Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਉਘੇ ਸ਼ੇਅਰ ਕਾਰੋਬਾਰੀ ਰਾਕੇਸ਼ ਝੁਨਝੁਨਵਾਲਾ ਦਾ ਦਿਹਾਂਤ

August 16, 2022 04:03 PM

ਮੁੰਬਈ, 16 ਅਗਸਤ (ਪੋਸਟ ਬਿਊਰੋ)- ਭਾਰਤ ਦੇ ਸ਼ੇਅਰ ਬਾਜ਼ਾਰ ਦੇ ਉਘੇ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦਾ ਪਰਸੋਂ ਇੱਥੇ ਦਿਹਾਂਤ ਹੋ ਗਿਆ। ਉਹ 62 ਸਾਲਾਂ ਦੇ ਸਨ। ਉਨ੍ਹਾਂ ਦੀ ਮੌਤ ਦਾ ਕਾਰਨ ਦਿੱਲ ਦਾ ਦੌਰਾ ਪੈਣਾ ਸੀ।
ਦਲਾਲ ਸਟਰੀਟ ਦੇ ‘ਬਿਗ ਬੁਲ' ਵਜੋਂ ਜਾਣੇ ਜਾਂਦੇ ਰਾਕੇਸ਼ ਨੇ ਆਪਣਾ ਕਾਰੋਬਾਰ ਖੁਦ ਖੜ੍ਹਾ ਕੀਤਾ ਸੀ ਅਤੇ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਦੇ ਵੱਡੇ ਕਾਰੋਬਾਰੀ ਬਣੇ। ਉਨ੍ਹਾਂ ਕੋਲ ਕਰੀਬ 46 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਹੈ। ‘ਫੋਰਬਜ਼' ਰਸਾਲੇ ਦੀ 2021 ਵਿੱਚ ਆਈ ਸੂਚੀ ਮੁਤਾਬਕ ਝੁਨਝੁਨਵਾਲਾ ਭਾਰਤ ਦੇ 36ਵੇਂ ਸਭ ਤੋਂ ਅਮੀਰ ਵਿਅਕਤੀ ਸਨ। ਉਨ੍ਹਾਂ ਨੇ ਪਿੱਛੇ ਜਿਹੇ ਇੱਕ ਏਅਰਲਾਈਨ ਵੀ ਸ਼ੁਰੂ ਕੀਤੀ ਸੀ। ਆਮਦਨ ਟੈਕਸ ਅਧਿਕਾਰੀ ਦੇ ਪੁੱਤਰ ਰਾਕੇਸ਼ ਦੇ ਪਰਵਾਰ ਵਿੱਚ ਪਤਨੀ ਤੋਂ ਇਲਾਵਾ ਤਿੰਨ ਬੱਚੇ ਹਨ। ਰਾਕੇਸ਼ ਦਾ ਜਨਮ 1960 ਵਿੱਚ ਇੱਕ ਰਾਜਸਥਾਨੀ ਪਰਵਾਰ ਵਿੱਚ ਹੋਇਆ ਅਤੇ ਉਨ੍ਹਾਂ ਦਾ ਬਹੁਤਾ ਪਾਲਣ-ਪੋਸ਼ਣ ਮੁੰਬਈ ਵਿੱਚ ਹੋਇਆ। ਰਾਕੇਸ਼ ਨੇ ਚਾਰਟਿਡ ਅਕਾਊਂਟੈਂਟ (ਸੀ ਏ) ਦੀ ਸਿੱਖਿਆ ਹਾਲ ਕੀਤੀ ਸੀ। ਪਿਛਲੇ ਕੁਝ ਮਹੀਨਿਆਂ ਤੋਂ ਉਹ ਕਿਡਨੀ ਤੇ ਦਿੱਲ ਦੇ ਰੋਗਾਂ ਤੋਂ ਪੀੜਤ ਸਨ। ਕਈ ਸਮਾਗਮਾਂ ਉੱਤੇ ਉਨ੍ਹਾਂ ਨੂੰ ਵੀਲ੍ਹਚੇਅਰ ਉਤੇ ਵੀ ਦੇਖਿਆ ਗਿਆ ਸੀ। ਐਤਵਾਰ ਸੁਵੱਖਤੇ ਝੁਨਝੁਨਵਾਲਾ ਨੂੰ ਬ੍ਰੀਚ ਕੈਂਡੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਰਾਕੇਸ਼ ਝੁਨਝੁਨਵਾਲਾ ‘ਹੰਗਾਮਾ ਮੀਡੀਆ' ਅਤੇ ‘ਐਪਟੈਕ' ਦੇ ਵੀ ਚੇਅਰਮੈਨ ਸਨ। ਉਨ੍ਹਾ ਨੇ ਕਾਲਜ ਪੜ੍ਹਦਿਆਂ ਕਰੀਬ 5000 ਰੁਪਏ ਦੇ ਨਿਵੇਸ਼ ਨਾਲ ਸ਼ੇਅਰ ਬਾਜ਼ਾਰ ਵਿੱਚ ਪੈਰ ਧਰਿਆ ਸੀ। ਉਨ੍ਹਾਂ ਪਿੱਛੇ ਜਿਹੇ ਜੈਟ ਏਅਰਵੇਜ਼ ਦੇ ਸਾਬਕਾ ਸੀ ਈ ਓ ਵਿਨੈ ਦੂਬੇ ਅਤੇ ਇੰਡੀਗੋ ਦੇ ਸਾਬਕਾ ਮੁਖੀ ਅਦਿਤਿਆ ਘੋਸ਼ ਨਾਲ ਮਿਲ ਕੇ ਏਅਰਲਾਈਨ ਕੰਪਨੀ ‘ਅਕਾਸਾ ਏਅਰ' ਸ਼ੁਰੂ ਕੀਤੀ ਸੀ, ਜਿਸ ਨੇ ਇਸੇ ਮਹੀਨੇ ਮੁੰਬਈ ਤੋਂ ਅਹਿਮਦਾਬਾਦ ਦੀ ਪਹਿਲੀ ਉਡਾਣ ਭਰੀ ਸੀ। ਝੁਨਝੁਨਵਾਲਾ ਨੇ ਪਹਿਲਾਂ ਕਈ ਵਾਰ ਦੱਸਿਆ ਸੀ ਕਿ ਸ਼ੇਅਰ ਮਾਰਕੀਟ ਵਿੱਚ ਉਨ੍ਹਾਂ ਦੀ ਰੁਚੀ ਪਿਤਾ ਨੂੰ ਦੇਖ ਕੇ ਵਧੀ ਸੀ। ਉਨ੍ਹਾਂ ਦੇ ਪਿਤਾ ਬਾਜ਼ਾਰ ਵਿੱਚ ਆਪਣਾ ਕੰਮ ਸੰਭਾਲਦੇ ਸਨ। ਜਦ ਉਨ੍ਹਾਂ ਨਿਵੇਸ਼ ਸ਼ੁਰੂ ਕੀਤਾ ਤਾਂ ਬੰਬੇ ਸਟਾਕ ਐਕਸਚੇਂਜ਼ 150 ਅੰਕਾਂ ਉਤੇ ਹੁੰਦੀ ਸੀ, ਜਦ ਕਿ ਹੁਣ ਇਹ 59,000 ਦਾ ਅੰਕੜਾ ਪਾਰ ਕਰ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ