Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਇਮੀਗ੍ਰੇਸ਼ਨ ਮਾਮਲਿਆਂ ਲਈ ਕੈਨੇਡਾ ਸਰਕਾਰ ਨੇ ਬਿਨਾਂ ਦੱਸਿਆਂ ਨਿਯਮ ਕੀਤੇ ਬਦਲੀ

August 10, 2022 09:31 AM

ਓਟਵਾ, 10 ਅਗਸਤ (ਪੋਸਟ ਬਿਊਰੋ) : ਫੈਡਰਲ ਜੱਜ ਵੱਲੋਂ ਸੁਣਾਏ ਗਏ ਫੈਸਲੇ ਵਿੱਚ ਆਖਿਆ ਗਿਆ ਹੈ ਕਿ ਇਰਾਨ ਤੋਂ 100 ਇਮੀਗ੍ਰੈਂਟਸ ਦੇ ਮਾਮਲਿਆਂ ਨੂੰ ਗੈਰ ਤਰਕਸੰਗਤ ਢੰਗ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਹੁਕਮ ਦਿੱਤਾ ਕਿ ਇਨ੍ਹਾਂ ਮਾਮਲਿਆਂ ਨੂੰ ਇੱਕ ਵਾਰੀ ਮੁੜ ਵਿਚਾਰਿਆ ਜਾਵੇ।ਇਸ ਉਦਾਹਰਨ ਨਾਲ ਅਜਿਹੇ ਸੈਂਕੜੇ ਹੋਰਨਾਂ ਮਾਮਲਿਆਂ ਵਿੱਚ ਇੱਕ ਨਵੀਂ ਮਿਸਾਲ ਕਾਇਮ ਹੋਵੇਗੀ।
ਸਰਕਾਰ ਦੀ ਇੱਕ ਨਿੱਕੀ ਜਿਹੀ ਇਮੀਗ੍ਰੇਸ਼ਨ ਕੈਟੇਗਰੀ ਹੈ, ਜਿਹੜੀ ਸੈਲਫ ਇੰਪਲੌਇਡ ਆਰਟਿਸਟ ਤੇ ਅਥਲੀਟਸ ਲਈ ਹੈ। ਇਹ ਪ੍ਰੋਗਰਾਮ ਦੁਨੀਆ ਦਾ ਮਿਆਰੀ ਹੁਨਰ ਰੱਖਣ ਵਾਲੇ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਤਿਆਰ ਕੀਤਾ ਗਿਆ ਹੈ। ਪਰ ਅੰਦਰੂਨੀ ਮੀਮੋ ਵਿੱਚ ਇਹ ਸਾਹਮਣੇ ਆਇਆ ਕਿ ਬਿਊਰੋਕੈ੍ਰਟਸ ਵੱਲੋਂ ਇਹ ਸਵੀਕਾਰ ਕੀਤਾ ਗਿਆ ਹੈ ਕਿ ਇਸ ਸਬੰਧ ਵਿੱਚ ਉਪਲਬਧ ਜਾਣਕਾਰੀ ਭੰਬਲਭੂਸੇ ਵਾਲੀ ਹੈ ਤੇ ਉਸ ਦਾ ਕੋਈ ਸਪਸ਼ਟ ਮਿਆਰ ਨਹੀਂ।
ਅਦਾਲਤ ਵਿੱਚ ਇਰਾਨ ਤੋਂ ਆਈਆਂ ਉਨ੍ਹਾਂ 100 ਅਰਜ਼ੀਆਂ ਦਾ ਮਾਮਲਾ ਚੱਲ ਰਿਹਾ ਸੀ ਜਿਹੜੀਆਂ ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨਾਂ ਵੱਲੋਂ ਭੇਜੀਆਂ ਗਈਆਂ ਸਨ ਪਰ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ। ਇਰਾਨ ਤੋਂ ਇਨ੍ਹਾਂ ਮਾਮਲਿਆਂ ਨੂੰ ਪਹਿਲਾਂ ਅੰਕਾਰਾ, ਤੁਰਕੀ ਦੇ ਸਰਕਾਰੀ ਆਫਿਸ ਰਾਹੀਂ ਪ੍ਰੋਸੈੱਸ ਕੀਤਾ ਗਿਆ ਸੀ, ਪਰ ਬੈਕਲਾਗ ਨਾਲ ਨਜਿੱਠਣ ਦੇ ਇਰਾਦੇ ਨਾਲ ਸਰਕਾਰ ਨੇ ਇਨ੍ਹਾਂ ਨੂੰ ਵਾਰਸਾਅ, ਪੋਲੈਂਡ ਸਿ਼ਫਟ ਕਰ ਦਿੱਤਾ।ਇਮੀਗ੍ਰੇਸ਼ਨ ਕੰਸਲਟੈਂਟਸ ਨੇ ਦੱਸਿਆ ਕਿ ਰੱਦ ਹੋਣ ਵਾਲੇ ਮਾਮਲਿਆਂ ਵਿੱਚ ਵਾਧਾ ਹੋ ਗਿਆ।
ਪਿਛਲੇ ਮਹੀਨੇ ਜਾਰੀ ਕੀਤੇ ਗਏ ਫੈਸਲੇ ਵਿੱਚ ਜੱਜ ਹੈਨਰੀ ਬ੍ਰਾਊਨ ਨੇ ਆਖਿਆ ਕਿ ਇਹ ਸਪਸ਼ਟ ਹੈ ਕਿ ਆਫਿਸ ਬਦਲਣ ਕਾਰਨ ਬਿਲਕੁਲ ਨਵੇਂ ਮਾਪਦੰਡ ਅਪਣਾਏ ਗਏ। ਬ੍ਰਾਊਨ ਨੇ ਆਪਣੇ ਫੈਸਲੇ ਵਿੱਚ ਆਖਿਆ ਕਿ ਇਹ ਤਬਦੀਲੀ ਬਹੁਤੀ ਸੁਖਾਵੀਂ ਨਹੀਂ ਹੈ। ਕਈ ਬਿਨੈਕਾਰਾਂ ਨੇ ਜਿਸ ਸਮੇਂ ਅਪਲਾਈ ਕੀਤਾ ਤੇ ਜਿਸ ਸਮੇਂ ਉਨ੍ਹਾਂ ਦੀ ਅਰਜ਼ੀਆਂ ਸਵੀਕਾਰ ਹੋਣਗੀਆਂ ਉਸ ਵਿਚਾਲੇ ਅੱਠ ਸਾਲ ਦਾ ਸਮਾਂ ਲੱਗ ਜਾਵੇਗਾ। ਵਾਰਸਾਅ ਤੱਕ ਮਾਮਲੇ ਟਰਾਂਸਫਰ ਹੋਣ ਤੋਂ ਪਹਿਲਾਂ ਬਿਨੈਕਾਰਾਂ ਨੂੰ ਅਕਸਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਖਿਆ ਜਾਂਦਾ ਸੀ ਜੋ ਬੰਦ ਹੋ ਗਈ ਹੈ।
ਬ੍ਰਾਊਨ ਨੇ ਆਖਿਆ ਕਿ ਕਈ ਅਰਜ਼ੀਆਂ ਤਾਂ ਇਸ ਲਈ ਰੱਦ ਕਰ ਦਿੱਤੀਆਂ ਗਈਆਂ ਕਿਉਂਕਿ ਉਨ੍ਹਾਂ ਦੇ ਬਿਜ਼ਨਸ ਪਲੈਨਜ਼ ਵਿੱਚ ਵੇਰਵੇ ਦੀ ਘਾਟ ਸੀ। ਪਰ ਬ੍ਰਾਊਨ ਨੇ ਆਖਿਆ ਕਿ ਪਹਿਲਾਂ ਇਹ ਮਾਪਦੰਡ ਨਹੀਂ ਸੀ ਹੁੰਦਾ ਤੇ ਬਿਨਾਂ ਨੋਟਿਸ ਦੇ ਇਸ ਨੂੰ ਲਾਗੂ ਕਰਨਾ ਜਾਇਜ਼ ਨਹੀਂ ਹੈ। ਬ੍ਰਾਊਨ ਨੇ ਫੈਸਲਾ ਸੁਣਾਉਂਦਿਆਂ ਆਖਿਆ ਕਿ ਸਰਕਾਰ ਇਨ੍ਹਾਂ 108 ਮਾਮਲਿਆਂ ਉੱਤੇ ਅੰਕਾਰਾ ਆਫਿਸ ਵਾਲੇ ਮਾਪਦੰਡਾਂ ਦੇ ਅਨੁਸਾਰ ਹੀ ਦੂਜੀ ਝਾਤੀ ਵੀ ਮਾਰੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ