Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਆਪ ਪਾਰਟੀ ਵੱਲੋਂ ਗੁਜਰਾਤ ਵਿੱਚ ਵੀ ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਐਲਾਨ

August 11, 2022 02:45 PM

ਅਹਿਮਦਾਬਾਦ, 11 ਅਗਸਤ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਗੁਜਰਾਤ ਵਿੱਚ ਬਣਦੀ ਹੈ ਤਾਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਭੱਤਾ ਦਿੱਤਾ ਜਾਵੇਗਾ। ਕੇਜਰੀਵਾਲ ਨੇ ਇਸ ਮੌਕੇ ਇਹ ਵੀ ਕਿਹਾ ਕਿ ਭੱਤਾ ਉਨ੍ਹਾਂ ਔਰਤਾਂ ਨੂੰ ਮਿਲੇਗਾ ਜੋ ਇਸ ਲਈ ਯੋਗ ਹੋਣਗੀਆਂ।
ਗੁਜਰਾਤ ਵਿੱਚ ਚੋਣ ਮੁਹਿੰਮ ਹੇਠ ਕੇਜਰੀਵਾਲ ਨੇ ਲੋਕਾਂ ਨੂੰ ਇਹ ਪੰਜਵੀਂ ਗਾਰੰਟੀ ਦਿੱਤੀ ਹੈ। ਇਸ ਰਾਜ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਔਰਤਾਂ ਸਾਹਮਣੇ ਇਹ ਐਲਾਨ ਕਰਦਿਆਂ ਕਿਹਾ,‘ਇੱਕ ਹਜ਼ਾਰ ਰੁਪਏ (ਮਹੀਨੇ ਭੱਤਾ) ਕੋਈ ਰਿਉੜੀ ਨਹੀਂ, ਤੁਹਾਡਾ ਹੱਕ ਹੈ। ਜਨਤਾ ਦਾ ਪੈਸਾ ਜਨਤਾ ਕੋਲ ਜਾਣਾ ਚਾਹੀਦਾ, ਸਵਿਸ ਬੈਂਕ ਵਿੱਚ ਨਹੀਂ।’ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਅਤੇ ਨੌਕਰੀ ਨਾ ਮਿਲਣ ਤਕ ਤਿੰਨ ਹਜ਼ਾਰ ਰੁਪਏ ਹਰ ਮਹੀਨੇ ਭੱਤੇ ਦੀ ਗਾਰੰਟੀ ਵੀ ਦਿੱਤੀ ਹੈ। ਪਿਛਲੇ ਮਹੀਨੇ ਕੀਤੇ ਇੱਕ ਐਲਾਨ ਵਿੱਚ ਕੇਜਰੀਵਾਲ ਨੇ ਕਿਹਾ ਸੀ ਕਿ ਸਾਡੀ ਪਾਰਟੀ ਦੀ ਰਾਜ ਵਿੱਚ ਸਰਕਾਰ ਬਣਨ ਉੱਤੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਤਕ ਮੁਫਤ ਬਿਜਲੀ ਦਿੱਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ