Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ ਨਵੇਂ ਚੀਫ਼ ਜਸਟਿਸ ਬਣੇ

August 11, 2022 12:59 AM

ਨਵੀਂ ਦਿੱਲੀ, 10 ਅਗਸਤ, (ਪੋਸਟ ਬਿਊਰੋ)- ਜਸਟਿਸ ਉਦੈ ਉਮੇਸ਼ ਲਲਿਤ ਨੂੰ ਅੱਜ ਭਾਰਤ ਦੇ 49ਵੇਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।ਖਬਰ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਤੋਂ ਪਹਿਲਾਂਮੌਜੂਦਾ ਚੀਫ ਜਸਟਿਸ ਐਨਵੀ ਰਾਮੰਨਾ ਨੇ ਕੇਂਦਰੀ ਕਾਨੂੰਨ ਮੰਤਰੀ ਨੂੰ ਅਗਲੇ ਮੁੱਖ ਜੱਜਲਈ ਜਸਟਿਸ ਉਦੈ ਉਮੇਸ਼ ਲਲਿਤ ਦੇ ਨਾਂਅ ਦੀ ਸਿਫ਼ਾਰਸ਼ ਕੀਤੀ ਸੀ। ਜਸਟਿਸ ਉਦੈ ਉਮੇਸ਼ ਲਲਿਤ ਦਾ ਕਾਰਜਕਾਲ ਤਿੰਨ ਮਹੀਨੇ ਤੋਂ ਵੀ ਘੱਟ ਹੋਵੇਗਾ ਅਤੇ ਉਹ 8 ਨਵੰਬਰ ਨੂੰ 65 ਸਾਲ ਦੇ ਹੋ ਕੇ ਰਿਟਾਇਰ ਹੋ ਜਾਣਗੇ।
ਮਿਲੀ ਸੂਚਨਾ ਅਨੁਸਾਰ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਨਿਯੁਕਤੀ ਦੇ ਵਾਰੰਟ ਉੱਤੇਦਸਖਤ ਕੀਤੇ ਜਾਣ ਨਾਲ ਜਸਟਿਸ ਯੂ ਯੂ ਲਲਿਤ ਨੂੰ 49ਵੇਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ 27 ਅਗਸਤ ਨੂੰ ਜਸਟਿਸ ਐਨਵੀ ਰਾਮੰਨਾ ਦੀ ਸੇਵਾ ਮੁਕਤੀ ਵੇਲੇਚਾਰਜ ਸੰਭਾਲਣਗੇ। ਜਸਟਿਸ ਲਲਿਤ ਇਸ ਅਹੁਦੇ ਉੱਤੇ ਨਿਯੁਕਤ ਹੋਏ ਦੂਸਰੇ ਜੱਜ ਹਨ, ਜਿਨ੍ਹਾਂ ਨੂੰ ਬਾਰ ਤੋਂ ਸਿੱਧੇ ਸੁਪਰੀਮ ਕੋਰਟ ਦੇ ਬੈਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਪਹਿਲਾਂਜਸਟਿਸ ਐਸਐਮ ਸੀਕਰੀ ਪਹਿਲੇ ਵਕੀਲ ਸਨ, ਜੋ 1971 ਵਿੱਚ ਦੇਸ਼ ਦੇ 13ਵੇਂ ਚੀਫ਼ ਜਸਟਿਸ ਬਣੇ ਸਨ।
9 ਨਵੰਬਰ 1957 ਨੂੰ ਜਨਮੇ ਜਸਟਿਸ ਯੂ ਯੂ ਲਲਿਤ ਨੇ 1983 ਵਿੱਚ ਵਕਾਲਤ ਸ਼ੁਰੂ ਕੀਤੀ ਸੀ। ਉਨ੍ਹਾਂ 1985 ਤੱਕ ਬੰਬੇ ਹਾਈ ਕੋਰਟ ਵਿੱਚ ਪ੍ਰੈਕਟਿਸ ਕੀਤੀ ਤੇ ਜਨਵਰੀ 1986 ਵਿੱਚ ਦਿੱਲੀ ਵਿੱਚ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ 13 ਅਗਸਤ 2014 ਨੂੰ ਸੁਪਰੀਮ ਕੋਰਟ ਦਾ ਜੱਜਬਣਾਇਆ ਗਿਆ ਅਤੇਉਹ ਸੁਪਰੀਮ ਕੋਰਟ ਦੇ ਉਸ ਬੈਂਚ ਵਿੱਚ ਸਨ, ਜਿਸ ਨੇ ਅਗਸਤ 2017 ਵਿੱਚ ਤਿੰਨ ਤਲਾਕ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਉਨ੍ਹਾਂ ਦੀ ਅਗਵਾਈ ਵਾਲੇ ਬੈਂਚ ਨੇ ਤ੍ਰਾਵਣਕੋਰ ਦੇ ਓਦੋਂ ਦੇ ਸ਼ਾਹੀ ਪਰਿਵਾਰ ਨੂੰ ਕੇਰਲ ਦੇ ਸ਼੍ਰੀ ਪਦਮਨਾਭਸਵਾਮੀ ਮੰਦਰ ਦਾ ਪ੍ਰਬੰਧ ਕਰਨ ਲਈ ਅਧਿਕਾਰ ਦਿੱਤਾ ਸੀ। ਉਨ੍ਹਾਂ ਦੀ ਅਗਵਾਈ ਵਾਲੀ ਬੈਂਚ ਨੇ ਪੋਕਸੋ ਐਕਟ ਦੇ ਤਹਿਤ ‘ਸਕਿਨ-ਟੂ-ਸਕਿਨ’ ਸੰਪਰਕਬਾਰੇ ਮੁੰਬਈ ਹਾਈ ਕੋਰਟ ਦੇ ਵਿਵਾਦਤ ਫੈਸਲੇ ਨੂੰ ਰੱਦ ਕੀਤਾ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ