Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਚਾਕੂ ਨਾਲ ਮਹਿਲਾ ਨੂੰ ਜ਼ਖ਼ਮੀ ਕਰਨ ਵਾਲੇ ਮਸ਼ਕੂਕ ਨੂੰ ਪੁਲਿਸ ਨੇ ਮਾਰੀ ਗੋਲੀ, ਮਸ਼ਕੂਕ ਹਲਾਕ

August 15, 2022 02:53 AM

ਸਕਾਰਬਰੋ, 14 ਅਗਸਤ (ਪੋਸਟ ਬਿਊਰੋ) : ਸਕਾਰਬਰੋ ਦੇ ਇੱਕ ਘਰ ਵਿੱਚ ਇੱਕ ਮਹਿਲਾ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਬੱਚੇ ਨੂੰ ਘਰ ਵਿੱਚ ਬੰਦੀ ਬਣਾਉਣ ਵਾਲੇ ਵਿਅਕਤੀ ਨੂੰ ਟੋਰਾਂਟੋ ਪੁਲਿਸ ਅਧਿਕਾਰੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਇਹ ਘਟਨਾ ਸ਼ਨਿੱਚਰਵਾਰ ਦੁਪਹਿਰ ਨੂੰ ਵਾਪਰੀ।
ਮਿਡਲੈਂਡ ਐਵਨਿਊ ਤੇ ਕਿੰਗਸਟਨ ਰੋਡ ਨੇੜੇ ਵਾਪਰੀ ਇਸ ਘਟਨਾ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨਜ਼ ਯੂਨਿਟ (ਐਸਆਈਯੂ) ਵੱਲੋਂ ਕੀਤੀ ਜਾ ਰਹੀ ਹੈ।ਟੋਰਾਂਟੋ ਪੁਲਿਸ ਅਨੁਸਾਰ ਇੱਕ ਮਹਿਲਾ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਦੀ ਰਿਪੋਰਟ ਮਿਲਣ ਤੋਂ ਬਾਅਦ ਉਹ ਦੁਪਹਿਰੇ 2:30 ਵਜੇ ਮੌਕਾ ਏ ਵਾਰਦਾਤ ਉੱਤੇ ਪਹੁੰਚੇ। ਐਸਆਈਯੂ ਨੇ ਦੱਸਿਆ ਕਿ ਇੱਕ 42 ਸਾਲਾ ਮਸ਼ਕੂਕ, ਜਿਸ ਨੇ ਮਹਿਲਾ ਨੂੰ ਜ਼ਖ਼ਮੀ ਕੀਤਾ ਸੀ, ਬੱਚੇ ਨੂੰ ਫੜ੍ਹ ਕੇ ਆਪਣੇ ਨਾਲ ਘਰ ਦੇ ਅੰਦਰ ਲੈ ਗਿਆ।
ਟੋਰਾਂਟੋ ਪੁਲਿਸ ਚੀਫ ਜੇਮਜ਼ ਰੈਮਰ ਨੇ ਦੱਸਿਆ ਕਿ ਪੁਲਿਸ ਨੇ ਮਸ਼ਕੂਕ ਨਾਲ ਗੱਲਬਾਤ ਕਰਨ ਦੀ ਕੋਸਿ਼ਸ਼ ਵੀ ਕੀਤੀ ਪਰ ਐਸਆਈਯੂ ਅਨੁਸਾਰ ਤਿੰਨ ਪੁਲਿਸ ਅਧਿਕਾਰੀਆਂ ਵੱਲੋਂ ਵਿਅਕਤੀ ਨੂੰ ਗੋਲੀ ਮਾਰੀ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ। ਰੈਮਰ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਦੀ ਹਾਲਤ ਵੀ ਨਾਜ਼ੁਕ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਬਾਅਦ ਵਿੱਚ ਉਸ ਦੀ ਹਾਲਤ ਸਥਿਰ ਹੋ ਗਈ।ਇਸ ਘਟਨਾ ਵਿੱਚ ਬੱਚੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਮਸ਼ਕੂਕ ਦਾ ਮਹਿਲਾ ਤੇ ਬੱਚੇ ਨਾਲ ਕੀ ਰਿਸ਼ਤਾ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ