Welcome to Canadian Punjabi Post
Follow us on

04

October 2023
ਬ੍ਰੈਕਿੰਗ ਖ਼ਬਰਾਂ :
ਸੁਪਰੀਮ ਕੋਰਟ ਵੱਲੋਂ ਰਾਮਸੇਤੂ ਦੇ ਦੋਵੇਂ ਪਾਸੇ ਦੀਵਾਰਾਂ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦਲੜਾਕੂ ਜਹਾਜ਼ ਮਿਗ-21 ਹੁਣ ਭਾਰਤੀ ਹਵਾਈ ਫੌਜ ਦਾ ਹਿੱਸਾ ਨਹੀਂ ਰਹੇਗਾ, ਹੋਵੇਗੀ ਵਿਦਾਈਪੀਅਰੇ ਐਗੋਸਟਿਨੀ, ਫੇਰੇਂਕ ਕਰੂਜ਼ ਅਤੇ ਐਨੀ ਹੁਈਲੀਅਰ ਨੂੰ ਨੋਬਲਐਲਨ ਮਸਕ ਦੀ ਪਹਿਲੀ ਪਤਨੀ ਜਸਟਿਨ ਮਸਕ ਦੇ ਇੱਕ ਲੇਖ ਵਿਚ ਖੁਲਾਸਾ: ਐਲਨ ਮਸਕ ਨੇ ਜਸਟਿਨ ਨੂੰ ਕਿਹਾ ਸੀ- 'ਜੇ ਤੂੰ ਮੇਰੀ ਕਰਮਚਾਰੀ ਹੁੰਦੀ ਤਾਂ ਮੈਂ ਤੈਨੂੰ ਨੌਕਰੀ ਤੋਂ ਕੱਢ ਦਿੰਦਾ'ਅਮਰੀਕਾ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿਚ ਮੌਤਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਟੈਂਡਿੰਗ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਨਾਮਜ਼ਦ ਕੀਤਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨਤਾਂਤਰਿਕ ਦੇ ਕਹਿਣ 'ਤੇ ਗੁਆਂਢੀ ਨੇ 4 ਸਾਲਾ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ
 
ਪੰਜਾਬ

ਮੁਹਾਲੀ ਨੇੜੇ ਛੁਡਾਈ ਜ਼ਮੀਨ ਦੇ ਕੇਸ ਵਿੱਚ ਸਟੇਟਸ ਕੋਅ ਦੇ ਆਦੇਸ਼

August 11, 2022 05:23 PM

* ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੱਢਿਆ


ਚੰਡੀਗ਼ੜ੍ਹ, 11 ਅਗਸਤ (ਪੋਸਟ ਬਿਊਰੋ)- ਮੁਹਾਲੀ ਦੇ ਬਲਾਕ ਮਾਜਰੀ ਹੇਠਲੇ ਪਿੰਡ ਛੋਟੀ-ਬੜੀ ਨੰਗਲ ਵਿੱਚ ਜ਼ਮੀਨ ਖ਼ਾਲੀ ਕਰਵਾਉਣ ਦੇ ਕੇਸ ਵਿੱਚ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕਰੀਬ 1100 ਏਕੜ ਜ਼ਮੀਨ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਕੇ ਰਾਜ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।
ਹਾਈ ਕੋਰਟ ਨੂੰ ਦਿੱਤੀਅਰਜ਼ੀ ਵਿੱਚ ਫੌਜਾ ਸਿੰਘ ਇਨਫਰਾਸਟ੍ਰਕਚਰ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਦੱਸਿਆ ਕਿ ਕੁਆਰਕ ਗਰੁੱਪ ਨਾਲ ਸਬੰਧਤ ਕੰਪਨੀ ਦੀ ਉਪਰੋਕਤ ਪਿੰਡ ਵਿੱਚ 1047 ਏਕੜ ਜ਼ਮੀਨ ਉੱਤੇ ਬੀਤੀ 29 ਜੁਲਾਈ ਨੂੰ ਪੰਜਾਬ ਸਰਕਾਰ ਨੇ ਜ਼ਬਰਦਸਤੀ ਕਬਜ਼ਾ ਕਰ ਲਿਆ ਹੈ। ਪੰਜਾਬ ਸਰਕਾਰ ਦੇ ਵਕੀਲਕੋਰਟ ਵਿੱਚ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਤਾਂ ਕੋਰਟ ਨੇ ਨੋਟਿਸ ਜਾਰੀ ਕਰਕੇ ਇਸ ਬਾਰੇ ਪੂਰਾ ਜਵਾਬ ਦੇਣ ਲਈ ਕਿਹਾ ਹੈ। ਕੇਸ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਇਸਵਿੱਚ ਫੌਜਾ ਸਿੰਘ ਕੰਪਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਚਾਇਤ ਤੋਂ ਇਹ ਜ਼ਮੀਨ ਨਹੀਂ ਖ਼ਰੀਦੀ, ਉਨ੍ਹਾਂ ਤੋਂ ਪਹਿਲਾਂ ਕੋਈ ਹੋਰ ਇਸ ਦਾ ਮਾਲਕ ਸੀ, ਜਿਸ ਤੋਂ ਇਹ ਜ਼ਮੀਨ ਖ਼ਰੀਦੀ ਹੈ। ਕੰਪਨੀ ਨੇ ਕਿਹਾ ਕਿ ਜ਼ਮੀਨ ਬਾਰੇ 8 ਜੂਨ ਨੂੰ ਜੋ ਆਰਡਰ ਹੋਏ ਸਨ, ਉਸ ਦੀ ਕਾਪੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਅਤੇ ਜਦੋਂ ਤਕ ਉਨ੍ਹਾਂ ਨੂੰ ਪਤਾ ਲੱਗਾ, ਓਦੋਂ ਤੱਕ ਸਰਕਾਰ ਕਬਜ਼ਾ ਲੈ ਚੁੱਕੀ ਸੀ। ਹਾਈ ਕੋਰਟ ਵਿੱਚ ਜਸਟਿਸ ਏ ਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਵੱਲੋਂ ਸੁਣਵਾਈ ਮੌਕੇ ਕੰਪਨੀ ਨੇ ਜ਼ਮੀਨ ਦੇ ਪੁਰਾਣੇ ਦਸਤਾਵੇਜ਼ ਰੱਖੇ ਤਾਂ ਸਰਕਾਰੀ ਵਕੀਲ ਕੋਈ ਠੋਸ ਸਬੂਤ ਜਾਂ ਦਲੀਲ ਨਹੀਂ ਰੱਖ ਸਕੇ। ਕੰਪਨੀ ਨੇ ਜ਼ਮੀਨ ਵਿੱਚ ਇਸ ਪ੍ਰਾਪਰਟੀ ਦੀ ਭੰਨਤੋੜ ਦਾ ਵੀ ਦੋਸ਼ ਲਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਟੈਂਡਿੰਗ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਨਾਮਜ਼ਦ ਕੀਤਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਤਾਂਤਰਿਕ ਦੇ ਕਹਿਣ 'ਤੇ ਗੁਆਂਢੀ ਨੇ 4 ਸਾਲਾ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ ਲੁਧਿਆਣਾ ਵਿਚ ਲੋਕ ਇਨਸਾਫ ਪਾਰਟੀ ਦੀ ਮਹਿਲਾ ਆਗੂ ਤੇ ਕਿਰਾਏਦਾਰ ਵਿਚਕਾਰ ਕਿਰਾਏ ਨੂੰ ਲੈ ਕੇ ਹੋਇਆ ਝਗੜਾ ਗੁਰਦਾਸਪੁਰ ਵਿਚ ਕਾਰ ਨੇ ਪੈਦਲ ਜਾ ਰਹੇ ਤਿੰਨ ਦੋਸਤਾਂ ਨੂੰ ਕੁਚਲਿਆ, ਇੱਕ ਦੀ ਮੌਤ, ਦੋ ਗੰਭੀਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਦੀ ਚਿੱਠੀ ਦਾ ਜਵਾਬ, 3 ਪੰਨਿਆਂ ਵਿਚ ਦਿੱਤਾ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਵੇਰਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ