Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਵਿਰਾਸਤ ਐਲਾਨੀ ਗਈ ਸ਼ੇਰ-ਏ-ਪੰਜਾਬ ਦੀ ਹਵੇਲੀ ਢਹਿ ਗਈ

August 14, 2022 04:40 PM

ਗੁੱਜਰਾਂਵਾਲਾ, 14 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਦੀ ਲਾਪਰਵਾਹੀ ਕਾਰਨ ਮਹਾਰਾਜਾ ਰਣਜੀਤ ਸਿੰਘ ਦੀ ਪਾਕਿਸਤਾਨ ਦੇ ਗੁੱਜਰਾਂਵਾਲਾ ਵਿਚਲੀ ਜੱਦੀ ਹਵੇਲੀ ਦੀ ਛੱਤ ਕੱਲ੍ਹ ਢਹਿ ਗਈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਨੇ ਇਸ ਨੂੰ ਸੁਰੱਖਿਅਤ ਐਲਾਨਿਆ ਤੇ ਇਸ ਨੂੰ ਇਤਿਹਾਸਕ ਟੂਰਿਜ਼ਮ ਵਿੱਚ ਬਦਲਣ ਦੀ ਗੱਲ ਕਹੀ ਸੀ।
ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਹਵੇਲੀ ਦਾ ਦੌਰਾ ਕੀਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਦੱਸ ਕੇ ਐਲਾਨ ਕੀਤਾ ਸੀ ਕਿ ਸੈਲਾਨੀਆਂ ਲਈ, ਖਾਸ ਤੌਰ ਉੱਤੇ ਭਾਰਤ ਤੋਂ ਆਉਣ ਵਾਲੇ ਸਿੱਖ ਯਾਤਰੀਆਂ ਲਈ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਇਸੇ ਹਵੇਲੀ ਵਿੱਚ ਹੋਇਆ ਸੀ। ਦੁਨੀਆ ਭਰ ਦੇ ਸਿੱਖਾਂ ਲਈ ਇਸ ਹਵੇਲੀ ਦਾ ਖਾਸ ਮਹੱਤਵ ਹੈ।18ਵੀਂ ਸਦੀ ਵਿੱਚ ਇਸ ਦੇ ਆਸਪਾਸ ਹਰਿਆਲੀ ਅਤੇ ਖੁੱਲ੍ਹੀ ਥਾਂ ਸੀ, ਪਰ ਇਸ ਵੇਲੇ ਇਸ ਦੇ ਆਸਪਾਸ ਬਹੁਤ ਭੀੜ ਭੜੱਕੇ ਵਾਲਾ ਮਾਹੌਲ ਹੈ, ਕਿਉਂਕਿ ਇੱਥੇ ਨਾਜਾਇਜ਼ ਨਿਰਮਾਣ ਹੋ ਚੁੱਕੇ ਹਨ। ਸਥਾਨਕ ਲੋਕਾਂ ਵੱਲੋਂ ਸ਼ੇਅਰ ਕੀਤੇ ਵੀਡੀਓ ਵਿੱਚ ਪਤਾ ਲੱਗਦਾ ਹੈ ਕਿ ਜਿਹੜੀ ਜਾਇਦਾਦ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ ਦੇ ਰੁਤਬੇ ਦਾ ਨਿਸ਼ਾਨ ਸੀ, ਅੱਜ ਮਾੜੀ ਹਾਲਤ ਵਿੱਚ ਹੈ। ਇੱਕ ਸਥਾਨਕ ਵਿਅਕਤੀ ਨੇ ਕਿਹਾ ਕਿ ਹਵੇਲੀ ਸਾਹਮਣੇ ਨਾਜਾਇਜ਼ ਮੱਛੀ ਮਾਰਕੀਟ ਹੈ। ਇਸ ਵਿਰਾਸਤੀ ਹਵੇਲੀ ਦੀ ਮੁਰੰਮਤ ਲਈ ਕਈ ਵਾਰੀ ਫੰਡ ਜਾਰੀ ਕੀਤੇ ਗਏ, ਪਰ ਇਮਾਰਤ ਦੀ ਛੱਤ ਡਿੱਗਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਪਾਕਿਸਤਾਨ ਪੁਰਾਤੱਤਵ ਵਿਭਾਗ ਨੇ ਇਸ ਇਮਾਰਤ ਨੂੰ ਵਿਰਾਸਤੀ ਇਮਾਰਤ ਐਲਾਨਿਆ ਸੀ, ਪਰ ਇੱਥੇ ਅਧਿਕਾਰੀ ਬਹੁਤ ਘੱਟ ਆਉਂਦੇ ਹਨ। ਪਾਕਿਸਤਾਨ ਸਰਕਾਰ ਨੇ ਇਸ ਦੀ ਮੁਰੰਮਤ ਲਈ ਜਾਰੀ ਹੋਏ ਫੰਡ ਦੀ ਇੱਥੇ ਵਰਤੋਂ ਨਹੀਂ ਕੀਤੀ। ਖਬਰਾਂ ਵੀ ਹਨ ਕਿ ਸਰਕਾਰ ਨੇ ਹਵੇਲੀ ਦੇ ਇੱਕ ਹਿੱਸੇ ਨੂੰ ਕੂੜੇ ਦੇ ਡੰਪ ਵਿੱਚ ਤਬਦੀਲ ਕਰ ਦਿੱਤਾ ਸੀ, ਜਦ ਕਿ ਹੇਠਲੀ ਮੰਜ਼ਿਲ ਵਿੱਚ ਇੱਕ ਪੁਲਸ ਥਾਣਾ ਚੱਲ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ