂਬਰ ਜੋਤੀ ਨੂਰਾਂ ਨੇ ਆਪਣੇ ਪਤੀ ‘ਤੇ ਉਸ ਨਾਲ ਮਾਰਨ-ਕੁੱਟਣ ਦੇ ਦੋਸ਼ ਲਾਏ ਹਨ। ਜਲੰਧਰ ਵਿੱਚ ਸ਼ਨੀਵਾਰ ਨੂੰ ਜੋਤੀ ਨੂਰਾਂ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਕੁਣਾਲ ਪਾਸੀ ਅੱਵਲ ਦਰਜੇ ਦਾ ਨਸ਼ੇੜੀ ਹੈ। ਉਸ ਨੇ ਕੁਣਾਲ ਤੋਂ ਤਲਾਕ ਲਈ ਅਦਾਲਤ ਵਿੱਚ ਕੇਸ ਫਾਈਲ ਕਰ ਦਿੱਤਾ ਹੈ।
ਨੂਰਾਂ ਸਿਸਟਰਜ਼ ਦੇ ਨਾਮ ਨਾਲ ਮਸ਼ਹੂਰ, ਸੁਲਤਾਨਾ ਨੂਰਾਂ ਅਤੇ ਜੋਤੀ ਨੂਰਾਂ ਜਲੰਧਰ ਨਾਲ ਤਾਅਲੁਕ ਰਖਦੀਆਂ ਹਨ। ਦੋਵੇਂ ਭੈਣਾਂ ਵਿੱਚੋਂ ਜੋਤੀ ਨੂਰਾਂ ਵੱਡੀ ਹੈ। ਸ਼ਨੀਵਾਰ ਨੂੰ ਬੁਲਾਈ ਗਈ ਪ੍ਰੈੱਸ ਕਾਨਫਰੰਸ ‘ਚ ਜੋਤੀ ਨੂਰਾਂ ਨੇ ਕਿਹਾ ਕਿ ਉਸ ਨੇ 2014 ‘ਚ ਆਪਣੀ ਮਰਜ਼ੀ ਨਾਲ ਕੁਨਾਲ ਪਾਸੀ ਨਾਲ ਵਿਆਹ ਕੀਤਾ ਸੀ। ਵਿਆਹ ਦੇ ਇੱਕ ਸਾਲ ਤੱਕ ਸਭ ਕੁਝ ਠੀਕ ਰਿਹਾ ਪਰ ਇਸ ਤੋਂ ਬਾਅਦ ਕੁਨਾਲ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਸੂਫੀ ਗਾਇਕਾ ਨੇ ਆਪਣੇ ਪਤੀ ‘ਤੇ 20 ਕਰੋੜ ਰੁਪਏ ਗਾਇਬ ਕਰਨ ਦਾ ਵੀ ਦੋਸ਼ ਲਗਾਇਆ ਹੈ। ਜੋਤੀ ਨੂਰਾਂ ਨੇ ਕਿਹਾ ਕਿ ਉਸ ਨੇ ਦੇਸ਼-ਵਿਦੇਸ਼ ਵਿੱਚ ਸ਼ੋਅ ਕਰਕੇ ਜੋ ਵੀ ਕਮਾਈ ਕੀਤੀ ਸੀ, ਉਸ ਦੇ ਪਤੀ ਕੁਨਾਲ ਪਾਸੀ ਨੇ ਗਾਇਬ ਕਰ ਦਿੱਤੀ। ਹੁਣ ਉਸਦੇ ਖਾਤੇ ਵਿੱਚ ਸਿਰਫ਼ 92 ਹਜ਼ਾਰ ਰੁਪਏ ਬਚੇ ਹਨ। ਜੋਤੀ ਨੇ ਦੱਸਿਆ ਕਿ ਕੁਨਾਲ ਪੈਸੇ ਦਾ ਸਾਰਾ ਹਿਸਾਬ-ਕਿਤਾਬ ਰੱਖਦਾ ਸੀ। ਉਹ ਉਸ ਦੇ ਸ਼ੋਅ ਵੀ ਬੁੱਕ ਕਰਦਾ ਸੀ। ਕਈ ਵਾਰ ਪੁੱਛਣ ‘ਤੇ ਵੀ ਕੁਣਾਲ ਨੇ ਉਸ ਨੂੰ ਕੋਈ ਹਿਸਾਬ ਨਹੀਂ ਦਿੱਤਾ। ਕੁਣਾਲ ਨੇ ਅਫੀਮ-ਚਰਸ ਅਤੇ ਗਾਂਜੇ ਤੋਂ ਇਲਾਵਾ ਹੋਰ ਮਹਿੰਗੇ ਨਸ਼ੇ ‘ਤੇ ਸਾਰਾ ਪੈਸਾ ਖਰਚ ਕਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ