Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਹਿੰਦ-ਪਾਕਿ ਸਰਕਾਰਾਂ ਦੇਸ਼ ਵੰਡ ਵੇਲੇ ਦੇ ਮ੍ਰਿਤਕਾਂ ਵਾਸਤੇ ਪਾਰਲੀਮੈਂਟ ਵਿੱਚ ਸ਼ੋਕ ਮਤੇ ਪਾਸ ਕਰਨ: ਜਥੇਦਾਰ

August 17, 2022 03:28 PM

ਅੰਮ੍ਰਿਤਸਰ, 17 ਜੁਲਾਈ (ਪੋਸਟ ਬਿਊਰੋ)- ਸੰਨ 1947 ਵਿੱਚ ਭਾਰਤ-ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਯਾਦ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅਰਦਾਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਦੌਰਾਨ ਜਾਨਾਂ ਗਵਾਉਣ ਅਤੇ ਉਜਾੜੇ ਦਾ ਦਰਦ ਹੰਢਾਉਣ ਵਾਲੇ ਲੱਖਾਂ ਲੋਕਾਂ ਪ੍ਰਤੀ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਆਪੋ-ਆਪਣੀ ਪਾਰਲੀਮੈਂਟ ਵਿੱਚ ਸ਼ੋਕ ਮਤੇ ਪਾਸ ਕਰਨ। ਉਨ੍ਹਾਂ ਨੇ ਕਿਹਾ ਕਿ ਚਾਹੀਦਾ ਤਾਂ 75ਵੀਂ ਵਰ੍ਹੇਗੰਢ ਸਮੇਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਓਦੋਂ ਮਾਰੇ ਗਏ ਲੋਕਾਂ ਨੂੰ ਪਾਰਲੀਮੈਂਟ ਅੰਦਰ ਯਾਦ ਕਰਦੀਆਂ ਅਤੇ ਆਪਣੇ ਆਪ ਸ਼ੋਕ ਮਤੇ ਲਿਆਉਂਦੀਆਂ, ਪਰ ਸਰਕਾਰਾਂ ਨੇ ਇਹ ਜ਼ਰੂਰੀ ਨਹੀਂ ਸਮਝਿਆ।
ਇਹੀ ਨਹੀਂ, ਜਥੇਦਾਰ ਸ੍ਰੀ ਅਕਾਲ ਤਖਤ ਨੇ ਕਿਹਾ ਕਿ 1947 ਤੋਂ ਪਹਿਲਾਂ ਜਨਮ ਲੈਣ ਵਾਲੇ ਲੋਕਾਂ ਨੂੰ ਆਪਣੀ ਜਨਮ ਭੂਮੀ ਤੇ ਧਾਰਮਿਕ ਅਸਥਾਨਾਂ ਉੱਤੇ ਜਾਣ ਲਈ ਖੁਲ੍ਹਦਿਲੀ ਨਾਲ ਵੀਜ਼ੇ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਹੋਇਆ ਅਤੇ ਜਾਂ ਬੰਗਾਲੀਆਂ ਨੂੰ ਵੱਡੀ ਮਾਰ ਪਈ ਸੀ। ਅਸਲ ਵਿੱਚ ਅੰਗਰੇਜ਼ਾਂ ਵਿਰੁੱਧ ਪੰਜਾਬ ਅਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਸੰਘਰਸ਼ ਕੀਤਾ ਅਤੇ ਜਾਇਦਾਦਾਂ ਕੁਰਕ ਕਰਵਾਈਆਂ ਅਤੇ ਕੁਰਬਾਨੀਆਂ ਦਿੱਤੀਆਂ ਸਨ। ਆਜ਼ਾਦੀ ਸਮੇਂ ਇਨ੍ਹਾਂ ਦੋਹਾਂ ਸੂਬਿਆਂ ਨੂੰ ਤੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇਜਿਥੇ ਵੱਡੀ ਗਿਣਤੀ ਵਿੱਚ ਜਾਨਾਂ ਗਵਾਈਆਂ, ਉਥੇ ਆਪਣੀਆਂ ਜ਼ਮੀਨਾਂ, ਜਾਇਦਾਦਾਂ, ਘਰ ਅਤੇ ਪਾਵਨ ਗੁਰਧਾਮ ਵੀ ਛੱਡਣੇ ਪਏ। ਉਹ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਵੀ ਤਰਸਦੇ ਹਨ। ਜਿੱਦਾਂ ਮੁਸਲਮਾਨਾਂ ਨੂੰ ਹੱਜ ਕਰਨ ਤੋਂ ਰੋਕਣਾ ਵੱਡਾ ਗੁਨਾਹ ਹੈ, ਇਸੇ ਤਰ੍ਹਾਂ ਸਿੱਖਾਂ ਨੂੰ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਵਿੱਚ ਰਹਿ ਗਏ ਹੋਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕਣਾ ਵੀ ਠੀਕ ਨਹੀਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ