Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਵਰੁਣ ਗਾਂਧੀ ਨੇ ਕਿਹਾ: ਗਰੀਬ ਦੇ ਮੁੰਹੋਂ ਬੁਰਕੀ ਖੋਹ ਕੇ ਤਿਰੰਗੇ ਦਾ ਮੁੱਲ ਵਸੂਲਣਾ ਸ਼ਰਮਨਾਕ

August 11, 2022 02:41 PM

ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਪੀਲੀਭੀਤ ਤੋਂ ਭਾਜਪਾ ਦੇ ਪਾਰਲੀਮੈਂਟ ਮੈਂਬਰ ਵਰੁਣ ਗਾਂਧੀ ਨੇ ਕੱਲ੍ਹ ਇੱਥੇ ਕਿਹਾ ਕਿ ਰਾਸ਼ਨ ਕਾਰਡ ਹੋਲਡਰਾਂ ਨੂੰ ਕੌਮੀ ਝੰਡਾ ਖਰੀਦਣ ਨੂੰ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਜੇ ਗਰੀਬ ਲੋਕਾਂ ਉੱਤੇ ਬੋਝ ਬਣਦੇ ਹਨ ਤਾਂ ਬਹੁਤ ਮੰਦਭਾਗਾ ਹੋਵੇਗਾ।
ਵਰੁਣ ਗਾਂਧੀ ਨੇ ਹਿੰਦੀ ਵਿੱਚ ਕੀਤੇ ਟਵੀਟ ਵਿੱਚ ਕਿਹਾ, ‘‘ਤਿਰੰਗਾ ਹਰ ਭਾਰਤੀ ਦੇ ਦਿੱਲ ਵਿੱਚ ਵਸਦਾ ਹੈ, ਉਸ ਦੀ ਕੀਮਤ ਵਸੂਲਣ ਲਈ ਗਰੀਬ ਦੇ ਮੂੰਹੋਂ ਰੋਟੀ ਦੀ ਬੁਰਕੀ ਖੋਹਣਾ ਸ਼ਰਮਨਾਕ ਹੈ।' ਵਰੁਣ ਨੇ ਟਵੀਟ ਦੇ ਨਾਲ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ਵਿੱਚ ਰਾਸ਼ਨ ਕਾਰਡ ਹੋਲਡਰ ਤਿਰੰਗਾ ਖਰੀਦਣ ਲਈ ਜਬਰੀ ਰੁਪਏ ਵਸੂਲਣ ਦੀ ਸ਼ਿਕਾਇਤ ਕਰ ਰਹੇ ਹਨ। ਉਸ ਨੇ ਕਿਹਾ, ‘‘ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਜੇ ਗਰੀਬ ਲੋਕਾਂ ਉੱਤੇ ਬੋਝ ਬਣਦੇ ਹਨ ਤਾਂ ਇਹ ਬਹੁਤ ਮੰਦਭਾਗਾ ਹੈ। ਰਾਸ਼ਨ ਕਾਰਡ ਹੋਲਡਰਾਂ ਨੂੰ ਤਿਰੰਗਾ ਖਰੀਦਣ ਲਈ ਮਜਬੂਰ ਕੀਤਾ ਜਾਂਦੈ ਜਾਂ ਫਿਰ ਰਸ਼ਨ ਦੇਣ ਤੋਂ ਨਾਂਹ ਨੁੱਕਰ ਕੀਤੀ ਜਾ ਰਹੀ ਹੈ।''
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ‘ਹਰ ਘਰ ਤਿਰੰਗਾ' ਪ੍ਰੋਗਰਾਮ ਹੇਠ 13 ਤੋਂ 15 ਅਗਸਤ ਦੌਰਾਨ ਆਪਣੇ ਘਰਾਂ ਉੱਤੇ ਕੌਮੀ ਝੰਡਾ ਲਾਉਣ ਜਾਂ ਲਹਿਰਾਉਣ। ਭਾਜਪਾ ਨੇ ਪ੍ਰਧਾਨ ਮੰਤਰੀ ਦੇ ਸੱਦੇ ਨੂੰ ਵੱਡੀ ਪੱਧਰ ਉੱਤੇ ਸਫਲ ਬਣਾਉਣ ਲਈ ਮੁਹਿੰਮ ਚਲਾਈਹੈ। ਵਰੁਣ ਗਾਂਧੀ ਪਹਿਲਾਂ ਵੀ ਵੱਖ-ਵੱਖ ਮੁੱਦਿਆਂ ਬਾਰੇ ਆਪਣੀ ਸਰਕਾਰ ਨੂੰ ਘੇਰਦੇ ਰਹੇ ਹਨ।
ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਦੁਕਾਨਦਾਰ ਰਾਸ਼ਨ ਕਾਰਡ ਹੋਲਡਰਾਂ ਨੂੰ ਕੌਮੀ ਝੰਡੇ ਖਰੀਦਣ ਨੂੰ ਮਜਬੂਰ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ‘ਰਾਸ਼ਟਰਵਾਦ' ਵੇਚ ਰਹੀ ਹੈ ਤੇ ਉਸ ਨੇ ਗਰੀਬ ਗੁਰਬੇ ਦੇ ਸਵੈਮਾਣ ਨੂੰ ਸੱਟ ਮਾਰੀ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਫੇਸਬੁੱਕ ਪੋਸਟ ਵਿੱਚ ਕਿਹਾ ਹੈ ਕਿ ਤਿਰੰਗਾ ਸਾਡਾ ਗੌਰਵ ਹੈ ਤੇ ਇਹ ਹਰ ਭਾਰਤੀ ਦੇ ਦਿੱਲ ਵਿੱਚ ਵਸਦਾ ਹੈ। ਗਾਂਧੀ ਨੇ ਕਿਹਾ, ‘‘ਰਾਸ਼ਟਰਵਾਦ ਨੂੰ ਕਦੇ ਵੀ ਵੇਚਿਆ ਨਹੀਂ ਜਾ ਸਕਦਾ। ਰਾਸ਼ਨ ਦੇਣ ਮੌਕੇ ਗਰੀਬ ਤੋਂ ਤਿਰੰਗੇ ਲਈ 20 ਰੁਪਏ ਮੰਗਣੇ ਸ਼ਰਮਨਾਕ ਹੈ।''

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼