Welcome to Canadian Punjabi Post
Follow us on

01

July 2025
 
ਪੰਜਾਬ

ਸੱਸ ਦਾ ਕਤਲ ਕਰਨ ਵਾਲੇ ਜਵਾਈ ਨੂੰ ਉਮਰ ਕੈਦ

August 11, 2022 05:21 PM

ਹੁਸ਼ਿਆਰਪੁਰ, 11 ਅਗਸਤ (ਪੋਸਟ ਬਿਊਰੋ)- ਅਡੀਸ਼ਨਲ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਦਾਲਤ ਨੇ ਰੋਹਿਤ ਵਸ਼ਿਸ਼ਟ ਵਾਸੀ ਹਜੀਪੁਰ ਨੂੰ ਆਪਣੀ ਸੱਸ ਸੁਸ਼ਮਾ ਸ਼ਰਮਾ ਦੇ ਕਤਲ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ਹਨ। ਜੁਰਮਾਨਾ ਨਾ ਦਿੱਤਾ ਤਾਂ ਛੇ ਮਹੀਨੇ ਕੈਦ ਹੋਰ ਭੁਗਤਣੀ ਪਵੇਗੀ।
ਮ੍ਰਿਤਕਾ ਸੁਸ਼ਮਾ ਸ਼ਰਮਾ ਦੇ ਪਤੀ ਵਿਜੈ ਕੁਮਾਰ ਸ਼ਰਮਾ ਵਾਸੀ ਮੁਕੇਰੀਆਂ ਦੀ ਸ਼ਿਕਾਇਤ ਉੱਤੇ ਥਾਣਾ ਮੁਕੇਰੀਆਂ ਦੀ ਪੁਲਸ ਨੇ ਤਿੰਨ ਅਕਤੂਬਰ 2020 ਨੂੰ ਰੋਹਿਤ ਵਾਸ਼ਿਸ਼ਟ ਦੇ ਖਿਲਾਫ ਧਾਰਾ 302 ਦਾ ਕਤਲ ਕੇਸ ਦਰਜ ਕੀਤਾ ਸੀ। ਸ਼ਿਕਾਇਤਕਰਤਾ ਮੁਤਾਬਕ ਉਸ ਦੀ ਲੜਕੀ ਜੋਤੀ ਸ਼ਰਮਾ ਦਾ ਕਰੀਬ 12 ਸਾਲ ਪਹਿਲਾਂ ਰੋਹਿਤ ਵਸ਼ਿਸ਼ਟ ਨਾਲ ਵਿਆਹ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਰੋਹਿਤ ਉਨ੍ਹਾਂ ਦੀ ਲੜਕੀ ਨਾਲ ਲੜਦਾ ਰਹਿੰਦਾ ਸੀ। ਪਿਛਲੇ ਕਰੀਬ ਇੱਕ ਸਾਲ ਤੋਂ ਜੋਤੀ ਆਪਣੇ ਮਾਪਿਆਂ ਕੋਲ ਰਹਿੰਦੀ ਸੀ।ਵਿਜੈ ਕੁਮਾਰ ਨੇ ਦੱਸਿਆ ਕਿ ਦੋ-ਚਾਰ ਅਕਤੂਬਰ 2020 ਦੀ ਰਾਤ ਰੋਹਿਤ ਆਪਣੀ ਕਾਰ ਰਾਹੀਂ ਉਨ੍ਹਾਂ ਦੇ ਘਰ ਆਇਆ ਅਤੇ ਲਲਕਾਰੇ ਮਾਰਨ ਲੱਗਾ। ਉਸ ਨੇ ਜਦੋਂ ਗੇਟ ਖੋਲ੍ਹਿਆ ਤਾਂ ਰੋਹਿਤ ਨੇ ਉਸ ਉੱਤੇ ਅਤੇ ਉਸ ਦੀ ਪਤਨੀ ਸੁਸ਼ਮਾ ਉੱਤੇ ਕਾਰ ਚੜ੍ਹਾ ਦਿੱਤੀ ਅਤੇ ਫਰਾਰ ਹੋ ਗਿਆ। ਗੰਭੀਰ ਜ਼ਖਮੀ ਸੁਸ਼ਮਾ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਸ ਨੇ ਦਮ ਤੋੜ ਦਿੱਤਾ। ਥਾਣਾ ਮੁਕੇਰੀਆਂ ਪੁਲਸ ਨੇ ਕੇਸ ਦਰਜ ਕਰ ਕੇ ਰੋਹਿਤ ਵਸ਼ਿਸ਼ਟ ਨੂੰ ਗ੍ਰਿਫਤਾਰ ਕਰ ਲਿਆ ਸੀ। ਕੱਲ੍ਹ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ