Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮੁੱਖ ਮੰਤਰੀ ਦੇ ਨਿਸ਼ਾਨੇ ਉਤੇ ਤਿੰਨ ਸਾਬਕਾ ਮੰਤਰੀ ਤੇ ਇੱਕ ਵਿਧਾਇਕ

August 11, 2022 05:23 PM

* ਤਖਤੂਪੁਰਾ ਜ਼ਮੀਨ ਘੁਟਾਲੇ ਦੀ ਫਾਈਲ ਵਿਜੀਲੈਂਸ ਨੂੰ ਭੇਜਣ ਦੇ ਹੁਕਮ


ਚੰਡੀਗੜ੍ਹ, 11 ਅਗਸਤ (ਪੋਸਟ ਬਿਊਰੋ)- ‘ਭਗਤੂਪੁਰ ਜ਼ਮੀਨ ਘੋਟਾਲੇ’ ਦੀ ਅਗਲੀ ਜਾਂਚ ਵਿਜੀਲੈਂਸ ਬਿਊਰੋ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਮਹਿਕਮੇ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਂਚ ਦੀ ਰਿਪੋਰਟ ਅੱਗੇ ਵਿਜੀਲੈਂਸ ਨੂੰ ਭੇਜ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਵਿਜੀਲੈਂਸ ਨੂੰ ਇਸ ਘੋਟਾਲੇ ਦੇ ਤੱਥ ਘੋਖਣ ਨੂੰ ਕਿਹਾ ਗਿਆ ਹੈ। ਇਸ ਕੇਸ ਵਿੱਚ ਸਾਬਕਾ ਪੰਚਾਇਤ ਮੰਤਰੀ ਤੇ ਦੋ ਸਾਬਕਾ ਆਈ ਏ ਐਸ ਅਫਸਰਾਂ ਉੱਤੇ ਉਂਗਲ ਉਠੀ ਹੈ।
ਵਰਨਣ ਯੋਗ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜੁਲਾਈ ਦੇ ਆਖਰੀ ਹਫਤੇ ਜ਼ਮੀਨ ਘੋਟਾਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ ਸੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਇਹ ਰਿਪੋਰਟ ਵਿਜੀਲੈਂਸ ਨੂੰ ਭੇਜਣ ਦੇ ਹੁਕਮ ਦਿੱਤੇ ਗਏ ਹਨ, ਪਰ ਵਿਜੀਲੈਂਸ ਅਧਿਕਾਰੀ ਆਖਦੇ ਹਨ ਕਿ ਭਗਤੂਪੁਰਾ ਜ਼ਮੀਨ ਘੋਟਾਲੇ ਦੇ ਕੇਸ ਵਿੱਚ ਹਾਲੇ ਕੋਈ ਚਿੱਠੀ ਉਨ੍ਹਾਂ ਤਕ ਨਹੀਂ ਪੁੱਜੀ। ਜਾਣਕਾਰ ਸੂਤਰ ਦੱਸਦੇ ਹਨ ਕਿ ਪੰਜਾਬ ਸਰਕਾਰ ਇਸ ਕੇਸ ਵਿੱਚ ਕੋਈ ਕਾਨੂੰਨੀ ਕਮੀਂ ਨਹੀਂ ਰੱਖਣਾ ਚਾਹੰੁਦੀ। ਵਰਨਣ ਯੋਗ ਹੈ ਕਿ ਭਗਤੂਪੁਰਾ ਪੰਚਾਇਤ ਦੀ ਜ਼ਮੀਨ ਇੱਕ ਪ੍ਰਾਈਵੇਟ ਕੰਪਨੀ ਨੂੰ ਵੇਚੀ ਗਈ ਸੀ। ਮੌਜੂਦਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕੇਸ ਵਿੱਚ 28 ਕਰੋੜ ਰੁਪਏ ਦੇ ਘਪਲੇ ਦੀ ਗੱਲ ਆਖੀ ਸੀ, ਪਰ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਵਿੱਚ 16 ਲੱਖ ਰੁਪਏ ਦੀ ਗੱਲ ਉਭਰੀ ਹੈ। ਪਤਾ ਲੱਗਾ ਹੈ ਕਿ ਅਫਸਰਸ਼ਾਹੀ ਇਸ ਘੋਟਾਲੇ ਵਿੱਚ ਫਸੇ ਇੱਕ ਅਧਿਕਾਰੀ ਨੂੰ ਬਚਾਉਣਾ ਚਾਹੁੰਦੀ ਹੈ।
ਓਧਰ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਮਹਿਲਾ ਸਰਪੰਚ ਹਰਜੀਤ ਕੌਰ ਨੂੰ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦੇ ਘਪਲੇ ਵਿੱਚ ਗ੍ਰਿਫਤਾਰ ਕਰਨ ਪਿੱਛੋਂ ਸਾਬਕਾ ਵਿਧਇਕ ਮਦਨ ਲਾਲ ਜਲਾਲਪੁਰ ਵੱਲ ਵੀ ਪੈੜ ਜਾਂਦੀ ਸੁਣੀਂਦੀ ਹੈ। ਮਦਨ ਲਾਲ ਜਲਾਲਪੁਰ ਇਸ ਵੇਲੇ ਵਿਦੇਸ਼ ਵਿੱਚ ਹਨ, ਪਰ ਉਹ ਵਾਪਸ ਆਉਣ ਦੀ ਗੱਲ ਆਖ ਰਹੇ ਹਨ।ਪਟਿਆਲਾ ਜ਼ਿਲ੍ਹੇ ਦੇ ਪੰਜ ਪਿੰਡਾਂ ਦੀ 1104 ਏਕੜ ਜ਼ਮੀਨ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕੈਰੀਡੋਰ ਬਣਾਉਣ ਲਈ ਐਕੁਆਇਰ ਕੀਤੀ ਤਾਂ ਪੰਜ ਪਿੰਡਾਂ ਨੂੰ 285 ਕਰੋੜ ਰੁਪਏ ਮਿਲੇ ਸਨ। ਪਤਾ ਲੱਗਾ ਹੈ ਕਿ ਕਰੀਬ ਨੱਬੇ ਕਰੋੜ ਉਜਾੜਾ ਭੱਤਾ ਦਿੱਤਾ ਗਿਆ ਸੀ ਤੇ ਅਸਲ ਵਿੱਚ ਜਿਨ੍ਹਾਂ ਲੋਕਾਂ ਕੋਲ ਪੰਚਾਇਤੀ ਜ਼ਮੀਨ ਠੇਕੇ ਉੱਤੇ ਸੀ, ਉਨ੍ਹਾਂ ਨੂੰ ਉਜਾੜਾ ਭੱਤਾ ਦੇ ਦਿੱਤਾ ਗਿਆ। ਇਸ ਕੇਸ ਵਿੱਚ ਉਜਾੜਾ ਭੱਤਾ ਲੈਣ ਵਾਲੇ ਲਾਭਪਾਤਰੀਆਂ ਦੇ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਵਿਜੀਲੈਂਸ ਵੱਲੋਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਰਕਾਰ ਵੱਲੋਂ ਪੈਸੇ ਪਾਉਣ ਤੇ ਲਾਭਪਾਤਰੀਆਂ ਵੱਲੋਂ ਇਹ ਪੈਸੇ ਕਢਵਾਉਣ ਦੀਆਂ ਤਰੀਕਾਂ ਦੀ ਜਾਂਚ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਕਾਂਗਰਸ ਰਾਜ ਦੇ ਤਿੰਨ ਸਾਲਾਂ ਦੇ ਟੈਂਡਰਾਂ ਦੀ ਜਾਂਚ ਦੀ ਮੰਗ ਸਬੰਧਤ ਠੇਕੇਦਾਰਾਂ ਨੇ ਕੀਤੀ ਸੀ। ਇਸ ਮਗਰੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ਤਕ ਪਹੁੰਚ ਕੀਤੀ ਸੀ। ਐਸ ਐਸ ਪੀ ਵਿਜੀਲੈਂਸ ਲੁਧਿਆਣਾ ਇਸ ਦੀ ਜਾਂਚ ਕਰਵਾ ਰਹੇ ਹਨ ਤੇ ਸੂਤਰਾਂ ਅਨੁਸਾਰ ਇਹ ਜਾਂਚ ਵੀ ਆਖਰੀ ਪੜਾਅ ਉੱਤੇ ਹੈ।ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇਵੀ ਇੱਕ ਨਵਾਂ ਕੇਸ ਦਰਜ ਕਰਨ ਦੀ ਤਿਆਰੀ ਚੱਲ ਰਹੀ ਹੈ। ਇਸ ਤੋਂ ਪਹਿਲਾਂ ਵਸੀਲਿਆਂ ਤੋਂ ਵੱਧ ਆਮਦਨੀ ਦੇ ਕੇਸ ਦੀ ਜਾਂਚ ਵੀ ਆਖਰੀ ਪੜਾਅ ਉੱਤੇ ਹੈ। ਵਿਜੀਲੈਂਸ ਨੂੰ ਕਈ ਸ਼ਹਿਰਾਂ ਵਿੱਚ ਧਰਮਸੋਤ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਨਾਂਅ ਉੱਤੇ ਜਾਇਦਾਦ ਲੱਭੀ ਹੈ। ਮੋਹਾਲੀ ਵਿੱਚੋਂ ਮਿਲੇ ਇੱਕ ਰਿਹਾਇਸ਼ੀ ਪਲਾਟ ਦੀ ਤਾਂ ਸਾਬਕਾ ਮੰਤਰੀ ਨੇ ਚੋਣ ਕਮਿਸ਼ਨ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਹੈ, ਜਿਸ ਬਾਰੇ ਚੋਣ ਕਮਿਸ਼ਨ ਨੂੰ ਵੀ ਲਿਖਤੀ ਪੱਤਰ ਭੇਜਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ