Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਐਨਡੀਪੀ ਨਾਲ ਕੀਤੇ ਆਪਣੇ ਡੈਂਟਲ ਕੇਅਰ ਵਾਅਦੇ ਨੂੰ ਪੂਰਾ ਕਰਨ ਲਈ ਲਿਬਰਲ ਲੱਭ ਰਹੇ ਹਨ ਅਸਥਾਈ ਹੱਲ

August 08, 2022 11:30 PM

ਓਟਵਾ, 8 ਅਗਸਤ (ਪੋਸਟ ਬਿਊਰੋ) : ਸਰਕਾਰ ਦੇ 5·3 ਬਿਲੀਅਨ ਡਾਲਰ ਦੇ ਡੈਂਟਲ ਕੇਅਰ ਪ੍ਰੋਗਰਾਮ ਤੋਂ ਜਾਣੂ ਸੂਤਰਾਂ ਦਾ ਕਹਿਣਾ ਹੈ ਕਿ ਐਨਡੀਪੀ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਲਿਬਰਲਾਂ ਵੱਲੋਂ ਆਰਜ਼ੀ ਹੱਲ ਕੱਢਣ ਲਈ ਯੋਜਨਾ ਬਣਾਈ ਜਾ ਰਹੀ ਹੈ। ਇਸ ਵਿੱਚ ਰਕਮ ਸਿੱਧੀ ਮਰੀਜ਼ਾਂ ਨੂੰ ਦੇਣ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ।
2025 ਤੋਂ ਪਹਿਲਾਂ ਚੋਣਾਂ ਟਾਲਣ ਲਈ ਮਾਰਚ ਵਿੱਚ ਕੀਤੇ ਗਏ ਸਪਲਾਈ ਤੇ ਕੌਨਫੀਡੈਂਸ ਸਮਝੌਤੇ ਤਹਿਤ ਲਿਬਰਲਾਂ ਵੱਲੋਂ ਐਨਡੀਪੀ ਨੂੰ ਇਹ ਵਾਅਦਾ ਕੀਤਾ ਗਿਆ ਸੀ ਕਿ ਘੱਟ ਤੇ ਦਰਮਿਆਨੀ ਆਮਦਨ ਵਾਲੇ ਪਰਿਵਾਰਾਂ ਲਈ ਨਵਾਂ ਡੈਂਟਲ ਕੇਅਰ ਪ੍ਰੋਗਰਾਮ ਲਿਆਂਦਾ ਜਾਵੇਗਾ। ਸਰਕਾਰ ਕੋਲ ਇਸ ਸਾਲ ਦੇ ਅੰਤ ਤੱਕ ਦਾ ਸਮਾਂ ਹੈ ਕਿ ਉਹ 90,000 ਡਾਲਰ ਸਾਲਾਨਾਂ ਤੋਂ ਘੱਟ ਆਮਦਨ ਵਾਲੇ ਘਰਾਂ ਦੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਕਵਰੇਜ ਮੁਹੱਈਆ ਕਰਾਵੇ।
ਜਿ਼ਕਰਯੋਗ ਹੈ ਕਿ ਇਹ ਸ਼ਰਤ ਪੂਰੀ ਨਾ ਕਰਨ ਦੀ ਸੂਰਤ ਵਿੱਚ ਐਨਡੀਪੀ ਵੱਲੋਂ ਡੀਲ ਤੋਂ ਪਾਸੇ ਹੋਣ ਦਾ ਤਹੱਈਆ ਪ੍ਰਗਟਾਇਆ ਗਿਆ ਹੈ।ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਚਾਰ ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਤਰ੍ਹਾਂ ਇਹ ਡੈੱਡਲਾਈਨ ਪੂਰੀ ਨਹੀਂ ਕਰ ਸਕਦੀ। ਇਸ ਲਈ ਸਰਕਾਰ ਵੱਲੋਂ ਥੋੜ੍ਹੀ ਦੇਰ ਲਈ ਕੋਈ ਵਿਚਲਾ ਰਾਹ ਅਪਣਾਇਆ ਜਾਵੇਗਾ ਤਾਂ ਕਿ ਇਸ ਪ੍ਰੋਗਰਾਮ ਨੂੰ ਪਰਮਾਨੈਂਟ ਤੌਰ ਉੱਤੇ ਲਾਗੂ ਕੀਤਾ ਜਾ ਸਕੇ।
ਇਸ ਦੌਰਾਨ ਐਨਡੀਪੀ ਦੇ ਹੈਲਥ ਕ੍ਰਿਟਿਕ ਡੌਨ ਡੇਵੀਜ਼ ਨੇ ਇਸ ਆਰਜ਼ੀ ਪਲੈਨ ਬਾਰੇ ਤਾਂ ਕੋਈ ਗੱਲ ਨਹੀਂ ਕੀਤੀ ਪਰ ਇੱਕ ਬਿਆਨ ਵਿੱਚ ਆਖਿਆ ਕਿ ਪਾਰਟੀ ਨੇ ਅਜਿਹੇ ਕਈ ਢੰਗ ਲੱਭੇ ਹੋਏ ਹਨ ਜਿਨ੍ਹਾਂ ਨਾਲ ਲੋੜਵੰਦ ਗਰੁੱਪਜ਼ ਨੂੰ ਡੈਂਟਲਕੇਅਰ ਸਮੇਂ ਸਿਰ ਮਿਲ ਸਕੇ। ਡੇਵੀਜ਼ ਨੇ ਆਖਿਆ ਕਿ ਜਦੋਂ ਸਾਲ ਦੇ ਅੰਤ ਵਿੱਚ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਵੇਗੀ ਤਾਂ ਉਨ੍ਹਾਂ ਵੱਲੋਂ ਲਿਬਰਲਾਂ ਉੱਤੇ ਡੈਂਟਲ ਕੇਅਰ ਬਿੱਲ ਲਿਆਉਣ ਲਈ ਦਬਾਅ ਪਾਇਆ ਜਾਵੇਗਾ।ਪਿਛਲੇ ਹਫਤੇ ਐਨਡੀਪੀ ਆਗੂ ਜਗਮੀਤ ਸਿੰਘ ਵੀ ਡੈੱਡਲਾਈਨ ਪੂਰੀ ਕਰਨ ਲਈ ਸਿਹਤ ਮੰਤਰੀ ਦੇ ਬਿਆਨ ਦੀ ਤਾਈਦ ਕਰ ਚੁੱਕੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼