Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਇਮਰਾਨ ਨੇ ਜੈਸ਼ੰਕਰ ਦੀ ਵੀਡੀਓ ਚਲਾ ਕੇ ਭਾਰਤੀ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ

August 16, 2022 03:53 PM

ਲਾਹੌਰ, 16 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਤਹਿਰੀਕ ਏ ਇਨਸਾਫ (ਪੀ ਟੀ ਆਈ) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਰਸੋਂ ਫਿਰ ਭਾਰਤ ਦੀ ਆਜ਼ਾਦ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ ਤੇ ਰੂਸ ਤੋਂ ਤੇਲ ਖਰੀਦਣ ਲਈ ਪੱਛਮੀ ਦੇਸ਼ਾਂ ਵੱਲੋਂ ਭਾਰਤ ਦੀ ਕੀਤੀ ਗਈ ਆਲੋਚਨਾ ਦੀ ਨਿਖੇਧੀ ਵੀ ਕੀਤੀ।
ਇਮਰਾਨ ਖਾਨ ਲਾਹੌਰ ਦੇ ਹਾਕੀ ਸਟੇਡੀਅਮ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਵੀਡੀਓ ਕਲਿੱਪ ਚਲਾਈ। ਇਹ ਵੀਡੀਓ ਸਲੋਵਾਕੀਆ ਵਿੱਚ ਹੋਈ ਬ੍ਰਾਤੀਲਾਵਾ ਫੋਰਮ ਬਾਰੇ ਸੀ। ਉਨ੍ਹਾਂ ਭਾਰਤੀ ਮੰਤਰੀ ਵੱਲੋਂ ਤੇਲ ਖਰੀਦਣ ਦੇ ਮਾਮਲੇ ਵਿੱਚ ਅਮਰੀਕੀ ਦਬਾਅ ਅੱਗੇ ਮਜ਼ਬੂਤੀ ਨਾਲ ਖੜ੍ਹਨ ਦੀ ਸ਼ਲਾਘਾ ਕੀਤੀ। ਇਮਰਾਨ ਨੇ ਰੈਲੀ ਵਿੱਚ ਕਿਹਾ, ‘‘ਜੇ ਭਾਰਤ, ਜਿਸ ਨੂੰ ਪਾਕਿਸਤਾਨ ਦੇ ਨਾਲ ਆਜ਼ਾਦੀ ਮਿਲੀ ਸੀ, ਏਦਾਂ ਦਾ ਮਜ਼ਬੂਤ ਰੁਖ਼ ਧਾਰਨ ਕਰ ਸਕਦਾ ਹੈ, ਆਪਣੀ ਵਿਦੇਸ਼ ਨੀਤੀ ਆਪਣੇ ਲੋਕਾਂ ਦੀ ਲੋੜ ਮੁਤਾਬਕ ਘੜ ਸਕਦਾ ਹੈ ਤਾਂ ਉਹ ਕੌਣ ਹੁੰਦੇ ਹਨ (ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ) ਜੋ ਅਮਰੀਕਾ ਦੇ ਕਹਿਣ ਉੱਤੇ ਚੱਲਦੇ ਹਨ।''
ਇਮਰਾਨ ਖਾਨ ਨੇ ਵੀਡੀਓ ਚਲਾ ਕੇ ਕਿਹਾ, ‘‘ਉਨ੍ਹਾਂ (ਅਮਰੀਕਾ) ਨੇ ਭਾਰਤ ਨੂੰ ਰੂਸ ਤੋਂ ਤੇਲ ਨਾ ਖਰੀਦਣ ਲਈ ਹੁਕਮ ਦਿੱਤੇ। ਭਾਰਤ, ਅਮਰੀਕਾ ਦਾ ਰਣਨੀਤਕ ਭਾਈਵਾਲ ਹੈ, ਪਾਕਿਸਤਾਨ ਨਹੀਂ। ਚਲੋ ਅਸੀਂ ਦੇਖਦੇ ਹਾਂ ਕਿ ਅਮਰੀਕਾ ਦੇ ਹੁਕਮ ਦਾ ਭਾਰਤ ਦੇ ਵਿਦੇਸ਼ ਮੰਤਰੀ ਨੇ ਕੀ ਜਵਾਬ ਦਿੱਤਾ ਜਦ ਉਨ੍ਹਾਂ ਤੇਲ ਨਾ ਖਰੀਦਣ ਬਾਰੇ ਕਿਹਾ। ਜੈਸ਼ੰਕਰ ਉਨ੍ਹਾਂ ਨੂੰ ਕਹਿ ਰਹੇ ਹਨ ਕਿ ਤੁਸੀਂ ਕੌਣ ਹੁੰਦੇ ਹੋ? ਉਨ੍ਹਾਂ ਕਿਹਾ ਕਿ ਯੂਰਪ ਰੂਸ ਤੋਂ ਗੈਸ ਲੈ ਰਿਹਾ ਹੈ ਅਤੇ ਅਸੀਂ ਲੋਕਾਂ ਦੀ ਲੋੜ ਮੁਤਾਬਕ ਤੇਲ ਲਵਾਂਗੇ। ਇਹ ਹੁੰਦੀ ਹੈ ਆਜ਼ਾਦ ਹਕੂਮਤ।'' ਉਨ੍ਹਾਂ ਰੂਸ ਤੋਂ ਤੇਲ ਖਰੀਦਣ ਬਾਰੇ ਸ਼ਾਹਬਾਜ਼ ਸਰਕਾਰ ਦੇ ਅਮਰੀਕੀ ਦਬਾਅ ਅੱਗੇ ਝੁਕਣ ਦੀ ਨਿਖੇਧੀ ਕੀਤੀ ਤੇ ਕਿਹਾ, ‘‘ਸ਼ਾਹਬਾਜ਼ ਸਰਕਾਰ ਅਮਰੀਕਾ ਨੂੰ ਨਾਂਹ ਨਹੀਂ ਕਹਿ ਸਕੀ ਤੇ ਝੁਕ ਗਈ, ਭਾਵੇਂ ਤੇਲ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਮੈਂ ਇਸ ਗੁਲਾਮੀ ਦੇ ਖਿਲਾਫ ਹਾਂ।'' ਜੈਸ਼ੰਕਰ ਦੀ ਇਹ ਵੀਡੀਓ ਤਿੰਨ ਜੂਨ ਦੀ ਹੈ, ਜਦ ਉਨ੍ਹਾਂ ਸਲੋਵਾਕੀਆ ਦੇ ਸੰਮੇਲਨ ਵਿੱਚ ਤੇਲ ਖਰੀਦਣ ਦੇ ਮਾਮਲੇ ਉੱਤੇ ਜਵਾਬ ਦਿੰਦਿਆਂ ਕਿਹਾ ਸੀ ਕਿ ‘‘ਕੀ ਰੂਸ ਦੀ ਗੈਸ ਖਰੀਦਣ ਵਾਲੇ ਦੇਸ਼ ਵੀ ਜੰਗ ਦੀ ਫੰਡਿੰਗ ਨਹੀਂ ਕਰ ਰਹੇ?''
ਲਾਹੌਰ ਵਿੱਚ ਕੱਲ੍ਹ ਰੈਲੀ ਵਿੱਚ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਲੰਡਨ ਤੋਂ ਪਾਕਿਸਤਾਨ ਲਿਆਉਣ ਦੇ ਯਤਨ ਚੱਲ ਰਹੇ ਹਨ, ਜਦ ਕਿ ਸ਼ਰੀਫ ਨੂੰ ਭਿ੍ਰਸ਼ਟਾਚਾਰ ਦੇ ਕੇਸਾਂ ਵਿੱਚ ਸਜ਼ਾ ਹੋ ਚੁੱਕੀ ਹੈ। ਉਹ ਨਵੰਬਰ 2019 ਵਿੱਚ ਇਲਾਜ ਲਈ ਲੰਡਨ ਗਏ ਸਨ। ਇਮਰਾਨ ਨੇ ਕਿਹਾ, ‘‘ਸਰਕਾਰ ਤੇ ਫੌਜ ਵੱਲੋਂ ਵੀ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਕਿ ਨਵਾਜ਼ ਸ਼ਰੀਫ ਨੂੰ ਅਗਲੀਆਂ ਚੋਣਾਂ ਵਿੱਚ ਖੜ੍ਹਾ ਕੀਤਾ ਜਾ ਸਕੇ। ਨਵਾਜ਼ ਸ਼ਰੀਫ ਨੂੰ ਚੋਣਾਂ ਲੜਨ ਦੇ ਅਯੋਗ ਕਰਾਰ ਦਿੱਤਾ ਜਾ ਚੁੱਕਾ ਹੈ ਤੇ ਉਨ੍ਹਾਂ ਉੱਤੇ ਉਮਰ ਦੀ ਪਾਬੰਦੀ ਲਾਈ ਗਈ ਸੀ। ਉਨ੍ਹਾਂ ਕਿਹਾ ਕਿ ਪਾਬੰਦੀ ਨੂੰ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਪਾਕਿਸਤਾਨ ਵਿੱਚ ਆਮ ਚੋਣਾਂ ਅਗਲੇ ਸਾਲ ਹੋਣੀਆਂ ਹਨ। ਕੁਝ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਚੋਣ ਕਮਿਸ਼ਨ ਤੈਅ ਸਮੇਂ ਤੋਂ ਇੱਕ ਸਾਲ ਪਹਿਲਾਂ ਅਕਤੂਬਰ ਮਹੀਨੇ ਆਮ ਚੋਣਾਂ ਕਰਾਉਣ ਦੀ ਤਿਆਰੀ ਕਰ ਰਿਹਾ ਹੈ। ਦੇਸ਼ ਦੀ ਤਾਕਤਵਰ ਫੌਜ ਦਾ ਅਸਿੱਧੇ ਤੌਰ ਉੱਤੇ ਜ਼ਿਕਰ ਕਰਦਿਆਂ ਇਮਰਾਨ ਨੇ ਕਿਹਾ, ‘‘ਮੈਨੂੰ ਤੋਸ਼ਾਖਾਨਾ ਤੇ ਫੰਡਿੰਗ ਦੇ ਕੇਸ ਵਿੱਚ ਅਯੋਗ ਕਰਾਰ ਦੇਣ ਲਈ ਸਾਜ਼ਿਸ਼ ਘੜੀ ਜਾ ਰਹੀ ਹੈ ਤਾਂ ਕਿ ਅਗਲੇ ਮਹੀਨੇ ਪੀ ਐਮ ਐਲ-ਐਨ ਸੁਪਰੀਮੋ ਨਵਾਜ਼ ਸ਼ਰੀਫ ਨੂੰ ਲੰਡਨ ਤੋਂ ਲਿਆਉਣ ਦਾ ਰਾਹ ਪੱਧਰਾ ਹੋ ਸਕੇ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ