Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਪੰਜਵੀਂ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ ਪੂਰੇ ਜੋਸ਼-ਓ-ਖ਼ਰੋਸ਼ ਨਾਲ 7 ਅਗਸਤ ਨੂੰ ਚਿੰਗੂਆਕੂਜ਼ੀ ਪਾਰਕ 'ਚ ਹੋਈ

August 11, 2022 02:36 AM

-ਸਖ਼ਤ ਗਰਮੀ ਦੇ ਬਾਵਜੂਦ 200 ਦੇ ਕਰੀਬ ਦੌੜਾਕਾਂ 'ਤੇ ਵਾੱਕਰਾਂ ਨੇ ਲਿਆ ਭਾਗ
-'ਸੋਮਲ ਵਾਚ ਕੰਪਨੀ' ਵੱਲੋਂ ਮੈਰਾਥਨ ਦੌੜਾਕ ਧਿਆਨ ਸਿੰਘ ਸੋਹਲ ਨੂੰ ਘੜੀ ਨਾਲ ਸਨਮਾਨਿਤ ਕੀਤਾ ਗਿਆ

  

  

ਬਰੈਂਪਟਨ, (ਡਾ. ਝੰਡ) -'ਐੱਨਲਾਈਟ ਲਾਈਫ਼ ਆਫ਼ ਕਿੱਡਜ਼ ਇਨ ਨੀਡ' ਸੰਸਥਾ ਵੱਲੋਂ ਕਰਵਾਈ ਗਈ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ' ਲੰਘੇ ਐਤਵਾਰ 7 ਅਗਸਤ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿਚ ਹੋਈ ਜਿਸ ਵਿਚ 200 ਦੇ ਲੱਗਭੱਗ ਦੌੜਾਕਾਂ ਤੇ ਪੈਦਲ ਚੱਲਣ ਵਾਲਿਆ ਨੇ ਹਿੱਸਾ ਲਿਆ। ਸੰਸਥਾ ਦੇ ਇਸ ਪੰਜਵੇਂ ਈਵੈਂਟ ਦੀ ਖ਼ਾਸੀਅਤ ਇਹ ਸੀ ਕਿ ਇਸ ਵਿਚ ਇਸ ਦੀਆਂ ਸਹਿਯੋਗੀ ਜੱਥੇਬੰਦੀਆਂ 'ਟੀ.ਪੀ.ਏ.ਆਰ. ਕਲੱਬ, 'ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ' ਅਤੇ 'ਤਰਕਸ਼ੀਲ ਸੋਸਾਇਟੀ ਆਫ਼ ਕੈਨੇਡਾ' ਜੋ ਹਰ ਸਾਲ ਇਸ ਦਾ ਅਹਿਮ ਹਿੱਸਾ ਬਣਦੀਆਂ ਹਨ, ਦੇ ਨਾਲ ਇਸ ਵਾਰ ਕੈਨੇਡਾ ਦੇ ਮੂਲ-ਵਾਸੀਆਂ ਦੀ ਸੰਸਥਾ 'ਇੰਡਸਪਾਇਰ' ਦੇ ਮੈਂਬਰ ਵੀ ਸ਼ਾਮਲ ਹੋਏ। ਸਵੇਰੇ 9.00 ਵਜੇ ਤੱਕ ਲੱਗਭੱਗ ਸਾਰੇ ਦੌੜਾਕ ਤੇ ਵਾੱਕਰ ਚਿੰਗੂਆਕੂਜ਼ੀ ਪਾਰਕ ਦੇ 'ਟੈਰੀ ਫ਼ਾਕਸ ਟਰੈਕ ਐਂਡ ਫ਼ੀਲਡ ਸਟੇਡੀਅਮ' ਵਿਚ ਪਹੁੰਚ ਗਏ ਜਿੱਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਲਈ ਚਾਹ-ਪਾਣੀ, ਕਾਫ਼ੀ ਤੇ ਸਨੈਕਸ ਦਾ ਪ੍ਰੋਗਰਾਮ ਚੱਲ ਰਿਹਾ ਸੀ।

 
ਸਾਢੇ ਕੁ ਨੌਂ ਵਜੇ ਤੱਕ ਇਕੱਤਰ ਦੌੜਾਕਾਂ, ਵਾਤਕਰਾਂ ਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਸੰਚਾਲਕ ਨਰਿੰਦਰ ਪਾਲ ਬੈਂਸ ਨੇ ਦੱਸਿਆ ਕਿ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਇਸ ਸੰਸਥਾ ਵੱਲੋਂ 2018 ਵਿਚ ਪਹਿਲੀ ਵਾਰ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ ਦੀ ਸ਼ੁਰੂਆਤ ਕੈਲੇਡਨ ਟਰੇਲ ਦੇ ਪੱਛਮ ਵਾਲੇ ਪਾਸੇ 5 ਕਿਲੋਮੀਟਰ ਅਤੇ 10 ਕਿਲੋਮੀਟਰ ਦੌੜ ਕੇ ਕੀਤੀ ਗਈ ਜਿਸ ਵਿਚ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀ.ਪੀ.ਏ.ਆਰ. ਕਲੱਬ), ਗੁਰੂ ਗੋਬਿੰਦ ਸਿੰਘ ਚਿਲਡਰਨ ਫਾਂੳਂੂਡੇਸ਼ਨ ਅਤੇ ਤਰਕਸ਼ੀਲ ਸੋਸਾਇਟੀ ਆਫ਼ ਨਾਰਥ ਅਮੈਰਿਕਾ ਦੇ ਮੈਂਬਰਾਂ ਵੱਲੋਂ ਵੱਡੀ ਗਿਣਤੀ ਵਿਚ ਭਾਗ ਲਿਆ ਗਿਆ ਸੀ। ਸਾਰੀਆਂ ਹੀ ਕਮਿਊਨਿਟੀਆਂ ਵੱਲੋਂ ਇਸ ਦੇ ਲਈ ਭਰਪੂਰ ਹੁੰਗਾਰਾ ਮਿਲਿਆ ਸੀ ਅਤੇ ਇਸ ਵਿਚ ਦੌੜਾਕਾਂ ਤੇ ਵਾੱਕਰਾਂ ਦੀ ਗਿਣਤੀ 150 ਦੇ ਲੱਗਭੱਗ ਹੋ ਗਈ ਸੀ। ਇਸ ਤੋਂ ਉਤਸ਼ਾਹਿਤ ਹੋ ਕੇ 2019 ਵਿਚ ਦੂਸਰੀ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿਚ ਕਰਵਾਈ ਗਈ ਜਿਸ ਵਿਚ ਉਪਰੋਕਤ ਤਿੰਨਾਂ ਸੰਸਥਾਵਾਂ ਨੇ ਆਪਣਾ ਭਰਪੂਰ ਯੋਗਦਾਨ ਪਾਇਆ ਅਤੇ ਇਸ ਦੌੜ ਵਿਚ 200 ਤੋਂ ਵਧੀਕ ਦੌੜਾਕ ਤੇ ਵਾੱਕਰ ਸ਼ਾਮਲ ਹੋਏ। 2020 ਵਿਚ ਸਾਰੀ ਦੁਨੀਆਂ ਕਰੋਨਾ ਮਹਾਂਮਾਰੀ ਦੇ ਫ਼ੈਲਣ ਕਾਰਨ ਇਹ ਦੌੜ ਨਹੀਂ ਕਰਵਾਈ ਜਾ ਸਕੀ ਸੀ ਪਰ ਫਿਰ ਵੀ ਇਸ ਸੰਸਥਾ ਦੇ ਕੁਝ ਨੌਜੁਆਨ ਮੈਂਬਰਾਂ ਨੇ ਸੀਮਤ ਗਿਣਤੀ ਵਿਚ ਸਿੰਬੌਲਿਕ ਤੌਰ 'ਤੇ ਦੌੜ ਕੇ ਤੀਸਰੀ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ। ਸਾਲ 2021 ਵਿਚ ਇਸ ਸੰਸਥਾ ਵੱਲੋਂ ਵਰਚੂਅਲ ਤੇ ਰੀਅਲ ਦੋਹਾਂ ਕਿਸਮਾਂ ਦੀ ਸਾਂਝੀ 'ਹਾਈਬਰਿੱਡ-ਦੌੜ' ਦਾ ਆਯੋਜਨ ਕੀਤਾ ਗਿਆ।

 
ਉਨ੍ਹਾਂ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਇਸ ਪੰਜਵੀਂ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ ਵਿਚ 'ਟੀ.ਪੀ.ਏ.ਆਰ. ਕਲੱਬ, 'ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ' ਅਤੇ 'ਤਰਕਸ਼ੀਲ ਸੋਸਾਇਟੀ ਆਫ਼ ਕੈਨੇਡਾ' ਤੋਂ ਇਲਾਵਾ 'ਇੰਡਸਪਾਇਰ' ਦੇ ਮੈਂਬਰ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌੜ ਤੇ ਪੈਦਲ ਚੱਲਣ ਦੇ ਈਵੈਂਟ ਵਿਚ ਪਹਿਨੀ ਗਈ ਟੀ-ਸ਼ਰਟ ਵੀ 'ਇੰਡਸਪਾਇਰ' ਸੰਸਥਾ ਦੀ ਮੈਂਬਰ ਸਾਇਰਾ ਬਾਰਬਰ ਵੱਲੋਂ ਡੀਜ਼ਾਈਨ ਕੀਤੀ ਗਈ ਹੈ ਜਿਸ ਵਿਚ ਉਸ ਦੇ ਵੱਲੋਂ ਕੈਨੇਡਾ ਦੇ ਮੂਲ-ਵਾਸੀਆਂ ਦੀ ਸਟਰਾਬੈਰੀਜ਼ ਦੀ ਅਹਿਮੀਅਤ ਬਾਰੇ ਉਨ੍ਹਾਂ ਦੀ ਭਾਸ਼ਾ ਵਿਚ ਇਕ ਸਤਰ ਵੀ ਸ਼ਾਮਲ ਕੀਤੀ ਗਈ ਹੈ। ਉਨ੍ਹਾਂ ਦੀ ਇਹ ਸਪੀਚ ਨਵਪ੍ਰੀਤ ਛਤਵਾਲ ਵੱਲੋਂ ਤਿਆਰ ਕੀਤੀ ਗਈ। ਇਸ ਮੌਕੇ 'ਇੰਡਸਪਾਇਰ' ਸੰਸਥਾ ਦੀ ਸੀਨੀਅਰ ਡਿਵੈੱਲਪਮੈਂਟ ਅਫ਼ਸਰ ਕਾਰਲੇ ਗੈਲੈਂਟ ਵੱਲੋਂ ਵੀ ਹਾਜ਼ਰੀਨ ਨਾਲ ਵਿਚਾਰ ਸਾਂਝੇ ਕੀਤੇ ਗਏ।
ਕਰੋਨਾ ਤੋਂ ਲੱਗਭੱਗ ਛੁਟਕਾਰਾ ਹੋਣ ਤੋਂ ਬਾਅਦ ਇਸ 'ਪੰਜਵੀਂ ਐੱਨਲਾਈਟ ਕਿੱਡਜ਼ ਰੱਨ ਫ਼ਾਰ ਐਜੂਕੇਸ਼ਨ' ਵਿਚ ਸਖ਼ਤ ਗਰਮੀ ਦੇ ਬਾਵਜੂਦ ਚਿੰਗੂਆਕੂਜ਼ੀ ਪਾਰਕ ਦੇ 'ਟੈਰੀ ਫ਼ੌਕਸ ਟਰੈਕ ਐਂਡ ਫ਼ੀਲਡ ਸਟੇਡੀਅਮ' ਵੀ ਵਿਚ 200 ਦੇ ਲੱਗਭੱਗ ਦੌੜਾਕਾਂ ਅਤੇ ਵਾੱਕਰਾਂ ਨੇ ਇਸ ਈਵੈਂਟ ਵਿਚ 5 ਕਿਲੋਮੀਟਰ ਤੇ 10 ਕਿਲੋਮੀਟਰ ਦੌੜ ਕੇ ਜਾਂ ਪੈਦਲ ਚੱਲ ਕੇ ਹਿੱਸਾ ਲਿਆ। ਸਾਢੇ ਗਿਆਰਾਂ ਵਜੇ ਤੀਕ ਚੱਲੇ ਇਸ ਦੌੜ ਤੇ ਵਾੱਕ ਦੇ ਈਵੈਂਟ ਵਿਚ ਦਰਸ਼ਕ ਵੀ ਕਾਫ਼ੀ ਗਿਣਤੀ ਵਿਚ ਹਾਜ਼ਰ ਸਨ। ਅਖ਼ੀਰ ਵਿਚ ਸੰਸਥਾ ਦੇ ਮੁੱਖ ਸੰਚਾਲਕ ਨਰਿੰਦਰਪਾਲ ਬੈਨਸ ਵੱਲੋਂ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ, ਗੁਰੂ ਗੋਬਿੰਦ ਸਿੰਘ ਚਿਲਡਰਨ ਫਾਂੳਂੂਡੇਸ਼ਨ ਅਤੇ ਤਰਕਸ਼ੀਲ ਸੋਸਾਇਟੀ ਆਫ਼ ਕੈਨੇਡਾ ਦੇ ਮੈਂਬਰਾਂ ਦੇ ਨਾਲ ਨਾਲ ਯੋਗੇਸ਼, ਪ੍ਰੀਤੀ, ਪ੍ਰਾਗਿਆ ਤੇ ਨਵਪ੍ਰੀਤ ਦਾ ਧੰਨਵਾਦ ਕਰਦਿਆਂ ਕੈਨੇਡਾ ਦੇ ਮੂਲ-ਵਾਸੀਆਂ ਦੀ ਸੰਸਥਾ ਦੇ ਮੈਂਬਰਾਂ ਦਾ ਵਿਸ਼ੇਸ਼ ਜਿ਼ਕਰ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡਾ ਦੀਆਂ ਸਾਰੀਆਂ ਕਮਿਊਨਿਟੀਆਂ ਦੇ ਲੋਕ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ।
ਉਨ੍ਹਾਂ ਦੱਸਿਆ ਕਿ ਇਸ ਰੱਨ-ਕਮ-ਵਾਕ ਈਵੈਂਟ ਵਿਚ ਇਕੱਠੀ ਹੋਈ ਰਾਸ਼ੀ ਦਾ ਇਕ ਹਿੱਸਾ ਬਰੈਂਪਟਨ ਦੇ ਫ਼ੂਡ ਬੈਂਕ 'ਨਾਈਟਸ ਟੇਬਲ' ਨੂੰ ਭੇਜਿਆ ਜਾਏਗਾ। ਉਨ੍ਹਾਂ ਸਾਰਿਆਂ ਨੂੰ ਸੰਸਥਾ ਦੇ ਅਗਲੇ ਈਵੈਂਟਸ ਵਿਚ ਵੀ ਇੰਜ ਹੀ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲੈਣ ਦੀ ਬੇਨਤੀ ਕੀਤੀ। ਇਸ ਮੌਕੇ ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ ਦੇ ਮੁੱਖ-ਸੰਚਾਲਕ ਪਰਮਜੀਤ ਸਿੰਘ ਵੱਲੋਂ 28 ਅਗਸਤ ਦਿਨ ਐਤਵਾਰ ਨੂੰ ਫ਼ਾਊਂਡੇਸ਼ਨ ਵੱਲੋਂ ਕਰਵਾਈ ਜਾ ਰਹੀ 'ਇਨਸਪੀਰੇਸ਼ਨਲ ਸਟੈੱਪਸ 2022' ਵਿਚ ਏਸੇ ਤਰ੍ਹਾਂ ਹੀ ਉਤਸ਼ਾਹ ਨਾਲ ਭਾਗ ਲੈਣ ਲਈ ਅਪੀਲ ਕੀਤੀ ਗਈ। ਇਸ ਦੌਰਾਨ ਬਰੈਂਪਟਨ ਦੀ 'ਸੋਮਲ ਵਾਚ ਕੰਪਨੀ' ਦੇ ਮਾਲਕ ਸੁੱਚਾ ਸਿੰਘ ਸੋਮਲ ਵੱਲੋਂ ਟੀਪੀਏਆਰ ਕਲੱਬ ਦੇ ਸਰਗ਼ਰਮ ਮੈਂਬਰ ਮੈਰਾਥਨ ਦੌੜਾਕ ਧਿਆਨ ਸਿੰਘ ਸੋਹਲ ਨੂੰ ਸ਼ਾਨਦਾਰ ਘੜੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਈਵੈਂਟ ਦੌਰਾਨ ਚਾਹ-ਪਾਣੀ ਤੇ ਸਨੈਕਸ ਦੀ ਸੇਵਾ ਓਨਟਾਰੀਓ ਖਾਲਸਾ ਦਰਬਾਰ ਵੱਲੋਂ ਅਤੇ ਕਾਫ਼ੀ ਦੀ ਸੇਵਾ ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਂਊਂਡੇਸ਼ਨ ਵੱਲੋਂ ਕੀਤੀ ਗਈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ