Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

42 ਸਾਲਾ ਮਾਂ ਤੇ 24 ਸਾਲਾ ਪੁੱਤਰ ਨੇ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕੀਤੀ

August 11, 2022 02:35 PM

ਮੱਲਪੁਰਮ, 11 ਅਗਸਤ (ਪੋਸਟ ਬਿਊਰੋ)- ਕੇਰਲ ਵਿੱਚਇੱਕ ਮਾਂ-ਪੁੱਤਨੇ ਸਖਤ ਮਿਹਨਤ ਤੇ ਦਿ੍ਰੜ੍ਹ ਇੱਛਾ ਸ਼ਕਤੀ ਦੇ ਸਹਾਰੇ ਕੇਰਲ ਪਬਲਿਕ ਸਰਵਿਸ ਕਮਿਸ਼ਨ (ਪੀ ਐਸ ਸੀ) ਦੀ ਪ੍ਰੀਖਿਆ ਵਿੱਚ ਇਕੱਠੇ ਸਫਲਤਾ ਹਾਸਲ ਕੀਤੀ ਹੈ। ਦੋਵੇਂ ਇਸ ਦੇ ਬਾਅਦ ਸਰਕਾਰੀ ਨੌਕਰੀਆਂ ਕਰਿਆ ਕਰਨਗੇ।
42 ਸਾਲਾ ਬਿੰਦੂ ਤੇ ਉਨ੍ਹਾਂ ਦਾ 24 ਸਾਲਾ ਪੁੱਤਰ ਵਿਵੇਕ ਦੋਵੇਂ ਕਾਮਯਾਬੀ ਤੋਂ ਖੁਸ਼ ਹਨ। ਕੇਰਲ ਪੀ ਐਸ ਸੀ ਦਾ ਨਤੀਜਾ ਤਿੰਨ ਅਗਸਤ ਨੂੰ ਆਇਆ ਸੀ। ਵਿਵੇਕ ਨੇ ਲੋਅਰ ਡਵੀਜ਼ਨ ਕਲਰਕ (ਐਲ ਡੀ ਸੀ) ਦੀ ਪ੍ਰੀਖਿਆ ਵਿੱਚ 38ਵਾਂ ਰੈਂਕ ਹਾਸਲ ਕੀਤਾ ਅਤੇਬਿੰਦੂ ਨੇ ਐਲ ਸੀ ਐਸ ਪ੍ਰੀਖਿਆ ਵਿੱਚ 92ਵਾਂ ਰੈਂਕ ਲਿਆ।ਵਿਵੇਕ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੀ ਮਾਂ ਬਿੰਦੂ ਨੂੰ ਦਿੱਤਾ ਜਿਸ ਨੇ ਉਸ ਨੂੰ ਲਗਾਤਾਰ ਹੱਲਾਸ਼ੇਰੀ ਦਿੱਤੀ ਤੇ ਪਿਤਾ ਨੂੰਵੀ ਸਿਹਰਾ ਦਿੱਤਾ, ਜਿਸ ਨੇ ਉਸ ਲਈ ਸਾਰੇ ਪ੍ਰਬੰਧ ਕੀਤੇ ਸਨ। ਵਿਵੇਕ ਨੇ ਕਿਹਾ, ‘ਅਸੀਂ ਇਕੱਠੇ ਕੋਚਿੰਗ ਕਲਾਸ ਵਿੱਚ ਜਾਂਦੇ ਸੀ। ਸਾਨੂੰ ਆਪਣੇ ਅਧਿਆਪਕਾਂ ਤੋਂ ਬਹੁਤ ਪ੍ਰੇਰਨਾ ਮਿਲੀ। ਅਸੀਂ ਦੋਵਾਂ ਨੇ ਇਕੱਠੇ ਪੜ੍ਹਾਈ ਕੀਤੀ, ਪਰ ਇਹ ਆਸ ਨਹੀਂ ਸੀ ਕਿ ਅਸੀਂ ਇਕੱਠੇ ਪਾਸ ਹੋਵਾਂਗੇ। ਅਸੀਂ ਦੋਵੇਂ ਬਹੁਤ ਖੁਸ਼ ਹਾਂ।’ਵਿਵੇਕ ਨੇ ਕਿਹਾ ਕਿ ਉਸ ਦੀ ਮਾਂ ਦੀ ਇਹ ਚੌਥੀ ਕੋਸ਼ਿਸ਼ ਸੀ। ਉਹ ਪਿਛਲੀਆਂ ਕੋਸ਼ਿਸ਼ਾਂ ਵਿੱਚ ਨਾਕਾਮ ਰਹੀ ਸੀ। ਉਸ ਨੇ ਦੱਸਿਆ ਕਿ ਉਸ ਦੀ ਮਾਂ 10 ਸਾਲਾਂ ਤੋਂ ਆਂਗਣਵਾੜੀ ਅਧਿਆਪਕਾ ਵਜੋਂ ਕੰਮ ਕਰਦੀ ਹੈ। ਇਸ ਲਈ ਮਾਂ ਸਿਰਫ ਐਤਵਾਰ ਨੂੰ ਕੋਚਿੰਗ ਕਲਾਸਾਂ ਵਿੱਚ ਜਾਂਦੀ ਸੀ, ਪਰ ਉਹ ਰੋਜ਼ ਜਾਂਦਾ ਸੀ। ਵਿਵੇਕ ਨੇ ਦੱਸਿਆ ਉਸ ਦੀ ਮਾਂ ਦੀ ਇੱਛਾ ਆਈ ਸੀ ਡੀ ਐਸ (ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸ) ਦੀ ਸੁਪਰਵਾਈਜ਼ਰੀ ਦੀ ਪ੍ਰੀਖਿਆ ਪਾਸ ਕਰਨੀ ਸੀ, ਉਨ੍ਹਾਂ ਨੇ ਇਸ ਦੇ ਲਈ ਕੋਸ਼ਿਸ਼ਾਂ ਵੀ ਕੀਤੀਆਂ। ਇਹ ਵੱਖਰੀ ਗੱਲ ਹੈ ਕਿ ਉਨ੍ਹਾਂ ਨੂੰ ਉਸ ਵਿੱਚ ਕਾਮਯਾਬੀ ਨਹੀਂ ਮਿਲੀ, ਪਰ ਕੋਸ਼ਿਸ਼ਾਂ ਨੇ ਉਨ੍ਹਾਂ ਨੂੰ ਐਲ ਜੀ ਐਸ ਪਾਸ ਕਰਨ ਵਿੱਚ ਮਦਦ ਕੀਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼