Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕੈਨਬਰਾ ਹਵਾਈ ਅੱਡੇ ਉਤੇ ਗੋਲੀਆਂ ਚਲਾਉਣ ਵਾਲਾ ਗ੍ਰਿਫਤਾਰ

August 16, 2022 03:51 PM

* ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਉੱਤੇ ਜਾਂਚ ਜਾਰੀ


ਕੈਨਬਰਾ, 16 ਅਗਸਤ (ਪੋਸਟ ਬਿਊਰੋ)- ਆਸਟਰੇਲੀਆ ਦੇ ਕੈਨਬਰਾ ਹਵਾਈ ਅੱਡੇ ਉੱਤੇ ਟਰਮੀਨਲ ਦੀ ਇਮਾਰਤ ਉਤੇ ਪਰਸੋਂ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਦੇਸ਼ ਦੀ ਕੈਪੀਟਲ ਟੈਰੀਟਰੀ (ਏ ਸੀ ਟੀ) ਪੁਲੀਸਿੰਗ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਸਮੇਂ ਬਾਅਦ ਇੱਕ ਹਥਿਆਰ ਮਿਲਿਆ। ਪੁਲਸ ਨੇ ਦੱਸਿਆ ਕਿ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਵੇਖੀ ਗਈ ਅਤੇ ਮੰਨਿਆ ਜਾ ਰਿਹਾ ਹੈ ਕਿ ਫੜਿਆ ਗਿਆ ਦੋਸ਼ੀ ਇਕੱਲਾ ਇਸ ਘਟਨਾ ਲਈ ਜ਼ਿੰਮੇਵਾਰ ਸੀ। ਏ ਸੀ ਟੀ ਪੁਲੀਸਿੰਗ ਦੇ ਡਿਟੈਕਟਿਵ ਐਕਟਿੰਗ ਸੁਪਰਡੈਂਟ ਡੇਵ ਕਰਾਫਟ ਨੇ ਦੱਸਿਆ, ‘‘ਕੈਨਬਰਾ ਹਵਾਈ ਅੱਡੇ ਨੂੰ ਚੌਕਸੀ ਵਜੋਂ ਖਾਲੀ ਕਰਾਇਆ ਸੀ, ਪਰ ਹਵਾਈ ਅੱਡੇ ਉੱਤੇ ਸਥਿਤੀ ਕਾਬੂ ਹੇਠ ਹੈ। ਕਿਸੇ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।''
ਉਨ੍ਹਾਂ ਦੱਸਿਆ ਕਿ ਦੋਸ਼ੀ ਵਿਅਕਤੀ ਸਥਾਨਕ ਸਮੇਂ ਮੁਤਾਬਕ ਲਗਭਗ 1.30 ਵਜੇ ਹਵਾਈ ਅੱਡੇ ਵਿੱਚ ਆਇਆ ਅਤੇ ਜਾਣ ਵਾਲੇ ਯਾਤਰੀਆਂ ਦੀ ਚੈਕਿੰਗ ਵਾਲੇ ਸਥਾਨ ਨੇੜੇ ਬੈਠ ਗਿਆ। ਕੁਝ ਸਮੇਂ ਬਾਅਦ ਉਸ ਨੇ ਟਰਮੀਨਲ ਦੇ ਸ਼ੀਸ਼ੇ ਉੱਤੇ ਗੋਲੀਆਂ ਚਲਾਈਆਂ। ਲੋਕਾਂ ਜਾਂ ਸਟਾਫ ਵਿੱਚੋਂ ਕਿਸੇ ਨੂੰ ਗੋਲੀ ਨਹੀਂ ਲੱਗੀ। ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ ਨੇ ਆਸਟਰੇਲੀਅਨ ਫੈਡਰਲ ਪੁਲਸ ਤੋਂ ਇਸ ਬਾਰੇ ਜਾਣਕਾਰੀ ਲਈ ਤੇ ਕਿਹਾ, ‘‘ਮੈਨੂੰ ਦੱਸਿਆ ਗਿਆ ਹੈ ਕਿ ਇੱਕ ਜਣੇ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਥੇ ਕੋਈ ਖਤਰਾ ਨਹੀਂ ਹੈ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ