Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਖੰਡ ਮਿੱਲ ਬਕਾਏ ਮਾਮਲੇ ਵਿੱਚ ਪੰਜਾਬ ਦੇ ਅਫ਼ਸਰਾਂ ਨੇ ਸਹਿਯੋਗ ਨਹੀਂ ਦਿੱਤਾ: ਸੰਧਰ

August 11, 2022 02:28 PM

ਲੰਡਨ, 11 ਅਗਸਤ (ਪੋਸਟ ਬਿਊਰੋ)- ਫਗਵਾੜਾ ਖੰਡ ਮਿੱਲ ਬਾਰੇ ਚੱਲਦੇ ਵਿਵਾਦ ਦੇ ਸਬੰਧ ਵਿੱਚ ਯੂ ਕੇ ਵਿੱਚੋਂ ਮਿੱਲ ਦੇ ਚੇਅਰਮੈਨ ਸੁਖਬੀਰ ਸਿੰਘ ਸੰਧਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਜੇ ਪੰਜਾਬ ਵਿੱਚ ਅਫ਼ਸਰਸ਼ਾਹੀ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸਹਿਯੋਗ ਕਰਦੀ ਤਾਂ 40 ਕਰੋੜ ਰੁਪਏ ਦੀ ਰਕਮ ਕਿਸਾਨ ਭਰਾਵਾਂ ਦੇ ਖਾਤਿਆਂ ਵਿੱਚ ਹੋਣੀ ਸੀ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਉਚ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਨ। ਉਨ੍ਹਾਂ ਦੀ ਹਰਿਆਣਾ ਦੇ ਪਿੰਡ ਭੂੰਨਾ ਦੀ ਜ਼ਮੀਨ ਦਾ ਸੌਦਾ ਹੋ ਚੁੱਕਾ ਹੈ, ਜਿਸ ਬਾਰੇ ਉਨ੍ਹਾਂ ਨੂੰ ਸਾਢੇ ਪੰਜ ਕਰੋੜ ਰੁਪਏ ਪੇਸ਼ਗੀ ਮਿੱਲੇ ਹਨ ਤੇ ਇਹ ਰਕਮ ਮਿੱਲ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਸਾਰੀ ਜ਼ਮੀਨ ਦਾ ਸੌਦਾ 29 ਕਰੋੜ ਦਾ ਸੀ ਜਿਸ ਦੀ ਬਕਾਇਆ ਰਕਮ ਕਰੀਬ 24 ਕਰੋੜ ਰੁਪਏ ਰਜਿਸਟਰੀ ਪਿੱਛੋਂ ਖਰੀਦਦਾਰ ਨੇ ਦੇਣੀ ਸੀ।
ਸੁਖਬੀਰ ਸਿੰਘ ਸੰਧਰ ਨੇ ਕਿਹਾ ਕਿਇਸ ਬਾਰੇ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਕਪੂਰਥਲਾ ਸਮੇਤ ਪੰਜਾਬ ਦੇ ਸਬੰਧਤ ਅਫ਼ਸਰਾਂ ਨੂੰ ਬੇਨਤੀਆਂ ਕੀਤੀਆਂ ਕਿ ਸਾਨੂੰ ਇਸ ਜ਼ਮੀਨ ਦਾ ਸੌਦਾ ਪੂਰਾ ਕਰਨ ਦਿਉ ਤਾਂ ਜ਼ਮੀਨ ਵੇਚ ਕੇ ਮਿਲੀ ਰਕਮ ਨਾਲ ਕਿਸਾਨਾਂ ਦੇ ਪੈਸੇ ਦੇਈਏ। ਸੰਧਰ ਨੇ ਕਿਹਾ ਕਿ ਇਸੇ ਤਰ੍ਹਾਂ ਕੋਰੋਨਾ ਮਹਾਮਾਰੀ ਬਾਰੇ ਉਨ੍ਹਾਂ ਨੇ ਬੈਂਕ ਤੋਂ 16 ਕਰੋੜ ਰੁਪਏ ਕਰਜ਼ਾ ਲਿਆ ਸੀ, ਪਰ ਉਦੋਂ ਡਿਪਟੀ ਕਮਿਸ਼ਨਰ ਨੇ ਇਹ ਰਕਮ ਸਿਰੇ ਨਹੀਂ ਚੜ੍ਹਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕਾਇਦਾ ਈਮੇਲ ਰਾਹੀਂ ਹਕੀਕਤ ਦੱਸ ਕੇ ਬੇਨਤੀ ਕੀਤੀ ਕਿ ਉਹ ਅਫ਼ਸਰਸ਼ਾਹੀ ਨੂੰ ਮਿੱਲ ਪ੍ਰਬੰਧਕਾਂ ਨਾਲ ਸਹਿਯੋਗ ਕਰਨ ਨੂੰ ਕਹਿਣ ਤਾਂ ਜੋ ਕਰੋੜਾਂ ਰੁਪਏ ਦੀ ਰਕਮ ਕਿਸਾਨ ਭਰਾਵਾਂ ਦੇ ਖਾਤਿਆਂ ਵਿੱਚ ਪਾਈ ਜਾਵੇ। ਇੰਗਲੈਂਡ ਜਾਣ ਬਾਰੇ ਸੰਧਰ ਨੇ ਕਿਹਾ ਕਿ ਫਗਵਾੜਾ ਉਨ੍ਹਾਂ ਦੇ ਪੁਰਖਿਆਂ ਦੀ ਧਰਤੀ ਹੈ ਅਤੇ ਉਹ ਕਦੇ ਇਸ ਨੂੰ ਛੱਡ ਨਹੀਂ ਸਕਦੇ, ਆਪਣੇ ਇੰਗਲੈਂਡ ਰਹਿੰਦੇ ਪਰਵਾਰ ਕੋਲ ਆਉਂਦੇ ਜਾਂਦੇ ਰਹਿੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ