Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਲਹਿੰਦੇ ਪੰਜਾਬ ਵਿੱਚ ਡੇਂਗੂ ਦਾ ਕਹਿਰ ਵੱਧਦਾ ਜਾ ਰਿਹੈ

August 09, 2022 05:02 PM

* ਸਿਹਤ ਵਿਭਾਗ ਨੇ ਐਮਰਜੈਂਸੀ ਐਲਾਨੀ


ਰਾਵਲਪਿੰਡੀ, 9 ਅਗਸਤ (ਪੋਸਟ ਬਿਊਰੋ)- ਪਾਕਿਸਤਾਨੀ ਪੰਜਾਬ ਦੇ ਰਾਵਲਪਿੰਡੀ ਜ਼ਿਲ੍ਹੇ ਵਿੱਚ ਡੇਂਗੂ ਬਾਰੇ ਐਮਰਜੈਂਸੀ ਐਲਾਨ ਕੀਤੀ ਗਈ ਹੈ। ਸੂਬਾਈ ਸਿਹਤ ਵਿਭਾਗ ਨੇ ਇਹ ਫ਼ੈਸਲਾ ਡੇਂਗੂ ਦੇ ਵੱਧਦੇ ਕੇਸਾਂਕਾਰਨ ਲਿਆ ਹੈ।
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਣ ਕਾਰਨ ਸਿਹਤ ਵਿਭਾਗ ਨੇ ਜ਼ਿਲ੍ਹੇ ਨੂੰ ਡੇਂਗੂ ਲਈ ਸਭ ਤੋਂ ਸੰਵੇਦਨਸ਼ੀਲ ਕਰਾਰ ਦਿੱਤਾ ਹੈ। ਐਕਸਪ੍ਰੈਸ ਟਿ੍ਰਬਿਊਨ ਦੀ ਰਿਪੋਰਟ ਅਨੁਸਾਰ ਰਾਵਲਪਿੰਡੀ ਜ਼ਿਲ੍ਹੇ ਤੋਂ ਬਾਅਦ ਲਾਹੌਰ ਜ਼ਿਲ੍ਹੇ ਨੂੰ ਪੰਜਾਬ ਸਿਹਤ ਵਿਭਾਗ ਨੇ ਸਭ ਤੋਂ ਵੱਧ ਸੰਵੇਦਨਸ਼ੀਲ ਮੰਨਿਆ ਹੈ।ਸਥਿਤੀ ਕਾਬੂ ਤੋਂ ਬਾਹਰ ਹੋਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਡੇਂਗੂ ਦਾ ਵਾਇਰਸ ਖ਼ਤਮ ਕਰਨ ਲਈ 1000 ਤੋਂ ਵੱਧ ਟੀਮਾਂ ਬਣਾਈਆਂ ਹਨ।ਪਤਾ ਲੱਗਾ ਹੈ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ 91 ਹੋਈ ਹੈ, ਜਿਨ੍ਹਾਂ ਵਿੱਚੋਂ 29 ਵਿੱਚ ਇਹ ਵਾਇਰਸ ਮਿਲੇ ਹਨ।ਇਸ ਤੋਂ ਇਲਾਵਾ ਕੇਸਾਂ ਦੀ ਗਿਣਤੀ ਵੱਧਣ ਉੱਤੇ ਹਸਪਤਾਲ ਵੀ ਸਹੂਲਤਾਂ ਵਧਾ ਰਹੇ ਹਨ। ਸਿਹਤ ਵਿਭਾਗ ਨੂੰ ਸਾਰੇ ਸਬੰਧਤ ਹਸਪਤਾਲਾਂ ਵਿੱਚ ਐਮਰਜੈਂਸੀ ਆਧਾਰ ਉੱਤੇ ਡੇਂਗੂ ਬੁਖ਼ਾਰ ਦੇ ਇਲਾਜ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਮਿਲੇ ਹਨ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਮੀਡੀਆ ਆਊਟਲੈਟਸ ਅਨੁਸਾਰ ਡੇਂਗੂ ਬੁਖ਼ਾਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।ਡੇਂਗੂ ਦੇ ਵਧਦੇ ਕੇਸਾਂ ਬਾਰੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਹੂਟਾ ਤੇ ਚੱਕ ਜਲਾਲਦੀਨ ਵੱਲ ਸਭ ਤੋਂ ਵੱਧ ਕੇਸ ਮਿਲੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਅਤੇ ਛਾਉਣੀ ਦੇ ਰਿਹਾਇਸ਼ੀ ਖੇਤਰਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਡੇਂਗੂ ਦਾ ਲਾਰਵਾ ਲਗਾਤਾਰ ਮਿਲ ਰਿਹਾ ਹੈ।
ਅੰਕੜਿਆਂ ਅਨੁਸਾਰ ਡੇਂਗੂ ਵਿਰੁੁੱਧ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ ਓ ਪੀਜ਼) ਦੀ ਪਾਲਣਾ ਨਾ ਕਰਨ ਲਈ 724 ਤੋਂ ਵੱਧ ਲੋਕਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਅਗਸਤ ਦੇ ਪਹਿਲੇ ਹਫ਼ਤੇ 98,120 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 1,357 ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ