Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਸਕਾਰਬਰੋ ਵਿੱਚ ਵਾਪਰੀ ਸ਼ੂਟਿੰਗ ਦੀ ਘਟਨਾ ਵਿੱਚ ਇੱਕ ਜ਼ਖ਼ਮੀ

August 16, 2022 09:01 AM

ਸਕਾਰਬਰੋ, 16 ਅਗਸਤ (ਪੋਸਟ ਬਿਊਰੋ) : ਸਕਾਰਬਰੋ ਵਿੱਚ ਕਈ ਗੋਲੀਆਂ ਲੱਗਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ।
ਲਾਅਰੈਂਸ ਐਵਨਿਊ ਤੇ ਸਕਾਰਬਰੋ ਗੌਲਫ ਕਲੱਬ ਰੋਡ ਨੇੜੇ ਸੂਜ਼ਨ ਤੇ ਮਾਰਸੈਲਾ ਸਟਰੀਟਸ ਉੱਤੇ ਰਾਤੀਂ 1:45 ਉੱਤੇ ਟੋਰਾਂਟੋ ਪੁਲਿਸ ਨੂੰ ਸੱਦਿਆ ਗਿਆ। ਜਾਂਚਕਾਰਾਂ ਨੇ ਦੱਸਿਆ ਕਿ ਇੱਕ ਵਿਅਕਤੀ ਕਈ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਸੀ ਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਕਾਫੀ ਨਾਜ਼ੁਕ ਸੀ ਪਰ ਹੁਣ ਉਸ ਨੂੰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਮਸ਼ਕੂਕ ਨੂੰ ਮੌਕਾ ਏ ਵਾਰਦਾਤ ਤੋਂ ਪੈਦਲ ਹੀ ਫਰਾਰ ਹੁੰਦਿਆਂ ਵੇਖਿਆ ਗਿਆ। ਪਰ ਪੁਲਿਸ ਨੇ ਆਖਿਆ ਕਿ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਸ ਸ਼ੂਟਿੰਗ ਵਿੱਚ ਇੱਕ ਮਸ਼ਕੂਕ ਜਾਂ ਹੋਰ ਲੋਕ ਵੀ ਸ਼ਾਮਲ ਸਨ।ਪੁਲਿਸ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਸ ਘਟਨਾ ਦੌਰਾਨ ਜਿਸ ਵਿਅਕਤੀ ਉੱਤੇ ਹਮਲਾ ਹੋਇਆ ਉਹ ਗੱਡੀ ਵਿੱਚ ਵੀ ਦਾਖਲ ਹੋਇਆ ਪਰ ਉਹ ਬਹੁਤੀ ਦੂਰ ਨਹੀਂ ਜਾ ਸਕਿਆ ਤੇ ਉਸ ਦੀ ਗੱਡੀ ਇਲਾਕੇ ਵਿੱਚ ਹੀ ਹਾਦਸਾਗ੍ਰਸਤ ਹੋ ਗਈ।
ਅਜੇ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਉਸ ਵਿਅਕਤੀ ਨੂੰ ਗੱਡੀ ਦੇ ਅੰਦਰ ਰਹਿੰਦਿਆਂ ਗੋਲੀਆਂ ਮਾਰੀਆਂ ਗਈਆਂ ਜਾਂ ਉਸ ਤੋਂ ਪਹਿਲਾਂ ਜਦੋਂ ਉਹ ਗੱਡੀ ਤੋਂ ਬਾਹਰ ਸੀ ਉਸ ਸਮੇਂ ਗੋਲੀਆਂ ਮਾਰੀਆਂ ਗਈਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ