Welcome to Canadian Punjabi Post
Follow us on

28

March 2024
 
ਕੈਨੇਡਾ

ਗੈਸ ਦੀਆਂ ਕੀਮਤਾਂ ਭਾਵੇਂ ਘਟੀਆਂ ਪਰ ਨਿੱਤ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਕੋਈ ਫਰਕ ਨਹੀਂ ਪਿਆ

August 17, 2022 09:05 AM

ਓਟਵਾ, 17 ਅਗਸਤ (ਪੋਸਟ ਬਿਊਰੋ) : ਤੇਲ ਦੀਆਂ ਕੀਮਤਾਂ ਘਟਣ ਕਾਰਨ ਜੇ ਕੈਨੇਡੀਅਨਜ਼ ਨੂੰ ਇਸ ਗੱਲ ਦੀ ਖੁਸ਼ੀ ਹੋ ਰਹੀ ਹੈ ਕਿ ਹੁਣ ਉਨ੍ਹਾਂ ਦੀਆਂ ਗੈਸ ਦੀਆਂ ਟੈਂਕੀਆਂ ਭਰੀਆਂ ਜਾਣਗੀਆਂ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।
ਮੰਗਲਵਾਰ ਨੂੰ ਆਪਣਾ ਟਰੱਕ ਭਰਵਾਉਣ ਵਾਲੇ ਕੈਮਰੂਨ ਬੈੱਨ ਨੇ ਦੱਸਿਆ ਕਿ ਉਸ ਨੂੰ 1·66 ਡਾਨਰ ਪ੍ਰਤੀ ਲੀਟਰ ਦੇ ਹਿਸਾਬ ਨਾਲ ਗੈਸ ਭਰਵਾਉਣੀ ਪਈ ਤੇ ਇਹ ਕਿਸੇ ਵੀ ਪਾਸਿਓਂ ਸਸਤੀ ਨਹੀਂ ਹੈ।ਹਾਂ ਐਨਾ ਜ਼ਰੂਰ ਹੋਇਆ ਹੈ ਕਿ ਕੁੱਝ ਮਹੀਨੇ ਪਹਿਲਾਂ ਜਿੱਥੇ ਕੀਮਤਾਂ 2 ਡਾਲਰ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ ਸਨ ਉੱਥੇ ਹੀ ਹੁਣ ਇਹ 1·66 ਡਾਲਰ ਪ੍ਰਤੀ ਲੀਟਰ ਤੱਕ ਹਨ।
ਪਰ ਇਸ ਦੇ ਬਾਵਜੂਦ ਇੱਕ ਸਾਲ ਪਹਿਲਾਂ ਨਾਲੋਂ ਇਹ ਮਹਿੰਗੀਆਂ ਹਨ।ਸਟੈਟੇਸਟਿਕਸ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਆਖਿਆ ਗਿਆ ਕਿ ਜੁਲਾਈ ਵਿੱਚ ਗੈਸ ਦੀਆਂ ਕੀਮਤਾਂ ਘਟੀਆਂ ਤੇ ਇਸ ਨਾਲ ਮਹਿੰਗਾਈ ਦਰ ਵੀ 8·1 ਫੀ ਸਦੀ ਦੀ ਥਾਂ 7·6 ਫੀ ਸਦੀ ਉੱਤੇ ਆ ਗਈ। ਪਰ ਜੋ ਕੋਈ ਵੀ ਟਰਾਂਜਿ਼ਟ, ਬਾਈਕਸ, ਇਲੈਕਟ੍ਰਿਕ ਕਾਰ ਜਾਂ ਪੈਦਲ ਸਫਰ ਕਰਦਾ ਹੈ ਉਸ ਲਈ ਤਾਂ ਮਹਿੰਗਾਈ ਵਿੱਚ ਕੋਈ ਕਮੀ ਨਹੀਂ ਆਈ। ਇਸ ਤੋਂ ਇਲਾਵਾ ਜਿਨ੍ਹਾਂ ਦੀ ਆਮਦਨ ਫਿਕਸ ਹੈ ਉਨ੍ਹਾਂ ਨੂੰ ਵੀ ਮਹਿੰਗਾਈ ਤੋਂ ਕਿਸੇ ਕਿਸਮ ਦੀ ਰਾਹਤ ਨਹੀਂ ਮਿਲੀ। ਉਨ੍ਹਾਂ ਲਈ ਤਾਂ ਇਸ ਸਾਲ ਹਾਲਾਤ ਹੋਰ ਵੀ ਬਦਤਰ ਹੋ ਗਏ।
ਪਰ ਕਈ ਖਪਤਕਾਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਉਸ ਨਾਲੋਂ ਕਿਤੇ ਜਿ਼ਆਦਾ ਹੈ ਜਿੰਨੀ ਸਟੈਟੇਸਟਿਕਸ ਕੈਨੇਡਾ ਵੱਲੋਂ ਦੱਸੀ ਜਾ ਰਹੀ ਹੈ। ਰੋਜ਼ਮਰਾ ਦੀਆਂ ਚੀਜ਼ਾਂ ਹੱਦ ਨਾਲੋਂ ਵੱਧ ਮਹਿੰਗੀਆਂ ਹੋ ਗਈਆਂ ਹਨ। ਕਈ ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਬੈਂਕ ਆਫ ਕੈਨੇਡਾ ਨੂੰ ਵਿਆਜ਼ ਦਰਾਂ ਵਿੱਚ ਵਾਧਾ ਜਾਰੀ ਰੱਖਣਾ ਚਾਹੀਦਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ