Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕੇਜਰੀਵਾਲ ਵੱਲੋਂ ਕੇਂਦਰ ਸਰਕਾਰ ਨੂੰ ਹਰ ਗਰੀਬ ਨੂੰ ਅਮੀਰ ਬਣਾਉਣ ਦਾ ‘ਫਾਰਮੂਲਾ’ ਪੇਸ਼

August 17, 2022 01:03 AM

ਨਵੀਂ ਦਿੱਲੀ, 16 ਅਗਸਤ, (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਇੱਕ ਆਨਲਾਈਨ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਭਾਰਤ ਨੂੰ ਦੁਨੀਆ ਦਾ ਨੰਬਰ 1 ਅਮੀਰ ਦੇਸ਼ ਬਣਾਉਣ ਲਈ ਹਰ ਗਰੀਬ ਨੂੰ ਅਮੀਰ ਬਣਾਉਣਾ ਪਵੇਗਾ।ਇਸ ਬਾਰੇਉਨ੍ਹਾਂ ਨੇ ਕੇਂਦਰ ਨੂੰ ਆਪਣੀ ਸੇਵਾ ਦੀ ਪੇਸ਼ਕਸ਼ ਵੀ ਕੀਤੀ ਹੈ।
ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ, “ਮੇਰੀ ਜਿ਼ੰਦਗੀ ਦਾ ਇਹ ਸੁਪਨਾ ਹੈ ਕਿ ਜਿਉਂਦੇ ਜੀਅ ਭਾਰਤ ਨੂੰ ਦੁਨੀਆ ਦਾ ਨੰਬਰ 1 ਦੇਸ਼ ਦੇਖਣਾ ਹੈ।ਦੇਸ਼ ਅਮੀਰ ਬਣਾਉਣ ਲਈ ਹਰ ਭਾਰਤੀ ਅਮੀਰ ਬਣਾਉਣਾ ਪਵੇਗਾ।” ਇਸ ਮੌਕੇਉਨ੍ਹਾ ਕਿਹਾ, “ਤੁਸੀਂ ਸੋਚਦੇ ਹੋ ਕਿ ਗਰੀਬ ਕਿਸਾਨ, ਮਜ਼ਦੂਰ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਦਾ ਹੈ, ਪਰ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ। ਜੇ ਉਹ ਬੱਚਾ ਨਾ ਪੜ੍ਹੇਗਾਤਾਂ ਵੱਡਾ ਹੋ ਕੇ ਛੋਟੇ ਕੰਮ ਕਰੇਗਾ ਅਤੇ ਗਰੀਬ ਰਹੇਗਾ।” ਉਨ੍ਹਾਂ ਕਿਹਾ, ‘ਅਸੀਂ ਸਕੂਲ ਵਿੱਚ ਬਹੁਤ ਵਧੀਆ ਕੰਮ ਕਰਦੇ ਹਾਂ, ਗਰੀਬ ਬੱਚਾ ਚੰਗੀ ਤਰ੍ਹਾਂ ਪੜ੍ਹ ਕੇ ਡਾਕਟਰ, ਇੰਜੀਨੀਅਰ ਬਣ ਜਾਂਦਾ ਹੈ, ਤਾਂ ਪਰਿਵਾਰ ਦੀ ਗਰੀਬੀ ਦੂਰ ਕਰੇਗਾ, ਉਹ ਪਰਿਵਾਰ ਅਮੀਰ ਹੋ ਜਾਵੇਗਾ।’
ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਫਤ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ‘ਮੁਫ਼ਤ ਕੀ ਰੇਵੜੀ’ ਨਾ ਕਹਿਣ।ਉਨ੍ਹਾ ਕਿਹਾ ਕਿ ਬੱਚਿਆਂ ਦੇ ਚੰਗੇ ਭਵਿੱਖ ਲਈ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲ ਖੋਲ੍ਹਣ, ਇਨ੍ਹਾਂ ਵਿੱਚ ਸੁਧਾਰ ਕਰਨ, ਗੈਸਟ ਟੀਚਰਾਂ ਨੂੰ ਰੈਗੂਲਰ ਕਰਨ, ਟੀਚਰਾਂ ਨੂੰ ਪੂਰੀ ਟਰੇਨਿੰਗ ਦੇਣ ਦੀ ਲੋੜ ਹੈ, ਤਦੇ ਭਾਰਤ ਖੁਸ਼ਹਾਲ ਦੇਸ਼ ਹੋ ਸਕਦਾ ਹੈ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਕੋਲ ਪੈਸੇ ਦੀ ਕਮੀ ਨਹੀਂ, ਇਹਦਿੱਲੀ ਵਿੱਚ ਹੋ ਸਕਦਾ ਹੈ ਤਾਂ ਦੇਸ਼ ਵਿੱਚ ਹੋ ਸਕਦਾ ਹੈ। 5 ਸਾਲਾਂ ਵਿੱਚ ਸਭ ਹੋ ਸਕਦਾ ਹੈ। ਮੈਂ ਕੇਂਦਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਰਕਾਰੀ ਸਕੂਲਾਂ ਅਤੇ ਸਿਹਤ ਕੇਂਦਰਾਂ ਨੂੰ ਬਿਹਤਰ ਬਣਾਉਣ ਲਈ ਸਾਡੀ ਮੁਹਾਰਤ ਦੀ ਵਰਤੋਂ ਕਰੇ। ਸਾਰੀਆਂ ਰਾਜ ਸਰਕਾਰਾਂ ਮਿਲ ਕੇ ਕੰਮ ਕਰ ਸਕਦੀਆਂ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼