Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਦੀ ਰਿਹਾਇਸ਼ ਉੱਤੇ ਐਫ ਬੀ ਆਈ ਵੱਲੋਂ ਛਾਪਾ

August 10, 2022 03:34 PM

ਵਾਸ਼ਿੰਗਟਨ, 10 ਅਗਸਤ (ਪੋਸਟ ਬਿਊਰੋ)- ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ ਬੀ ਆਈ) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਰ-ਏ-ਲਾਗੋ ਵਾਲੇਘਰ ਛਾਪਾ ਮਾਰਿਆ ਹੈ। ਇਹ ਜਾਣਕਾਰੀ ਦਿੰਦਿਆਂ ਡੋਨਾਲਡ ਟਰੰਪ ਨੇ ਕਿਹਾਕਿ ਐਫ ਬੀ ਆਈ ਦੇ ਏਜੰਟਾਂ ਨੇ ਉਨ੍ਹਾਂ ਦੀ ਤਿਜੋਰੀ ਤੱਲ ਵੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲੇ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਹੀ ਹੁੰਦੇ ਹਨ।
ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਫਲੋਰੀਡਾ ਵਿੱਚ ਉਨ੍ਹਾਂ ਦੇ ਘਰ ਵਿੱਚ ਤਲਾਸ਼ੀ ਲਈ ਗਈ। ਇਹ ਸਾਡੇ ਦੇਸ਼ ਲਈ ਬੁਰਾ ਸਮਾਂ ਹੈ, ਕਿਉਂਕਿ ਫਲੋਰੀਡਾ ਦੇ ਪਾਮ ਬੀਚ ਵਿੱਚ ਮੇਰੇ ਖੂਬਸੂਰਤ ਘਰ ਮਾਰ-ਏ-ਲਾਗੋ ਦੀ ਐਫ ਬੀ ਆਈ ਦੇ ਏਜੰਟਾਂ ਦਅੇ ਵੱਡੇ ਗਰੁੱਪ ਨੇ ਘੇਰਾਬੰਦੀ ਕੀਤੀ, ਛਾਪੇ ਮਾਰੇ ਤੇ ਇਸ ਉੱਤੇ ਕਬਜ਼ਾ ਕਰ ਲਿਆ। ਇਸ ਤੋਂ ਪਹਿਲਾਂ ਅਮਰੀਕਾ ਦੇ ਕਿਸੇ ਵੀ ਸਾਬਕਾ ਰਾਸ਼ਟਰਪਤੀ ਨਾਲ ਅਜਿਹਾ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਸਬੰਧਤ ਸਰਕਾਰੀ ਏਜੰਸੀਆਂ ਦੇ ਪੂਰੇ ਸਹਿਯੋਗ ਦੇ ਬਾਵਜੂਦ ਬਿਨ੍ਹਾਂ ਦੱਸੇ ਮੇਰੇ ਘਰ ਛਾਪਾ ਮਾਰਨਾ ਠੀਕ ਨਹੀਂ। ਗੁੱਸੇ ਵਿੱਚ ਆਏ ਟਰੰਪ ਨੇ ਕਿਹਾ ਕਿ ਇਹ ਸਰਕਾਰੀ ਪੱਖ ਦੀ ਦੁਰਵਰਤੋਂ ਅਤੇ ਨਿਆਂ ਪ੍ਰਣਾਲੀ ਦਾ ਹਥਿਆਰੀਕਰਨ ਹੈ। ਇਹ ਕੱਟੜਪੰਥੀ ਡੈਮੋਕਰੇਟਸ ਦਾ ਹਮਲਾ ਹੈ, ਜੋ ਮੈਨੂੰ 2024 ਦੀਆਂ ਚੋਣਾਂ ਲੜਨ ਤੋਂ ਰੋਕਣਾ ਚਾਹੁੰਦੇ ਹਨ। ਪਿੱਛੇ ਜਿਹੇਦੀਆਂ ਚੋਣਾਂ ਦੇ ਮੱਦੇਨਜ਼ਰ ਉਹ ਇਸ ਵਿੱਚ ਖਾਸ ਰੁਕਾਵਟਾਂ ਪਾ ਰਹੇ ਹਨ। ਉਹ ਅਗਲੀਆਂ ਮੱਧਕਾਲੀ ਚੋਣਾਂ ਵਿੱਚ ਰਿਪਬਲਿਕਨ ਅਤੇ ਕੰਜ਼ਰਵੇਟਿਵਾਂ ਨੂੰ ਰੋਕਣ ਲਈ ਕੁਝ ਵੀ ਕਰਨਗੇ।
ਅਸਲ ਵਿੱਚ ਅਮਰੀਕੀ ਨਿਆਂ ਮੰਤਰਾਲਾ ਇਹ ਜਾਂਚ ਕਰ ਰਿਹਾ ਹੈ ਕਿ ਕੀ ਟਰੰਪ ਨੇ 2020 ਵਿੱਚ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਆਪਣੇ ਫਲੋਰੀਡਾ ਸਥਿਤ ਰਿਹਾਇਸ਼ ਉੱਤੇ ਗੁਪਤ ਰਿਕਾਰਡ ਲੁਕਾਏ ਹਨ ਜਾਂ ਨਹੀਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ