Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਰਾਸ਼ਟਰਪਤੀ ਮੁਰਮੂ ਦਾ ਦੇਸ਼ ਦੇ ਨਾਂ ਸੰਬੋਧਨ: ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿੱਚ ਮੱਦਦ ਕੀਤੀ

August 16, 2022 04:05 PM

ਨਵੀਂ ਦਿੱਲੀ, 16 ਅਗਸਤ (ਪੋਸਟ ਬਿਊਰੋ)- ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾਕਹਿਣਾ ਹੈ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿੱਚ ਮਦਦ ਕੀਤੀ ਹੈ।
75ਵੇਂ ਆਜ਼ਾਦੀ ਦਿਹਾੜੇ ਦੀ ਅਗੇਤੀ ਸ਼ਾਮ ਰਾਸ਼ਟਰ ਦੇ ਨਾਂ ਆਪਣੇ ਪਹਿਲੇ ਸੰਬੋਧਨ ਵਿੱਚ ਰਾਸ਼ਟਰਪਤੀ ਦ੍ਰੋਪਦੀਮੁਰਮੂ ਨੇ ਕਿਹਾ ਕਿ ਪ੍ਰਮੁੱਖ ਆਰਥਿਕ ਸੁਧਾਰ ਦੇ ਨਾਲ ਨਵੀਨਤਾਕਾਰੀ ਤੇ ਕਲਿਆਣਕਾਰੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅੇ ਦੁਨੀਆ ਨੇ ‘ਪਿਛਲੇ ਸਾਲਾਂ ਵਿੱਚ ਨਵੇਂ ਭਾਰਤ ਨੂੰ ਵਿਕਸਿਤ ਹੁੰਦਿਆਂ ਦੇਖਿਆ ਹੈ, ਖਾਸ ਕਰਕੇ ਕੋਵਿਡ-19 ਮਹਾਮਾਰੀ ਦੇ ਕਹਿਰ ਤੋਂ ਬਾਅਦ।’ ਉਨ੍ਹਾ ਕਿਹਾ ਕਿ ਜਦੋਂ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਦੁਨੀਆ ਦੇ ਕਈ ਨੇਤਾ ਅਤੇ ਮਾਹਰ ਗਰੀਬੀ ਅਤੇ ਅਨਪੜ੍ਹਤਾ ਦੇ ਕਾਰਨ ਭਾਰਤ ਵਿੱਚ ਸਰਕਾਰ ਦੇ ਲੋਕਤੰਤਰਿਕ ਰੂਪ ਦੀ ਸਫਲਤਾ ਬਾਰੇ ਸ਼ੰਕੇ ਵਿੱਚ ਸਨ। ਉਨ੍ਹਾਂ ਕਿਹਾ,‘ਅਸੀਂ ਭਾਰਤੀਆਂ ਨੇ ਸ਼ੱਕ ਪ੍ਰਗਟਾਉਣ ਵਾਲੇ ਲੋਕਾਂ ਨੂੰ ਗਲਤ ਸਾਬਤ ਕੀਤਾ ਹੈ। ਇਸ ਮਿੱਟੀ ਵਿੱਚ ਨਾ ਸਿਰਫ਼ ਲੋਕਤੰਤਰ ਦੀਆਂ ਜੜ੍ਹਾਂ ਵਧੀਆਂ, ਸਗੋਂ ਖੁਸ਼ਹਾਲ ਵੀ ਹੋਈਆਂ।''
ਆਪਣੇ 17 ਮਿੰਟ ਦੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਵਿਸ਼ਵ ਵਿੱਚ ਚੱਲਦੀ ਆਰਥਿਕ ਤੰਗੀ ਦੇ ਬਾਵਜੂਦ ਭਾਰਤ ਦੀ ਆਰਥਿਕਤਾ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਸਿਹਰਾ ਸਰਕਾਰਾਂ ਤੇ ਨੀਤੀ ਘਾੜਿਆਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਕਾਸ ਵਧੇਰੇ ਸਮਾਵੇਸ਼ੀ ਹੁੰਦਾ ਜਾ ਰਿਹਾ ਹੈ ਅਤੇ ਖੇਤਰੀ ਅਸਮਾਨਤਾਵਾਂ ਵੀ ਘੱਟ ਹੋ ਰਹੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼