Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸੁਖਪਾਲ ਖਹਿਰਾ ਵੱਲੋਂ ਸੰਤ ਸੀਚੇਵਾਲ ਉੱਤੇ ਸਰਕਾਰੀ ਜ਼ਮੀਨ ਉੱਪਰ ਨਜਾਇਜ਼ ਕਬਜੇ ਕਰਨ ਦਾ ਦੋਸ਼

August 11, 2022 01:00 AM

* ਸੀਚੇਵਾਲ ਬੋਲੇ: ਸਾਡਾ ਕਿਸੇ ਜ਼ਮੀਨ ਉੱਤੇ ਕੋਈ ਨਾਜਾਇਜ਼ ਕਬਜ਼ਾ ਨਹੀਂ


ਚੰਡੀਗੜ੍ਹ, 10 ਅਗਸਤ, (ਪੋਸਟ ਬਿਊਰੋ)- ਪੰਜਾਬ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸੋਸ਼ਲ ਮੀਡੀਆ ਉੱਤੇ ਆਹਮਣੇ ਸਾਹਮਣੇ ਹੋ ਗਏ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਉੱਤੇ 21 ਏਕੜ ਸਰਕਾਰੀ ਜ਼ਮੀਨ ਉੱਤੇ ਨਜਾਇਜ਼ ਕਬਜਾ ਕਰਨ ਦੇ ਦੋਸ਼ ਲਾਏ ਹਨ।
ਇਸ ਸੰਬੰਧ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਜਾਮੇਵਾਲ ਤੇ ਫਤੇਵਾਲਦੀ 21 ਏਕੜ ਜ਼ਮੀਨ ਉੱਤੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਨਜਾਇਜ਼ ਕਬਜਾ ਕਰਕੇ ਗਊਸ਼ਾਲਾ ਬਣਾਈ ਹੋਈ ਹੈ।ਉਨ੍ਹਾ ਕਿਹਾ ਕਿ ਅਸੂਲ ਮੁਤਾਬਕ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਹ ਸਰਕਾਰੀ ਜ਼ਮੀਨ ਛੁਡਾਉਣਗੇ।
ਦੂਸਰੇ ਪਾਸੇ ਸੰਤ ਸੀਚੇਵਾਲ ਨੇ ਜਵਾਬ ਵਿੱਚ ਕਿਹਾ ਕਿ ਸਾਡਾ ਕਿਸੇ ਵੀ ਜ਼ਮੀਨ ਉੱਤੇ ਨਾਜਾਇਜ਼ ਕਬਜ਼ਾ ਨਹੀਂ, ਅਸੀਂ ਗਊਆਂ ਦੀ ਸੰਭਾਲ ਲਈ ਜ਼ਮੀਨ ਦੀ ਖਰੀਦ ਕੀਤੀ ਸੀ ਤੇ ਸਰਕਾਰ ਨੂੰ 2 ਸਾਲ ਫੀਸ ਵੀ ਦਿੱਤੀ ਸੀ। ਉਨ੍ਹਾ ਕਿਹਾ ਕਿ ਜੇ ਪੰਜਾਬ ਸਰਕਾਰ ਇਹ ਜ਼ਮੀਨ ਸਾਡੇ ਤੋਂ ਮੰਗੇ ਤਾਂ ਅਸੀਂ ਉਨ੍ਹਾਂ ਨੂੰ ਦੇ ਦੇਵਾਂਗੇ ਤੇ ਇਨ੍ਹਾਂ ਗਊਆਂ ਦੀ ਸੰਭਾਲ ਕਰਨ ਦੀ ਜਿ਼ਮੇਵਾਰੀ ਵੀ ਰਾਜ ਸਰਕਾਰ ਸੰਭਾਲ ਸਕਦੀ ਹੈ।
ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਸੀ ਕਿ ਪੰਜਾਬ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਨੇੜਲੇ ਪਿੰਡ ਦੀ ਕਰੀਬ 13 ਏਕੜ ਜ਼ਮੀਨ ਉੱਤੇ ਕਬਜ਼ਾ ਹੈ, ਜਿਸ ਦੀ ਕੀਮਤ ਕਰੀਬ 100 ਕਰੋੜ ਰੁਪਏ ਹੈ।ਉਨ੍ਹਾਂ ਦੋਸ਼ ਲਾਇਆ ਸੀ ਕਿ ਯੂਨੀਵਰਸਿਟੀ ਨੇ ਸਾਜਿ਼ਸ਼ ਹੇਠ ਜ਼ਮੀਨ ਉੱਤੇ ਕਬਜ਼ਾ ਕੀਤਾ ਅਤੇ ਪੰਚਾਇਤ ਉੱਤੇ ਦਬਾਅ ਪਾ ਕੇ ਆਪਣੇ ਨਾਂ ਕਰਵਾ ਲਈ।ਲਵਲੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਕਿਹਾ ਕਿ ਪਿੰਡ ਹਰਦਾਸਪੁਰ ਦੀ ਛੇ ਕਨਾਲ 19 ਮਰਲੇ ਜ਼ਮੀਨ ਬਾਰੇ ਬਿਨਾਂ ਜਾਂਚ ਤੋਂ ਇਸ ਦੇ ਨਾਂ ਉਛਾਲਿਆ ਗਿਆ ਹੈ। ਇਹ ਜ਼ਮੀਨ ਗੁਰਦੁਆਰਾ ਸਾਹਿਬ ਕੋਲ ਹੈ,ਸਾਡਾ ਇਸ ਨਾਲ ਲੈਣਾ-ਦੇਣਾ ਨਹੀਂ, ਗੁਰਦੁਆਰਾ ਕਮੇਟੀ ਨੇ 26 ਹਜ਼ਾਰ ਰੁਪਏ ਦੇ ਠੇਕੇ ਉੱਤੇਕਿਸੇ ਨੂੰ ਖੇਤੀ ਲਈ ਦਿੱਤੀਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ