Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਮਿਸੀਸਾਗਾ ਦੇ ਰੈਸਟੋਰੈਂਟ ਵਿੱਚ ਮਾਰਿਆ ਗਿਆ ਡਾਕਾ

August 11, 2022 12:16 AM

ਮਿਸੀਸਾਗਾ, 10 ਅਗਸਤ (ਪੋਸਟ ਬਿਊਰੋ) :ਮਿਸੀਸਾਗਾ ਸਥਿਤ ਕੈਪਰਾਜ਼ ਕਿਚਨ ਰੈਸਟੋਰੈਂਟ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਸੀ, ਪਰ ਇਸ ਹਫਤੇ ਉੱਥੇ ਹੋਈ ਰੌਬਰੀ ਨਾਲ ਪਰਿਵਾਰ ਬੁਰੀ ਤਰ੍ਹਾਂ ਟੁੱਟ ਗਿਆ।
ਰੈਸਟੋਰੈਂਟ ਦੇ ਮਾਲਕ ਮੈਸਿਮੋ ਕੈਪਰਾ ਨੇ ਦੱਸਿਆ ਕਿ ਮੰਗਲਵਾਰ ਤੜ੍ਹਕੇ 1:30 ਉੱਤੇ ਉਨ੍ਹਾਂ ਨੂੰ ਆਪਣੀ ਸਕਿਊਰਿਟੀ ਕੰਪਨੀ ਤੋਂ ਕਾਲ ਆਇਆ ਕਿ ਉਨ੍ਹਾਂ ਦੇ ਰੈਸਟੋਰੈਂਟ ਵਿੱਚ ਕੁੱਝ ਗੜਬੜ ਚੱਲ ਰਹੀ ਲੱਗਦੀ ਹੈ।ਜਦੋਂ ਕੈਪਰਾ ਰੈਸਟੋਰੈਂਟ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਸਾਹਮਣੇ ਵਾਲਾ ਦਰਵਾਜ਼ਾ ਖੁੱਲ੍ਹਾ ਸੀ ਤੇ ਰੈਸਟੋਰੈਂਟ ਦੇ ਆਫਿਸ ਵਿੱਚੋਂ ਨਿੱਕੀ ਸੇਫ ਤੇ ਮਨੀ ਬਾਕਸ ਗਾਇਬ ਸਨ।
ਕੈਪਰਾ ਨੇ ਦੱਸਿਆ ਕਿ ਮਸ਼ਕੂਕ ਵੱਡੀ ਮਾਤਰਾ ਵਿੱਚ ਪੈਸੇ ਲੈ ਗਏ ਹਨ ਕਿਉਂਕਿ ਉਨ੍ਹਾਂ ਆਪਣੇ ਮੁਲਾਜ਼ਮਾਂ ਨੂੰ ਦੇਣ ਲਈ ਉੱਥੇ ਨਕਦੀ ਰੱਖੀ ਹੋਈ ਸੀ।ਪਰ ਉਸ ਤੋਂ ਵੀ ਕੀਮਤੀ ਚੀਜ਼ਾਂ ਉਸ ਸੇਫ ਵਿੱਚ ਸਨ ਜਿਹੜੀਆਂ ਉਹ ਲੈ ਗਏ ਹਨ। ਕੈਪਰਾ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਉਨ੍ਹਾਂ ਦੇ 30 ਸਾਲਾ ਲੜਕੇ ਐਂਡਰਿਊ ਦੀ ਮੌਤ ਹੋਈ ਸੀ।ਉਸ ਦੇ ਮੈਮੋਰੀਅਲ ਵਿੱਚ ਸ਼ਾਮਲ ਲੋਕਾਂ ਵੱਲੋਂ ਉਸ ਲਈ ਨੋਟਸ, ਗਾਣੇ, ਕਹਾਣੀਆਂ ਤੇ ਤਸਵੀਰਾਂ, ਚਿੱਠੀਆਂ ਆਦਿ ਦਿੱਤੀਆਂ ਗਈਆਂ ਸਨ, ਉਹ ਸੱਭ ਵੀ ਉਸ ਸੇਫ ਵਿੱਚ ਸੀ।
ਕੈਪਰਾ ਨੇ ਆਖਿਆ ਕਿ ਪੈਸਾ ਤਾਂ ਆਉਣੀ ਜਾਣੀ ਚੀਜ਼ ਹੈ ਪਰ ਜੇ ਹੋ ਸਕੇ ਤਾਂ ਮਸ਼ਕੂਕਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਉਨ੍ਹਾਂ ਦੇ ਬੇਟੇ ਨਾਲ ਸਬੰਧਤ ਚੀਜ਼ਾਂ ਮੋੜ ਦੇਣ।ਉਨ੍ਹਾਂ ਵੱਲੋਂ ਇਸ ਡਾਕੇ ਦੀ ਫੁਟੇਜ ਇਨਸਟਾਗ੍ਰਾਮ ਉੱਤੇ ਸਾਂਝੀ ਕੀਤੀ ਗਈ ਹੈ ਤੇ ਇਹ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਨਾਲ ਸਬੰਧਤ ਸਮਾਨ ਮੋੜਨ ਵਾਲੇ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ