Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪਾਰਕ ਵਿੱਚ ਬਣਾਏ ਗਏ ਮੇਕਸਿ਼ਫਟ ਨਾਈਟਕਲੱਬ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਜਾਂਚ

August 16, 2022 01:02 AM

ਬਰੈਂਪਟਨ, 15 ਅਗਸਤ (ਪੋਸਟ ਬਿਊਰੋ) : ਮਿਊਂਸਪਲ ਪਾਰਕ ਵਿੱਚ ਹੋਈ ਪਾਰਟੀ ਦੇ ਸਬੰਧ ਵਿੱਚ ਬਾਇਲਾਅ ਜਾਂਚ ਸ਼ੁਰੂ ਕੀਤੀ ਗਈ ਹੈ। ਸਿਟੀ ਆਫ ਬਰੈਂਪਟਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਥੇ ਮੇਕਸਿ਼ਫਟ ਨਾਈਟਕਲੱਬ ਬਣਾਇਆ ਗਿਆ ਸੀ ਜਿੱਥੇ ਗੈਰਕਾਨੂੰਨੀ ਤੌਰ ਉੱਤੇ ਲੋਕਾਂ ਨੂੰ ਸ਼ਰਾਬ ਵੇਚੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਰਾਤੀਂ 8:40 ਤੋਂ ਬਾਅਦ ਹਾਈਵੇਅ 410 ਦੇ ਪੱਛਮ ਤੇ ਸੈਂਡਲਵੁੱਡ ਪਾਰਕਵੇਅ ਈਸਟ ਦੇ ਦੱਖਣ ਵੱਲ ਹਾਰਟ ਲੇਕ ਰੋਡ ਉੱਤੇ ਸਥਿਤ ਵ੍ਹਾਈਟ ਸਪਰੂਸ ਪਾਰਕ ਤੋਂ ਉੱਚੀਆਂ ਆਵਾਜ਼ਾਂ ਆਉਣ ਦੀਆਂ ਕਈ ਸਿ਼ਕਾਇਤਾਂ ਸਿਟੀ ਆਫ ਬਰੈਂਪਟਨ ਦੇ ਬਾਇਲਾਅ ਅਧਿਕਾਰੀਆਂ ਨੂੰ ਮਿਲੀਆਂ।ਇਸ ਸਬੰਧੀ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਗਿਆ ਕਿ ਸਿਟੀ ਆਫ ਬਰੈਂਪਟਨ ਵੱਲੋਂ 400 ਲੋਕਾਂ ਦੇ ਨੇੜੇ ਤੇੜੇ ਵਾਲੇ ਇੱਕ ਪਰਿਵਾਰਕ ਫੰਕਸ਼ਨ ਲਈ ਉਨ੍ਹਾਂ ਵੱਲੋਂ ਪਰਮਿਟ ਦਿੱਤਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਬਾਇਲਾਅ ਐਨਫੋਰਸਮੈਂਟ ਅਧਿਕਾਰੀਆਂ ਨੂੰ 500 ਤੋਂ ਵੱਧ ਲੋਕ ਮਿਲੇ ਜਿਨ੍ਹਾਂ ਨੇ ਗੈਰਕਾਨੂੰਨੀ ਤੌਰ ਉੱਤੇ ਘਾਹ ਉੱਤੇ ਹੀ ਗੱਡੀਆਂ ਪਾਰਕ ਕੀਤੀਆਂ ਹੋਈਆਂ ਸਨ।ਬਿਆਨ ਵਿੱਚ ਆਖਿਆ ਗਿਆ ਕਿ ਐਨਫੋਰਸਮੈਂਟ ਅਧਿਕਾਰੀਆਂ ਨੇ ਪਾਇਆ ਕਿ ਮਿਊਜਿ਼ਕ ਬਹੁਤ ਉੱਚੀ ਆਵਾਜ਼ ਵਿੱਚ ਚੱਲ ਰਿਹਾ ਸੀ ਤੇ ਉੱਥੇ ਮੌਜੂਦ ਲੋਕਾਂ ਨੂੰ ਖਾਣਾ ਤੇ ਸ਼ਰਾਬ ਗੈਰਕਾਨੂੰਨੀ ਢੰਗ ਨਾਲ ਵੇਚੀ ਗਈ। ਇਸ ਤੋਂ ਇਲਾਵਾ ਥੋੜ੍ਹੇ ਜਿਹੇ ਏਰੀਆ ਵਿੱਚ ਫੈਂਸ ਲਾਈ ਗਈ ਸੀ ਤੇ ਜਿੱਥੇ ਮੇਕਸਿ਼ਫਟ ਨਾਈਟਕਲੱਬ ਵਿੱਚ ਦਾਖਲ ਹੋਣ ਲਈ ਲੋਕ ਲਾਈਨਾਂ ਬਣਾ ਕੇ ਖੜ੍ਹੇ ਸਨ।
ਪਾਰਕ ਨੂੰ ਖਾਲੀ ਕਰਵਾਉਣ ਲਈ ਸਕਿਊਰਿਟੀ ਸਰਵਿਸਿਜ਼ ਤੇ ਸਿਟੀ ਸਟਾਫ ਮੌਕੇ ਉੱਤੇ ਪਹੁੰਚਿਆ। ਪਰ ਪਾਰਕ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੇਖਦੇ ਹੋਏ ਪੀਲ ਰੀਜਨਲ ਪੁਲਿਸ ਨੂੰ ਵੀ ਸੱਦਿਆ ਗਿਆ। 12:45 ਉੱਤੇ ਪੁਲਿਸ ਪਾਰਕ ਖਾਲੀ ਕਰਵਾਉਣ ਵਿੱਚ ਕਾਮਯਾਬ ਹੋਈ। ਪਰ ਪੀਲ ਪੁਲਿਸ ਵੱਲੋਂ ਕਿਸੇ ਖਿਲਾਫ ਚਾਰਜਿਜ਼ ਦਰਜ ਨਹੀਂ ਕੀਤੇ ਗਏ।ਬਿਆਨ ਵਿੱਚ ਆਖਿਆ ਗਿਆ ਕਿ ਸਿਟੀ ਆਫ ਬਰੈਂਪਟਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਵਿੱਚ ਬਾਇਲਾਅ ਚਾਰਜਿਜ਼ ਲਾਏ ਜਾ ਸਕਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ