Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਿਲਕੀਸ ਬਾਨੋ ਬਲਾਤਕਾਰ ਕੇਸ: ਉਮਰ ਕੈਦ ਦੀ ਸਜ਼ਾ ਕੱਟਦੇ ਸਾਰੇ 11 ਦੋਸ਼ੀ ਸਰਕਾਰ ਵੱਲੋਂ ਰਿਹਾਅ

August 17, 2022 01:02 AM

* ਬਲਾਤਕਾਰੀਆਂ ਬਾਰੇ ਸਰਕਾਰ ਆਪਣੀ ਨੀਤੀ ਹੀ ਭੁੱਲ ਗਈ


ਗਾਂਧੀਨਗਰ, 16 ਅਗਸਤ, (ਪੋਸਟ ਬਿਊਰੋ)-ਗੁਜਰਾਤ ਵਿੱਚ ਬਹੁ-ਚਰਚਿਤ ਗੋਧਰਾ ਕਾਂਡ ਪਿੱਛੋਂ ਹੋਏ ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਕੇਸ ਵਿੱਚ ਦੋਸ਼ੀ ਪਾਏ ਗਏ 11 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀਅਤੇ ਇਹ ਸਾਰੇ ਗੋਧਰਾ ਜੇਲ੍ਹ ਵਿੱਚ ਬੰਦ ਸਨ। ਤਾਜ਼ਾ ਖ਼ਬਰ ਹੈ ਕਿ ਗੁਜਰਾਤ ਸਰਕਾਰ ਦੀ ਮਾਫੀ ਨੀਤੀ ਤਹਿਤ ਇਨ੍ਹਾਂ ਸਾਰੇ ਦੋਸ਼ੀਆਂ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਇਸ ਦੇ ਬਾਅਦ ਸਾਰੇ ਦੋਸ਼ੀਆਂ ਨੂੰ ਛੱਡ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਕੇਸ ਵਿੱਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਬੰਬੇ ਹਾਈ ਕੋਰਟ ਨੇ ਵੀ ਸਜ਼ਾ ਕਾਇਮ ਰੱਖੀ ਸੀ। ਇਨ੍ਹਾਂ ਨੇ 15 ਸਾਲ ਤੋਂ ਵੱਧ ਦੀ ਸਜ਼ਾ ਕੱਟੀ ਤਾਂਇੱਕਜਣੇਨੇ ਆਪਣੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਸੁਪਰੀਮ ਕੋਰਟ ਨੂੰ ਪਹੁੰਚ ਕੀਤੀ।ਪੰਚਮਹਲ ਦੇ ਕਮਿਸ਼ਨਰ ਸੁਜਲ ਮਿੱਤਰਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਉਸ ਕੇਸ ਵਿੱਚ ਮੁਆਫੀ ਉੱਤੇ ਵਿਚਾਰ ਕਰਨ ਨੂੰ ਕਿਹਾ ਤਾਂ ਸਰਕਾਰ ਨੇ ਇੱਕ ਕਮੇਟੀ ਬਣਾਈ, ਜਿਸ ਦੇ ਚੇਅਰਮੈਨ ਸੁਜਲ ਮਿੱਤਰਾ ਖੁਦ ਸਨ। ਉਨ੍ਹਾਂ ਕਿਹਾ, “ਕੁਝ ਮਹੀਨੇ ਪਹਿਲਾਂ ਬਣਾਈ ਕਮੇਟੀ ਨੇ ਇਸ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਮੁਆਫ਼ ਕਰਨ ਲਈ ਸਰਬਸੰਮਤੀ ਨਾਲ ਫੈਸਲਾ ਕੀਤਾ ਸੀ।”
ਗੋਧਰਾ ਕਾਂਡ ਤੋਂ ਬਾਅਦ 3 ਮਾਰਚ 2002 ਨੂੰ ਅਹਿਮਦਾਬਾਦ ਦੇ ਕੋਲ ਰੰਧੀਕਪੁਰ ਪਿੰਡ ਵਿੱਚ ਬਿਲਕਿਸ ਬਾਨੋ ਦੇ ਪਰਿਵਾਰ ਉੱਤੇ ਭੀੜ ਦੇ ਹਮਲੇਦੌਰਾਨ ਬਿਲਕਿਸ ਦੇ ਪਰਿਵਾਰ ਦੇ ਸੱਤ ਮੈਂਬਰ ਮਾਰੇ ਗਏ ਸਨ।ਓਦੋਂ ਬਿਲਕਿਸ ਬਾਨੋ ਪੰਜ ਮਹੀਨੇ ਦੀ ਗਰਭਵਤੀ ਸੀ, ਜਿਸ ਨਾਲ ਸਮੂਹਿਕ ਬਲਾਤਕਾਰ ਹੋਇਆਸੀ। ਸਾਲ 2002 ਦੇ ਗੁਜਰਾਤ ਦੰਗਿਆਂ ਦੇਦੌਰਾਨਹੋਏ ਇਸ ਸਮੂਹਕ ਬਲਾਤਕਾਰ ਤੇ ਪਰਿਵਾਰ ਦੇ ਸੱਤ ਮੈਂਬਰਾਂ ਦੇ ਕਤਲ ਲਈ ਉਮਰਕੈਦ ਦੇ ਸਾਰੇ ਦੋਸ਼ੀਆਂ ਦੀ ਰਿਹਾਈਕਾਰਨ ਕੇਂਦਰ ਤੇ ਗੁਜਰਾਤ ਸਰਕਾਰ ਉੱਤੇ ਸਵਾਲ ਉੱਠਣ ਲੱਗੇ ਹਨ। ਇਸ ਸਾਲ ਜੂਨ ਵਿੱਚ ਕੇਂਦਰ ਸਰਕਾਰ ਨੇ ਸਜ਼ਾਯਾਫ਼ਤਾ ਕੈਦੀਆਂ ਲਈ ਵਿਸ਼ੇਸ਼ ਰਿਹਾਈ ਨੀਤੀ ਦੀ ਤਜਵੀਜ਼ ਹੇਠ ਨਿਰਦੇਸ਼ ਦਿੱਤੇ ਸਨ ਕਿ ਬਲਾਤਕਾਰ ਦੇ ਦੋਸ਼ੀ ਨੂੰ ਇਸ ਨੀਤੀ ਹੇਠ ਵਿਸ਼ੇਸ਼ ਰਿਹਾਈ ਨਹੀਂ ਮਿਲੇਗੀ, ਪਰ ਕੇਂਦਰ ਸਰਕਾਰ ਦੇ ਇਹ ਨਿਰਦੇਸ਼ ਬਿਲਕਿਸ ਬਾਨੋ ਕੇਸ ਵਿੱਚ ਲਾਗੂ ਨਹੀਂ ਹੋਏ। ਗੁਜਰਾਤ ਸਰਕਾਰ ਨੇ ਗੈਂਗਰੇਪ ਦੇ ਦੋਸ਼ੀਆਂ ਨੂੰ ਮੁਆਫ਼ੀ ਨੀਤੀ ਹੇਠ ਰਿਹਾਅ ਕਰ ਦਿੱਤਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼