Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਟੋਰਾਂਟੋ ਦੇ ਹਾਈਵੇਅ 401 ਉੱਤੇ ਗੋਲੀ ਚਲਾਉਣ ਵਾਲਾ ਗ੍ਰਿਫਤਾਰ

August 14, 2022 11:44 PM

ਟੋਰਾਂਟੋ, 14 ਅਗਸਤ (ਪੋਸਟ ਬਿਊਰੋ) : ਸ਼ਨਿੱਚਰਵਾਰ ਦੁਪਹਿਰ ਨੂੰ ਟੋਰਾਂਟੋ ਦੇ ਹਾਈਵੇਅ 401 ਉੱਤੇ ਗੋਲੀ ਚੱਲਣ ਦੀ ਵਾਪਰੀ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਪੁਲਿਸ ਨੂੰ ਦੁਪਹਿਰੇ 2:15 ਉੱਤੇ ਗੋਲੀ ਚੱਲਣ ਦੀਆਂ ਖਬਰਾਂ ਦੇ ਕੇ ਯੌਰਕਡੇਲ ਮਾਲ ਨੇੜੇ ਸੱਦਿਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਇੱਕ ਵਿਅਕਤੀ, ਜੋ ਕਿ ਐਲਨ ਰੋਡ ਨੇੜੇ ਹਾਈਵੇਅ 401 ਉੱਤੇ ਗੂੜ੍ਹੇ ਨੀਲੇ ਰੰਗ ਦੀ ਐਕਿਊਰਾ ਵਿੱਚ ਜਾ ਰਿਹਾ ਸੀ, ਗੋਲੀਆਂ ਉਸ ਵੱਲੋਂ ਚਲਾਈਆਂ ਗਈਆਂ।
ਗੋਲੀਆਂ ਚਲਾਏ ਜਾਣ ਤੋਂ ਬਾਅਦ ਇਹ ਵਿਅਕਤੀ ਗੱਡੀ ਲੈ ਕੇ ਮਾਲ ਦੇ ਪਾਰਕਿੰਗ ਲੌਟ ਵਿੱਚ ਚਲਾ ਗਿਆ। ਪੁਲਿਸ ਵੱਲੋਂ ਮੌਕੇ ਤੋਂ 30 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਯੌਰਕਡੇਲ ਮਾਲ ਨੂੰ ਥੋੜ੍ਹੀ ਦੇਰ ਲਈ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਆਮ ਕੰਮ ਕਾਜ ਪਹਿਲਾਂ ਵਾਂਗ ਹੀ ਸੁ਼ਰੂ ਕਰ ਦਿੱਤਾ ਗਿਆ।ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ