Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਲਾਂਗਿਆ ਹੇਨਿਪਾ ਵਾਇਰਸ ਬੜਾ ਸੌਖਾ ਜਾਨਵਰਾਂ ਤੋਂ ਇਨਸਾਨਾਂ ਤੀਕਰ ਪਹੁੰਚ ਸਕਦੈ

August 14, 2022 04:42 PM

ਹਾਂਗਕਾਂਗ, 14 ਅਗਸਤ (ਪੋਸਟ ਬਿਊਰੋ)- ਪੂਰਬੀ ਚੀਨ ਵਿੱਚ ਦਰਜਨਾਂ ਲੋਕਾਂ ਵਿੱਚ ਪਾਏ ਗਏ ਨਵੇਂ ਵਾਇਰਸ ਉੱਤੇਹੋਰ ਨਿਗਰਾਨੀ ਦੀ ਲੋੜ ਹੈ, ਜੋ ਭਾਵੇਂ ਅਗਲੀ ਮਹਾਮਾਰੀ ਦਾ ਕਾਰਨ ਨਹੀਂ ਬਣ ਸਕਦਾ, ਪਰ ਇਹ ਵਾਇਰਸ ਆਸਾਨੀ ਨਾਲ ਜਾਨਵਰਾਂ ਤੋਂ ਮਨੁੱਖਾਂ ਤੱਕ ਪਹੁੰਚ ਸਕਦਾ ਹੈ ਅਤੇ ਇਸਵੱਲ ਕਿਸੇ ਦਾ ਧਿਆਨ ਵੀ ਨਹੀਂ ਜਾਂਦਾ ਹੈ। ਇੱਕ ਰਿਪੋਰਟ ਵਿੱਚਵਿਗਿਆਨੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਲਾਂਗਿਆ ਹੇਨਿਪਾ ਵਾਇਰਸ ਨਾਂਅ ਦੇ ਵਾਇਰਸ ਨੇ ਲਗਭਗ ਤਿੰਨ ਦਰਜਨ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਵਿਗਿਆਨੀਆਂ ਦੀ ਟੀਮ ਅਨੁਸਾਰ ਇਹ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਲੋਕਾਂ ਵਿੱਚ ਫੈਲ ਸਕਦਾ ਹੈ। ਇਸ ਨਾਲ ਕਿਸੇ ਦੀ ਮੌਤ ਨਹੀਂ ਹੋਈ, ਪਰ 2018 ਅਤੇ 2021 ਵਿਚਾਲੇ ਸ਼ੇਡੋਂਗ ਅਤੇ ਹੇਨਾਨ ਸੂਬੇ ਦੇ ਹਸਪਤਾਲਾਂ ਵਿੱਚ 35 ਅਸਬੰਧਤ ਬੁਖਾਰ ਦੇ ਰੋਗੀਆਂ ਵਿੱਚ ਇਹ ਪਾਇਆ ਗਿਆ ਹੈ। ਪਿਛਲੇ ਹਫਤੇ ਨਿਊ ਇੰਗਲੈਂਡ ਜਰਨਲ ਆਫ ਮੈਡੀਸਨ ਵਿੱਚ ਚੀਨੀ ਤੇ ਅੰਤਰਰਾਸ਼ਟਰੀ ਖੋਜਕਾਰਾਂ ਦੀ ਟਿੀਮ ਨੇ ਲਿਖਤ-ਪੜ੍ਹਤ ਵਿੱਚ ਇਸ ਵਾਇਰਸ ਉੱਤੇ ਪਹਿਲਾਂ ਵਿਗਿਆਨਕ ਖੋਜ ਨੇ ਬਿਮਾਰੀ ਦੇ ਕਹਿਰ ਉੱਤੇ ਵੱਧਦੀ ਚਿੰਤਾ ਕਾਰਨ ਵਰਲਡ ਪੱਧਰ ਉੱਤੇ ਧਿਆਨ ਖਿੱਚਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ