Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਦਿੱਲੀ ਵਿੱਚ ਕੋਰੋਨਾ ਕਾਰਨ ਹਸਪਤਾਲਾਂ ਵਿੱਚ ਦਾਖਲ ਹੁੰਦੇ ਮਰੀਜ਼ਾਂ ਦੀ ਗਿਣਤੀ ਵਧੀ

August 17, 2022 01:01 AM

* ਰੋਜ਼ਾਨਾ ਅੱਠ ਤੋਂ ਦਸ ਮੌਤਾਂ ਹੋਣ ਦੀ ਖਬਰ


ਨਵੀਂ ਦਿੱਲੀ, 16 ਅਗਸਤ, (ਪੋਸਟ ਬਿਊਰੋ)- ਦਿੱਲੀ ਵਿੱਚ ਕੋਵਿਡ-19 ਦੇ ਕੇਸਾਂ ਨੇ ਫਿਰ ਜ਼ੋਰ ਫੜ ਲਿਆ ਹੈ। ਪਿਛਲੇ ਕਈ ਦਿਨਾਂ ਤੋਂ ਰੋਜ਼ 2 ਹਜ਼ਾਰ ਜਾਂ ਇਸ ਤੋਂ ਵੱਧ ਕੇਸ ਆ ਰਹੇ ਹਨ ਅਤੇ ਕੋਰੋਨਾ ਨਾਲ ਰੋਜ਼ 8 ਤੋਂ 10 ਮਰੀਜ਼ ਮਰ ਰਹੇ ਹਨ। ਇਸ ਦੇ ਨਾਲ ਹਸਪਤਾਲਾਂ ਵਿੱਚਕੋਰੋਨਾ ਮਰੀਜ਼ਾਂ ਦੇ ਦਾਖ਼ਲੇ ਵਿੱਚ ਵੀ ਵਾਧਾ ਹੋਇਆ ਹੈ।
ਇਸ ਦੌਰਾਨ ਦਿੱਲੀ ਦੇ ਲੈਫਟੀਨੈਂਟ ਗਵਰਨਰ ਓ ਪੀ ਸਕਸੈਨਾ ਨੇ ਟਵੀਟ ਵਿੱਚ ਕਿਹਾ, ‘ਅਸੀਂ ਕੋਰੋਨਾ ਦੇ ਕੇਸਾਂ, ਇਨਫੈਕਸ਼ਨ ਰੇਟ ਅਤੇ ਦੋਬਾਰਾ ਇਨਫੈਕਸ਼ਨ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਦੇਖ ਰਹੇ ਹਾਂ। ਇਹ ਜ਼ਰੂਰੀ ਹੈ ਕਿ ਅਸੀਂ ਸਮਝੀਏ ਕਿ ਮਹਾਮਾਰੀ ਖਤਮ ਨਹੀਂ ਹੋਈ। ਮੈਂ ਸਭ ਨੂੰ ਕੋਰੋਨਾ ਪਰੋਟੋਕੋਲ ਦੀ ਸਖਤੀ ਨਾਲ ਪਾਲਣਾ ਦੀ ਅਪੀਲ ਕਰਦਾ ਹਾਂ।’ ਸਿਹਤ ਮਾਹਿਰ ਡਾ. ਸੁਨੀਲਾ ਗਰਗ ਮੁਤਾਬਕ ਕੋਵਿਡ-19 ਤੋਂ ਠੀਕ ਹੋਣ ਦੀ ਦਰ ਚੰਗੀ ਹੈ, ਪਰ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀਵਧੀ ਹੈ।ਦਿੱਲੀ ਵਿੱਚ ਇਸ ਸਮੇਂ 9,000 ਤੋਂ ਵੱਧ ਕੋਵਿਡ ਬੈੱਡ ਹਨ ਅਤੇ 2,129 ਆਈਸੀਯੂ ਬੈੱਡਾਂ ਵਿੱਚੋਂ 20 ਮਰੀਜ਼ ਹਨ ਅਤੇ 65 ਮਰੀਜ਼ ਵੈਂਟੀਲੇਸ਼ਨ ਉੱਤੇ ਹਨ।ਸੁਨੀਲਾ ਗਰਗ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ, ਸਾਵਧਾਨੀ ਦੀ ਲੋੜ ਹੈ।ਅੱਜ ਸੋਮਵਾਰ ਨੂੰ ਰਾਜਧਾਨੀਦਿੱਲੀ ਵਿੱਚ ਕੋਵਿਡ ਦੇ 1,227 ਨਵੇਂ ਕੇਸ 14.57 ਫ਼ੀਸਦੀ ਦੀ ਇਨਫੈਕਸ਼ਨ ਰੇਟ ਨਾਲ ਆਏ ਅਤੇ ਪਿਛਲੇ 24 ਘੰਟਿਆਂ ਵਿੱਚ 8 ਮੌਤਾਂ ਹੋਈਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ