Welcome to Canadian Punjabi Post
Follow us on

02

July 2025
 
ਪੰਜਾਬ

ਟਰੈਕਟਰ-ਟਰਾਲੀ ਤੇ ਸਕੂਟਰੀ ਦੀ ਟੱਕਰ ਵਿੱਚ ਇੱਕ ਦੀ ਮੌਤ

August 11, 2022 05:20 PM

ਕਿਸ਼ਨਗੜ੍ਹ, 11 ਅਗਸਤ (ਪੋਸਟ ਬਿਊਰੋ)- ਕੱਲ੍ਹ ਬਾਅਦ ਦੁਪਹਿਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਅੱਡਾ ਕਿਸ਼ਨਗੜ੍ਹ ਤੋਂ ਥੋੜ੍ਹਾ ਅੱਗੇ ਸੰਘਵਾਲ ਖੇਡ ਸਟੇਡੀਅਮ ਕੋਲ ਟਰੈਕਟਰ-ਟਰਾਲੀ ਤੇ ਸਕੂਟਰੀ ਦੀ ਟੱਕਰ ਵਿੱਚ ਸਕੂਟਰੀ ਚਾਲਕ ਮਾਂ ਅਤੇ ਪਿਛੇ ਬੈਠੀ ਧੀ ਦੇ ਗੰਭੀਰ ਜ਼ਖ਼ਮੀ ਹੋ ਗਈਆਂਅਤੇ ਪੁੱਤਰ ਦੀ ਮੌਤ ਹੋ ਗਈ।
ਕਿਸ਼ਨਗੜ੍ਹ ਦੇ ਚੌਕੀ ਇੰਚਾਰਜ ਬਲਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਜਸਦੀਪ ਕੌਰ ਪਤਨੀ ਬਲਵੀਰ ਸਿੰਘ ਵਾਸੀ ਬਿਆਸ ਪਿੰਡ ਆਪਣੀ ਸਕੂਟਰੀ ਉਤੇ ਆਪਣੇ ਦੋਨੋਂ ਬੱਚੇ ਲੜਕੀ ਕੀਰਤ ਕੌਰ (10) ਸਾਲ ਅਤੇ ਲੜਕੇ ਹਿੰਮਤ ਸਿੰਘ (8) ਸਾਲ ਨੂੰ ਘਰ ਲੈ ਕੇ ਜਾ ਰਹੀ ਸੀ। ਜਦੋਂ ਉਹ ਹਾਈਵੇ ਉੱਤੇ ਸੰਘਵਾਲ ਖੇਡ ਸਟੇਡੀਅਮ ਕੋਲੋਂ ਲੰਘ ਰਹੀਂ ਸੀ ਤਾਂ ਇਸੇ ਦੌਰਾਨ ਪਹਿਲਾਂ ਤੋਂ ਸੜਕ ਕੰਢੇ ਖੜ੍ਹੀ ਇੱਕ ਟਰੈਕਟਰ-ਟਰਾਲੀ ਨਾਲ ਉਸ ਦੀ ਸਕੂਟਰੀ ਦੀ ਟੱਕਰ ਹੋ ਗਈ, ਜਿਸ ਕਾਰਨ ਜਸਦੀਪ ਕੌਰ ਤੇ ਉਸ ਦੇ ਦੋਵੇਂ ਬੱਚੇ ਸੜਕ ਵਿਚਕਾਰ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਲੰਧਰ ਦੇ ਕਿਸੇ ਨਿੱਜੀ ਹਸਪਤਾਲਦਾਖਲ ਕਰਵਾਇਆ ਗਿਆ, ਜਿੱਥੇ ਬੱਚੇ ਹਿੰਮਤ ਸਿੰਘ ਦੀ ਮੌਤ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ