Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਟੀ ਐਮ ਸੀ ਪਾਰਲੀਮੈਂਟ ਮੈਂਬਰ ਨੇ ਆਲੋਚਨਾ ਤੋਂ ਖਿਝ ਕੇ ਵਿਵਾਦਮਈ ਬਿਆਨ ਦਾਗ ਦਿੱਤਾ

August 16, 2022 03:57 PM

ਕੋਲਕਾਤਾ, 16 ਅਗਸਤ (ਪੋਸਟ ਬਿਊਰੋ)- ਪੱਛਮੀ ਬੰਗਾਲ ਵਿੱਚ ਟੀਚਰ ਭਰਤੀ ਘੋਟਾਲੇ ਵਿੱਚ ਸਾਬਕਾ ਮੰਤਰੀ ਪਾਰਥ ਚੈਟਰਜੀ ਅਤੇ ਪਸ਼ੂ ਤਸਕਰੀ ਮਾਮਲੇ ਵਿੱਚ ਬਾਹੂਬਲੀ ਆਗੂ ਅਨੁਬ੍ਰਤ ਮੰਡਲ ਦੀ ਗ੍ਰਿਫਤਾਰੀ ਪਿੱਛੋਂ ਭਾਜਪਾ ਲਗਾਤਾਰ ਸੱਤਾਧਾਰੀ ਪਾਰਟੀ ਟੀ ਐਮ ਸੀ ਅਤੇ ਮਮਤਾ ਸਰਕਾਰ ਖਿਲਾਫ ਹਮਲਾਵਰ ਹੈ। ਵਿਰੋਧੀ ਧਿਰ ਦੀ ਆਲੋਚਨਾ ਤੋਂ ਨਾਰਾਜ਼ ਟੀ ਐਮ ਸੀ ਆਗੂ ਧਮਕੀਆਂ ਦੇ ਰਹੇ ਹਨ ਅਤੇ ਵਿਵਾਦਮਈ ਟਿੱਪਣੀਆਂ ਕਰਨੋਂ ਵੀ ਨਹੀਂ ਝਿਜਕਦੇ।
ਇਸੇ ਲੜੀ ਵਿੱਚ ਟੀ ਐਮ ਸੀ (ਤ੍ਰਿਣਮੂਲ ਕਾਂਗਰਸ) ਦੇ ਪਾਰਲੀਮੈਂਟ ਮੈਂਬਰ ਸੌਗਤ ਰਾਏ ਨੇ ਜਿੱਥੇ ਆਲੋਚਕਾਂ ਦੀ ਚਮੜੀ ਨਾਲ ਜੁੱਤੀਆਂ ਬਣਵਾਉਣ ਦੀ ਗੱਲ ਕਹੀ, ਉਥੇ ਵਿਧਾਇਕ ਮਦਨ ਮਿੱਤਰਾ ਨੇ ਆਲੋਚਕਾਂ ਨੂੰ ਡੰਡੇ ਨਾਲ ਜਵਾਬ ਦੇਣ ਦੀ ਗੱਲ ਕਹੀ ਹੈ। ਸੌਗਤ ਰਾਏ ਨੇ ਉਤਰੀ 24 ਪਰਗਨਾ ਦੇ ਕਮਰਹੱਟੀ ਵਿੱਚ ਪਾਰਟੀ ਪ੍ਰੋਗਰਾਮ ਵਿੱਚ ਵਰਕਰਾਂ ਨੂੰ ਸੰਬੋਧਨ ਕਰਦੇ ਵਕਤ ਵਿਰੋਧੀ ਧਿਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਲੋਚਕਾਂ ਦੇ ਚੰਮ ਦੀਆਂ ਜੁੱਤੀਆਂ ਬਣਵਾਈਆਂ ਜਾਣਗੀਆਂ। ਬਾਅਦ ਵਿੱਚ ਆਪਣੇ ਬਿਆਨ ਦੌ ਸਫਾਈ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਹਾਵਰੇ ਦੀ ਵਰਤੋਂ ਕੀਤੀ ਸੀ। ਉਨ੍ਹਾਂ ਮੰਨਿਆ ਕਿ ਉਨ੍ਹਾਂ ਨੂੰ ਇਹ ਨਹੀਂ ਕਹਿਣਾ ਚਾਹੀਦਾ ਸੀ। ਓਧਰ ਕਮਰਹੱਟੀ ਤੋਂ ਤਿ੍ਰਣਮੂਲ ਵਿਧਾਇਕ ਮਦਨ ਮਿੱਤਰਾ ਨੇ ਵਿਰੋਧੀ ਧਿਰ ਨੂੰ ਧਮਕੀ ਦਿੱਤੀ ਤੇ ਤਿ੍ਰਣਮੂਲ ਦੇ ਵਰਕਰਾਂ ਨੂੰ ਆਲੋਚਕਾਂ ਨੂੰ ਡੰਡੇ ਨਾਲ ਜਵਾਬ ਦੇਣ ਲਈ ਕਿਹਾ ਅਤੇ ਇੱਥੋਂ ਤਕ ਕਿਹਾ ਕਿ ਡੰਡੇ ਦੀ ਸਪਲਾਈ ਉਹ ਖੁਦ ਕਰਨਗੇ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀਰਾਮਪੁਰ ਤੋਂ ਪਾਰਟੀ ਦੇ ਐਮ ਪੀ ਕਲਿਆਣ ਬੈਨਰਜੀ ਨੇ ਕਿਹਾ ਸੀ ਕਿ ਪਾਰਟੀ ਦੀ ਪ੍ਰਧਾਨ ਮਮਤਾ ਬੈਨਰਜੀ ਨੇ ‘ਬਦਲਾ ਨਯ, ਬਦਲ ਚਾਈ' (ਬਦਲਾ ਨਹੀਂ, ਬਦਲਾਅ ਚਾਹੀਦਾ ਹੈ) ਦਾ ਨਾਅਰਾ ਦਿੱਤਾ ਸੀ। ਉਨ੍ਹਾਂ ਨੂੰ ਬਦਲਾ ਚਾਈ ਕਹਿਣਾ ਚਾਹੀਦਾ ਸੀ। ਇਸ ਤੋਂ ਇਲਾਵਾ ਚੁੰਚੁੜਾ ਤੋਂ ਤਿ੍ਰਣਮੂਲ ਦੇ ਵਿਧਾਇਕ ਅਸਿਤ ਮਜੂਮਦਾਰ ਨੇ ਵੀ ਕਿਹਾ ਸੀ ਕਿ ਤਿ੍ਰਣਮੂਲ ਦੇ ਕੌਮੀ ਜਨਰਲ ਸੈਕਟਰੀ ਅਭਿਸ਼ੇਕ ਬੈਨਰਜੀ ਬਾਰੇ ਘਟੀਆ ਪ੍ਰਚਾਰ ਕਰਨ ਵਾਲੇ ਲੋਕਾਂ ਨੂੰ ਕੁਟਾਪਾ ਚਾੜ੍ਹਿਆ ਜਾਵੇਗਾ। ਬੀਰਭੂਮ ਦੇ ਇਲਮਬਾਜ਼ਾਰ ਦੇ ਤਿ੍ਰਣਮੂਲ ਆਗੂ ਦੁਲਾਲ ਰਾਏ ਨੇ ਚਿਤਾਵਨੀ ਦਿੱਤੀ ਸੀ ਕਿ ਜੇ ਕੋਈ ਗੁੜ-ਪਤਾਸਾ ਵੰਡੇਗਾ ਤਾਂ ਉਸ ਦੀ ਪਿੱਠ ਉੱਤੇ ਡੰਡੇ ਪੈਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ